ਬਾਬਾ ਬੰਦਾ ਸਿੰਘ ਬਹਾਦਰ ਅਤੇ ਸਾਥੀਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਲਬੂਫੇਰਾ (ਪੁਰਤਗਾਲ) ਵਿਖੇ
- ਅੰਤਰਰਾਸ਼ਟਰੀ
- (Asia/Kolkata)
ਅਲਬੂਫੇਰਾ (ਪੁਰਤਗਾਲ), 27 ਜੂਨ: ਸਵਪਨਨੂਰ ਕੌਰ/ ਤਾਜੀਮਨੂਰ ਕੌਰ - ਗੁਰਦੁਆਰਾ ਗੁਰੂ ਤੇਗ ਬਹਾਦੁਰ ਸਾਹਿਬ, ਅਲਬੂਫੇਰਾ (ਪੁਰਤਗਾਲ) ਵਿਖੇ ਕੱਲ 28 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਨ੍ਹਾਂ ਦੇ ਸਾਥੀ ਮਹਾਨ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰਾਂ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸੰਗਤ ਨੂੰ ਗੁਰਬਾਣੀ ਕੀਰਤਨ, ਗੁਰਮਤਿ ਕਥਾ ਅਤੇ ਆਤਮਿਕ ਵਿਚਾਰਾਂ ਦਾ ਲਾਭ ਪ੍ਰਾਪਤ ਹੋਵੇਗਾ।
ਇਸ ਮੌਕੇ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਭੇਜ ਸਿੰਘ ਅਨੰਦਪੁਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਸੰਘਰਸ਼, ਬੇਮਿਸਾਲ ਕੁਰਬਾਨੀਆਂ ਅਤੇ ਗੁਰਮਤਿ ਸਿਧਾਂਤਾਂ ਬਾਰੇ ਸੰਗਤ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ।
ਸਮਾਗਮ ਦੌਰਾਨ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਰਤਗਾਲ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੀ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ, ਤਾਂ ਜੋ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਗੁਰਮਤਿ ਵਿਚਾਰਾਂ ਤੋਂ ਜੀਵਨ ਲਈ ਪ੍ਰੇਰਣਾ ਪ੍ਰਾਪਤ ਕੀਤੀ ਜਾ ਸਕੇ।
Leave a Reply