ਪਿੰਡ ਗੱਗੋਬੂਹਾ ਵਿਖੇ ਜ਼ਿਲ੍ਹਾ ਪ੍ਰਧਾਨ ਭਾਜਪਾ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

ਪਿੰਡ ਗੱਗੋਬੂਹਾ ਵਿਖੇ ਜ਼ਿਲ੍ਹਾ ਪ੍ਰਧਾਨ ਭਾਜਪਾ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਹਰਜੀਤ ਸੰਧੂ

ਰਾਕੇਸ਼ ਨਈਅਰ ਚੋਹਲਾ

ਤਰਨਤਾਰਨ,28 ਜੁਲਾਈ

ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਗੱਗੋਬੂਹਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਸੁਖਵੰਤ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਉੱਦਮਾਂ ਸਦਕਾ ਡਿਜੀਟਲ ਆਨਲਾਈਨ ਕੈਂਪ ਲਗਾ ਕੇ ਮੌਕੇ 'ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ ਮੌਕੇ 'ਤੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ,ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ 'ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ,ਕਿਉਂਕਿ ਭਾਜਪਾ ਦੇ ਆਗੂ ਆਪ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ, ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਮੌਕੇ 'ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਨੇਤਰਪਾਲ ਸਿੰਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਕੈਪਟਨ ਪੂਰਨ ਸਿੰਘ,ਮਾਸਟਰ ਬਲਦੇਵ ਸਿੰਘ ਮੰਡ, ਬਲਜਿੰਦਰ ਸਿੰਘ ਚੀਮਾ,ਗੁਰਲਾਲ ਸਿੰਘ ਮੂਸੇ,ਜਤਿੰਦਰ ਸਿੰਘ ਮੂਸੇ,ਬਾਬਾ ਸਕੱਤਰ ਸਿੰਘ ਡਾਲੇਕੇ,ਬਲਧੀਰ ਸਿੰਘ, ਪਿੰਡ ਗੱਗੋਬੂਹਾ ਤੋਂ ਸੁਖਵਿੰਦਰ ਸਿੰਘ, ਹਰਪਾਲ ਸਿੰਘ, ਅੰਗਰੇਜ਼ ਸਿੰਘ, ਵਿਸ਼ਾਲਦੀਪ ਸਿੰਘ,ਦਿਲਬਾਗ ਸਿੰਘ, ਰਣਜੀਤ ਸਿੰਘ,ਅਕਾਸ਼ਦੀਪ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.