ਸਰਪੰਚ ਟੋਨੀ ਦੇ ਮਾਤਾ ਦਰਸ਼ਨ ਕੌਰ ਨਮਿੱਤ ਅੰਤਿਮ ਅਰਦਾਸ ਭਲਕੇ- ਬਿੱਲਾ ਸ਼ੇਰੋਂ
- ਸੋਗ /ਦੁੱਖ ਦਾ ਪ੍ਰਗਟਾਵਾ
- 28 Jun, 2026 07:20 PM (Asia/Kolkata)
ਵੱਖ-ਵੱਖ ਰਾਜਨੀਤਿਕ,ਧਾਰਮਿਕ ਤੇ ਸਮਾਜਿਕ ਆਗੂ ਕਰਨਗੇ ਸ਼ਰਧਾ ਦੇ ਫੁੱਲ ਭੇਂਟ
ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,28 ਜੂਨ -
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ ਦੇ ਸਤਿਕਾਰਯੋਗ ਮਾਤਾ ਬੀਬੀ ਦਰਸ਼ਨ ਕੌਰ ਜਿੰਨਾ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ।ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 30 ਜੂਨ ਮੰਗਲਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਿੰਡ ਰੂੜੀਵਾਲਾ ਵਿੱਚ ਕਰਵਾਈ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਦਾ ਸਮਾਗਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।ਇਸ ਮੌਕੇ ਵੱਖ-ਵੱਖ ਰਾਜਨੀਤਿਕ,ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋ ਕੇ ਸਵਰਗੀ ਮਾਤਾ ਦਰਸ਼ਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ।ਪਰਿਵਾਰ ਵੱਲੋਂ ਸਮੂਹ ਸਾਕ-ਸੰਬੰਧੀਆਂ, ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
Leave a Reply