ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ
- ਰਾਜਨੀਤੀ
- 15 Apr, 2026 10:28 AM (Asia/Kolkata)
ਟਾਂਗਰਾ ਸੁਰਜੀਤ ਸਿੰਘ ਖਾਲਸਾ
ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ। ਪਤਰਕਾਰ ਨੂੰ ਜਾਣਕਾਰ ਦਿੰਦਿਅਾਂ ਸਰਵਣ ਸਿੰਘ ਪੰਧੇਰ ਨੇ ਦਸਿਅਾ ਕਿ ਜਥੇਬੰਦੀਆਂ ਕਣਕ ਦੀ ਬੇਕਦਰੀ ਅਤੇ ਲੁੱਟ ਤੋਂ ਸਖਤ ਨਰਾਜ਼ ਹਨ। ਸੰਯੁਕਤ ਕਿਸਾਨ ਮੋਰਚੇ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਇਸ ਰੇਲ ਰੋਕੋ ਪ੍ਰੋਗਰਾਮ ਨੂੰ ਸਾਂਝੇ ਤੌਰ ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ । ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਇਸ ਫੈਸਲੇ ਦੀ ਹਮਾਇਤ ਕੀਤੀ ਹੈ। ਸੋ ਜੇਕਰ ਕਣਕ ਦੇ ਖਰੀਦ ਨਿਯਮਾਂ ਵਿੱਚ ਢਿੱਲ ਦੇ ਕੇ ਕਣਕ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ 17 ਅਪ੍ਰੈਲ ਨੂੰ 12 ਵਜੇ ਤੋਂ 03 ਵਜੇ ਤੱਕ ਸਾਰੇ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਰੇਲ ਜਾਮ ਵਿੱਚ ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ( ਸੁਖਵਿੰਦਰ ਸਿੰਘ ਸਭਰਾ), ਬੀਕੇਯੂ ਏਕਤਾ ਆਜ਼ਾਦ (ਜਸਵਿੰਦਰ ਸਿੰਘ ਲੌਂਗੋਵਾਲ), ਬੀਕੇਯੂ ਕ੍ਰਾਂਤੀਕਾਰੀ ( ਬਲਦੇਵ ਸਿੰਘ ਜੀਰਾ) , ਬੀਕੇਯੂ ਬਹਿਰਾਮਕੇ (ਬਲਵੰਤ ਸਿੰਘ ਬਹਿਰਾਮਕੇ) , ਬੀਕੇਯੂ ਦੋਆਬਾ ( ਮਨਜੀਤ ਸਿੰਘ ਰਾਏ), ਕਿਸਾਨ ਮਜ਼ਦੂਰ ਹਿੱਤਕਾਰੀ ਸਭਾ (ਓਂਕਾਰ ਸਿੰਘ ਭੰਗਾਲਾ) , ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ( ਦਿਲਬਾਗ ਸਿੰਘ ਗਿੱਲ) , ਬੀਕੇਯੂ ਭਟੇੜੀ ( ਜੰਗ ਸਿੰਘ ਭਟੇੜੀ) , ਕਿਸਾਨ ਮਜ਼ਦੂਰ ਮੋਰਚਾ ਪੰਜਾਬ (ਮਲਕੀਤ ਸਿੰਘ ਗੁਲਾਮੀ ਵਾਲਾ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਜਥੇਬੰਦੀਆਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਮਨਜੀਤ ਸਿੰਘ ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾਕਟਰ ਦਰਸ਼ਨ ਪਾਲ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਹਰਭਜਨ ਸਿੰਘ ਬੁੱਟਰ), ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ (ਬੂਟਾ ਸਿੰਘ ਸ਼ਾਦੀਪੁਰ), ਕਿਸਾਨ ਸੰਘਰਸ਼ ਕਮੇਟੀ ਪੰਜਾਬ (ਸੁਖਦੇਵ ਸਿੰਘ ਅਰਾਈਆਂਵਾਲਾ) ਅਤੇ ਕੌਮੀ ਕਿਸਾਨ ਯੂਨੀਅਨ (ਬਿੰਦਰ ਸਿੰਘ ਗੋਲੇਵਾਲਾ) ਸ਼ਾਮਿਲ ਹਨ।
- ਆਜ਼ਾਦ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਨੇ ਵੀ ਕੀਤੀ ਹਮਾਇਤ,
- ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰਨ ਅਤੇ ਖਰੀਦ ਨਿਯਮਾਂ ਵਿੱਚ ਢਿੱਲ ਦੇਣ ਦੀ ਕੀਤੀ ਮੰਗ।
- ਪੰਜਾਬ ਭਰ ਦੀਆਂ ਕਿਸਾਨ ਜੱਥੇਬੰਦੀਆਂ ਅਤੇ ਫੋਰਮਾਂ ਨੂੰ ਇਸ ਮਸਲੇ ਤੇ ਸਾਂਝੇ ਜਾਂ ਤਾਲਮੇਲਵੇ ਐਕਸ਼ਨ ਦੀ ਕੀਤੀ ਅਪੀਲ -ਸਰਵਣ ਸਿੰਘ ਪੰਧੇਰ
Leave a Reply