ਕੋਟਲਾ ਬਥੁੰਨਗੜ ਤੇ ਨਰਾਇਣਗੜ੍ਹ ਵਿਖੇ ਲੋਕ ਮਿਲਣੀ ਦੌਰਾਨ ਈ.ਟੀ.ਓ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾ

ਕੋਟਲਾ ਬਥੁੰਨਗੜ ਤੇ ਨਰਾਇਣਗੜ੍ਹ ਵਿਖੇ ਲੋਕ ਮਿਲਣੀ ਦੌਰਾਨ  ਈ.ਟੀ.ਓ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾ

ਪੰਜਾਬ ਸਰਕਾਰ ਲੋਕ ਭਲਾਈ ਤੇ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਲਈ ਵਚਨਬਧ ਹੈ - ਹਰਭਜਨ ਸਿੰਘ ਈ ਟੀ ਓ

ਟਾਂਗਰਾ : - ਸੁਰਜੀਤ ਸਿੰਘ ਖਾਲਸਾ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਕੋਟਲਾ ਬਥੁੰਨਗੜ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ।

ਕੈਬਨਿਟ ਮੰਤਰੀ ਨੇ ਲੋਕਾਂ ਵੱਲੋਂ ਰੱਖੇ ਗਏ ਮਸਲਿਆਂ ਦਾ ਮੌਕੇ 'ਤੇ ਹੀ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਸ਼ਿਕਾਇਤਾਂ ਅਤੇ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ। ਤਾਂ ਜੋ ਆਮ ਲੋਕਾਂ ਨੂੰ ਬੇਲੋੜੇ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸਨਮਾਨ ਨੂੰ ਹੋਰ ਮਜ਼ਬੂਤੀ ਦੇਣ ਵੱਲ ਇੱਕ ਅਹਿਮ ਪਹਿਲ ਹੈ। ਉਨ੍ਹਾਂ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਸਮੇਤ ਸਰਕਾਰ ਦੀਆਂ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਕੈਬਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਸੁਣ ਕੇ ਤੁਰੰਤ ਹੱਲ ਕਰਵਾਉਣਾ ਅਤੇ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਸੰਪਰਕ ਬਣਾਈ ਰੱਖਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਡਾ. ਗੁਰਦੀਪ ਸਿੰਘ ਕੋਟਲਾ , ਸਰਪੰਚ ਦਵਿੰਦਰ ਸਿੰਘ ਮਨੂੰ ਜੱਬੋਵਾਲ , ਸਰਪੰਚ ਗੁਰਮੁਖ ਸਿੰਘ ਸਰਜਾ, ਰਸ਼ਪਾਲ ਸਿੰਘ ਕੋਟਲਾ ,ਮਾਸਟਰ ਸੂਬਾ ਸਿੰਘ ਕੋਟਲਾ , ਸਰਬਜੀਤ ਸਿੰਘ , ਸੁਖਜਿੰਦਰ ਸਿੰਘ ,ਹਰਵਿੰਦਰ ਸਿੰਘ , ਅਮਨਦੀਪ ਸਿੰਘ, ਬਚਨ ਸਿੰਘ ਸਾਰੇ ਮੈਂਬਰ ਪੰਚਾਇਤ, ਸੁਖਜੀਤ ਸਿੰਘ , ਜਸਪ੍ਰੀਤ ਸਿੰਘ ਰਈਆ ,ਅਮਰੀਕ ਸਿੰਘ ,ਅਮਰ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ, ਪ੍ਰੀਤਮ ਸਿੰਘ , ਰਛਪਾਲ ਸਿੰਘ , ਗੁਰਦੇਵ ਸਿੰਘ ਮੈਂਬਰ, ਮਾਸਟਰ ਜਰਨੈਲ ਸਿੰਘ, ਅਮਨਦੀਪ ਸਿੰਘ, ਸੱਜਣ ਸਿੰਘ, ਮਨਪ੍ਰੀਤ ਸਿੰਘ ਤਲਵੰਡੀ, ਮਲਕੀਤ ਸਿੰਘ,ਅਮਰ ਸਿੰਘ,ਬੱਬੂ ਮਾਸਟਰ। ਆਦਿ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.