ਜ਼ਿਲ੍ਹਾ ਪ੍ਰਧਾਨ ਸੰਧੂ ਦੀ ਅਗਵਾਈ ਹੇਠ ਪਿੰਡ ਮਾਣਕਪੁਰ ਦੇ ਨੰਬਰਦਾਰ ਸਮੇਤ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ
- ਰਾਜਨੀਤੀ
- (Asia/Kolkata)
ਰਾਕੇਸ਼ ਨਈਅਰ ਚੋਹਲਾ
ਖੇਮਕਰਨ/ਤਰਨਤਾਰਨ,30 ਜੂਨ
ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਮਾਣਕਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨੰਬਰਦਾਰ ਸਮੇਤ ਸੈਂਕੜੇ ਮੋਹਤਬਰ ਲੋਕਾਂ ਵਲੋਂ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂਕੋਠੀ ਦੀ ਪ੍ਰੇਰਨਾ ਸਦਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਗਿਆ।ਮਾਣਕਪੁਰ ਨਿਵਾਸੀ ਨਾਮਵਰ ਪਰਿਵਾਰ ਜਸਵਿੰਦਰ ਸਿੰਘ ਦੇ ਗ੍ਰਹਿ ਵਿਖੇ ਆਯੋਜਿਤ ਪਾਰਟੀ ਪ੍ਰੋਗਰਾਮ ਦੌਰਾਨ ਸ਼ਾਮਲ ਹੋਣ ਵਾਲੇ ਲੋਕਾਂ ਜਿੰਨਾਂ ਵਿੱਚ ਨੰਬਰਦਰ ਚਰਨ ਸਿੰਘ,ਦਿਲਬਾਗ ਸਿੰਘ,ਬਲਜਿੰਦਰ ਸਿੰਘ,ਫੌਜੀ ਇੰਦਰਜੀਤ ਸਿੰਘ,ਸਾਹਿਬ ਸਿੰਘ,ਗੁਰਪ੍ਰੀਤ ਸਿੰਘ,ਹੁਸਨਪ੍ਰੀਤ ਸਿੰਘ,ਸਾਹਿਬ ਸਿੰਘ,ਸਤਨਾਮ ਸਿੰਘ,ਦਇਆ ਸਿੰਘ ਆਦਿ ਅਨੇਕਾਂ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਮੁੱਚੀ ਲੀਡਰਸ਼ਿਪ ਦੀ ਹਾਜਰੀ ਵਿੱਚ ਪਾਰਟੀ ਚਿੰਨ ਦੇ ਕੇ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਪੰਜਾਬ ਦੇ ਹਲਾਤ ਬਦ ਤੋਂ ਬਦਤਰ ਹੋਏ ਪਏ ਹਨ।ਜ਼ਿਲ੍ਹਾ ਤਰਨਤਾਰਨ ਤਾਲਿਬਾਨ ਦਾ ਰੂਪ ਧਾਰਨ ਕਰ ਚੁੱਕਾ ਹੈ। ਆਏ ਦਿਨ ਸਰਹੱਦੀ ਜ਼ਿਲ੍ਹਾ ਤਰਨਤਾਰਨ ਵਿੱਚ ਲੁੱਟਾਂ,ਡਾਕੇ,
ਗੈਂਗਸਟਰਵਾਦ, ਫਿਰੌਤੀਆਂ,ਸ਼ਰੇਆਮ ਕਤਲ ਘਟਨਾਵਾਂ ਨੇ ਡਰ,ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ।ਜਿਸ ਨੂੰ ਕੰਟਰੌਲ ਕਰਨ ਵਿੱਚ ਪੰਜਾਬ ਦੀ ਸੱਤਾ 'ਤੇ ਝੂਠ ਬੋਲ ਕੇ ਆਈ ਆਮ ਆਦਮੀ ਪਾਰਟੀ ਬੁਰੀ ਤਰਾਂ ਫੇਲ ਸਾਬਤ ਹੋ ਚੁੱਕੀ ਹੈ ਅਤੇ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ ਕਰਕੇ ਪੰਜਾਬ ਨੂੰ ਹੋਰ ਕਾਲੇ ਦਿਨਾਂ ਵੱਲ ਧਕੇਲ ਦਿੱਤਾ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਕਿਉਂਕਿ ਲੋਕਾਂ ਵਿੱਚ ਇੱਕ ਬੜੀ ਵੱਡੀ ਆਸ ਦੀ ਕਿਰਨ ਨਜਰ ਆਉਣ ਲੱਗੀ ਹੈ ਕਿਉਂਕਿ ਦੂਸਰੇ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਬਿਨਾਂ ਭੇਦਭਾਵ ਨਿਰਵਿਘਨ ਸੇਵਾ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੇ ਲੋਕ ਵੀ ਹੁਣ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਨੂੰ ਆਪਣੀ ਪਹਿਲੀ ਪਸੰਦ ਮੰਨ ਚੁੱਕੇ ਹਨ ਉਨ੍ਹਾਂ ਕਿਹਾ ਆਪਣਾ ਪੰਜਾਬ ਅਤੇ ਜ਼ਿਲ੍ਹਾ ਤਰਨਤਾਰਨ ਵਾਸੀਆਂ ਦਾ ਵੀ ਫਰਜ ਬਣਦਾ ਹੈ ਕਿ ਆਪਣਾ ਭਵਿੱਖ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਦਾ ਵੱਧ ਤੋਂ ਵੱਧ ਸਾਥ ਦੇਈਏ ਤਾਂ ਜੋ ਦੂਸਰੇ ਸੂਬਿਆਂ ਵਾਂਗ ਪੰਜਾਬ ਵੀ ਮੁੜ ਰੰਗਲਾ ਪੰਜਾਬ ਬਣ ਸਕੇ।ਇਸ ਮੌਕੇ 'ਤੇ ਦਲਬੀਰ ਸਿੰਘ ਅਲਗੋਂਕੋਠੀ ਨੇ ਕਿਹਾ ਕਿ ਸਾਡਾ ਸਰਹੱਦੀ ਇਲਾਕੇ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆਂ ਕੀਤਾ ਹੈ ਅਤੇ ਭੋਲੇ ਭਾਲੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਹਮੇਸ਼ਾਂ ਹੀ ਲੋਕਾਂ ਨਾਲ ਧੋਖਾ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਆਪਾਂ ਸਾਰਿਆਂ ਨੂੰ ਇੱਕ ਸੁਨਹਿਰੀ ਮੌਕਾ ਮਿਲਿਆ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਇਸ ਸਰਹੱਦੀ ਇਲਾਕੇ ਵਿੱਚੋਂ ਮਜਬੂਤੀ ਨਾਲ ਸਾਥ ਦੇਈਏ ਤਾਂ ਜੋ ਇੱਥੋਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ,ਕਿਉਂਕਿ ਹੋਰ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਵੱਸ ਦੀ ਗੱਲ ਨਹੀਂ ਹੈ ਜੇਕਰ ਕੋਈ ਸਰਹੱਦੀ ਇਲਾਕੇ ਦੀ ਕਾਇਆ ਕਲਪ ਕਰਨ ਦੇ ਸਮਰੱਥ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੈ।ਇਸ ਮੌਕੇ 'ਤੇ ਸ਼ਾਮਲ ਹੋਏ ਲੋਕਾਂ ਨੇ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਸਮੁੱਚੀ ਟੀਮ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਭਵਿੱਖ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਡਟ ਕੇ ਖੜੇ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਸਰਕਲ ਪ੍ਰਧਾਨ ਦਲਜੀਤ ਸਿੰਘ,ਪਾਰਟੀ ਆਗੂ ਸਾਹਿਬ ਸਿੰਘ ਘੁਰਕਵਿੰਡ, ਦਿਲਬਾਗ ਸਿੰਘ ਸਿੱਧਵਾਂ,ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂਕੋਠੀ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ,ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ ਤੋਂ ਇਲਾਵਾ ਹੋਰ ਪਾਰਟੀ ਆਗੂ ਮੌਜੂਦ ਸਨ।
Leave a Reply