2017 ਦੀਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨਰ ਤਿਆਰੀਆਂ ਸ਼ੁਰੂ
- ਰਾਸ਼ਟਰੀ
- (Asia/Kolkata)
ਚੰਡੀਗੜ੍ਹ 4 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ, ਉੱਤਰ ਪ੍ਰਦੇਸ਼, ਮਣੀਪੁਰ, ਗੋਆ ਅਤੇ ਉੱਤਰਾਖੰਡ 'ਚ 2017 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਨਾਲ-ਨਾਲ ਚੋਣ ਕਮਿਸ਼ਨ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਨੇ ਸੀਨੀਅਰ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਵੋਟਰ ਸੂਚੀਆਂ ਨੂੰ ਠੀਕ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਤਿਆਰੀਆਂ ਕਰਨ ਲਈ ਕਿਹਾ ਗਿਆ। ਖਾਸ ਗੱਲ ਇਹ ਹੈ ਕਿ ਮੀਟਿੰਗ ਵਿੱਚ ਪੱਛਮੀ ਉੱਤਰ ਪ੍ਰਦੇਸ਼ ਦੇ 18 ਜ਼ਿਲ੍ਹਿਆਂ 'ਤੇ ਖਾਸ ਧਿਆਨ ਦਿੱਤਾ ਗਿਆ। ਕਮਿਸ਼ਨ ਨੇ ਨਵੇਂ ਵੋਟਰਾਂ ਦੀ ਸੂਚੀ ਤਿਆਰ ਕਰਨ, ਪੋਲਿੰਗ ਬੂਥਾਂ 'ਤੇ ਸਹੂਲਤਾਂ, ਈਵੀਐਮ ਅਤੇ ਵੀਵੀਪੀਏਟੀ ਦੇ ਪ੍ਰਬੰਧਾਂ ਅਤੇ ਚੋਣ ਡਿਊਟੀ ਵਿੱਚ ਲੱਗਣ ਵਾਲੇ ਅਧਿਕਾਰੀਆਂ ਦੀ ਸਿਖਲਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਨੀਤੀ ਦੇ ਘੇਰੇ ਵਿੱਚ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ, ਸਬ-ਡਿਵੀਜ਼ਨਲ ਮੈਜਿਸਟ੍ਰੇਟ, ਜੁਆਇੰਟ ਮੈਜਿਸਟ੍ਰੇਟ ਅਤੇ ਤਹਿਸੀਲਦਾਰ ਵਰਗੇ ਅਧਿਕਾਰੀ ਸ਼ਾਮਲ ਹਨ। ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ 30 ਨਵੰਬਰ ਤੱਕ ਸਾਂਝੀ ਰਿਪੋਰਟ ਸੌਂਪਣ ਲਈ ਕਿਹਾ ਹੈ। ਇਸ ਰਿਪੋਰਟ ਵਿੱਚ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਦੇਣਾ ਹੋਵੇਗਾ। ਇਨ੍ਹਾਂ ਤਿਆਰੀਆਂ ਦੇ ਮੱਦੇਨਜ਼ਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ।ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਵਿੱਚ ਚੋਣ ਕਮਿਸ਼ਨ ਦੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਚੋਣ ਕਮਿਸ਼ਨ ਨੇ 2 ਨਵੰਬਰ ਨੂੰ ਯੂਪੀ ਦੇ 4 ਮੰਡਲਾਂ ਅਧੀਨ ਆਉਂਦੇ 18 ਜ਼ਿਲ੍ਹਿਆਂ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ ਕਮਿਸ਼ਨ ਵੱਲੋਂ ਅਧਿਕਾਰੀਆਂ ਦੀ ਤਾਇਨਾਤੀ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਚੋਣਾਂ ਨਾਲ ਸਿੱਧੇ ਤੌਰ 'ਤੇ ਜੁੜੇ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਵੀ ਹੁਕਮ ਜਾਰੀ ਕੀਤੇ ਸਨ। ਹੁਕਮਾਂ ਮੁਤਾਬਕ ਜਿਹੜੇ ਅਧਿਕਾਰੀਆਂ ਨੇ 31 ਮਈ 2027 ਤੱਕ ਇੱਕੋ ਜ਼ਿਲ੍ਹੇ ਵਿੱਚ ਤਿੰਨ ਸਾਲ ਪੂਰੇ ਕਰ ਲਏ ਹਨ, ਉਨ੍ਹਾਂ ਨੂੰ ਉਸ ਜ਼ਿਲ੍ਹੇ ਤੋਂ ਬਾਹਰ ਤਬਦੀਲ ਕੀਤਾ ਜਾਵੇਗਾ।
Leave a Reply