ਸ਼੍ਰੋਅਦ ਵਲੋਂ ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਪਿੰਡ ਨਵੇਂ ਵਰ੍ਹਿਆਂ ਤੋਂ ਸ਼ੁਰੂਆਤ

ਸ਼੍ਰੋਅਦ ਵਲੋਂ ਪਿੰਡ-ਪਿੰਡ ਵਰਕਰ ਮਿਲਣੀ ਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਪਿੰਡ ਨਵੇਂ ਵਰ੍ਹਿਆਂ ਤੋਂ ਸ਼ੁਰੂਆਤ

ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਹੱਲ ਕਰਵਾਉਣਾ ਹੀ ਅਸਲ ਲੋਕ ਸੇਵਾ: ਰਮਨਦੀਪ ਕੌਰ,ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,20 ਅਗਸਤ 

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਵਿੱਚ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ।ਇਸੇ ਲੜੀ ਤਹਿਤ ਪਿੰਡ ਨਵੇਂ ਵਰ੍ਹਿਆਂ ਵਿਖੇ ਅੰਗਰੇਜ਼ ਸਿੰਘ ਲਾਲੀ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੀ ਮੌਜੂਦ ਸਨ।ਉਨ੍ਹਾਂ ਨੇ ਅਕਾਲੀ ਵਰਕਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।

ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸੰਗਤ ਦਰਸ਼ਨ ਸਿਰਫ਼ ਇੱਕ ਪ੍ਰੋਗਰਾਮ ਨਹੀਂ,ਸਗੋਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ,ਉਨ੍ਹਾਂ ਨਾਲ ਖੜ੍ਹਨ ਅਤੇ ਸੇਵਾ ਦਾ ਭਰੋਸਾ ਨਿਭਾਉਣ ਦੀ ਉਹ ਪਰੰਪਰਾ ਹੈ,ਜਿਸ ਨੂੰ ਮਰਹੂਮ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿੱਚ ਮਜ਼ਬੂਤ ਕੀਤਾ।

ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਉਨ੍ਹਾਂ ਦੇ ਦਰ ’ਤੇ ਪਹੁੰਚ ਕੇ ਸਮੱਸਿਆਵਾਂ ਸੁਣਨਾ ਹੀ ਅਸਲ ਲੋਕ ਸੇਵਾ ਦੀ ਪਛਾਣ ਹੈ। ਇਸੇ ਸੋਚ ਤਹਿਤ ਹਲਕਾ ਖਡੂਰ ਸਾਹਿਬ ਵਿੱਚ ਪਿੰਡ-ਪਿੰਡ ਵਰਕਰ ਮਿਲਣੀ ਅਤੇ ਸੰਗਤ ਦਰਸ਼ਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਕਾਹਲਵਾਂ,ਸਾਬਕਾ ਸਰਪੰਚ ਸ਼ਿੰਗਾਰਾ ਸਿੰਘ,ਸਾਬਕਾ ਸਰਪੰਚ ਸੁਖਵਿੰਦਰ ਕੌਰ,ਮਾਨ ਸਿੰਘ, ਨੰਬਰਦਾਰ ਰਣਜੀਤ ਸਿੰਘ,ਨੰਬਰਦਾਰ ਸਵਿੰਦਰ ਸਿੰਘ, ਹਰਜੀਤ ਸਿੰਘ,ਦਰਸ਼ਨ ਸਿੰਘ,ਸੁਖਦੇਵ ਸਿੰਘ,ਮਨਜੀਤ ਕੌਰ,ਸੁਖਵਿੰਦਰ ਕੌਰ, ਬਲਜਿੰਦਰ ਕੌਰ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.