ਬੀਬੀ ਰਜਿੰਦਰ ਕੌਰ ਨੂੰ ਵਾਲਮੀਕਿ ਸ਼ਸ਼ਤ੍ਰ ਸੈਨਾ ਦੀ ਪੰਜਾਬ ਪ੍ਰਧਾਨ ਨਿਯੁਕਤ ਕੀਤਾ
- ਰਾਜਨੀਤੀ
- (Asia/Kolkata)
ਕਪੂਰਥਲਾ/ਪੱਟੀ 12 ਸਿਤੰਬਰ ਗੌਰਵ ਮੜੀਆ
ਵਾਲਮੀਕਿ ਸ਼ਸ਼ਤ੍ਰ ਸੈਨਾ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਦੀ ਆਵਾਜ਼ ਨੂੰ ਬੁਲੰਦ ਕਰਨ ਦੇ ਉਦੇਸ਼ ਨਾਲ ਹਲਕਾ ਪੱਟੀ ਦੀ ਬੀਬੀ ਰਜਿੰਦਰ ਕੌਰ ਨੂੰ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸਬੰਧੀ ਹਲਕਾ ਪੱਟੀ ਵਿਖੇ ਬੀਬੀ ਰਜਿੰਦਰ ਕੌਰ ਦੇ ਨਿਵਾਸ ਸਥਾਨ ’ਤੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਵਾਲਮੀਕਿ ਸ਼ਸ਼ਤ੍ਰ ਸੈਨਾ ਦੇ ਸਰਪ੍ਰਸਤ ਸਤੀਸ਼ ਕੁਮਾਰ ਨਾਹਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਆਤਮਾ ਰਾਮ ਅਤੇ ਲੰਬੜ ਵੀ ਮੌਜੂਦ ਸਨ। ਸਮਾਗਮ ਦੌਰਾਨ ਨਵ-ਨਿਯੁਕਤ ਪੰਜਾਬ ਪ੍ਰਧਾਨ ਬੀਬੀ ਰਜਿੰਦਰ ਕੌਰ ਅਤੇ ਪਹੁੰਚੇ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।
ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਾਲਮੀਕਿ ਸ਼ਸ਼ਤ੍ਰ ਸੈਨਾ ਦੇ ਸਰਪ੍ਰਸਤ ਸਤੀਸ਼ ਕੁਮਾਰ ਨਾਹਰ ਨੇ ਕਿਹਾ ਕਿ ਅੱਜ ਵੀ ਸਾਡੇ ਸਮਾਜ ਦੇ ਗਰੀਬ ਅਤੇ ਐੱਸ.ਸੀ. ਭਾਈਚਾਰੇ ਨਾਲ ਕਈ ਪੱਧਰਾਂ ’ਤੇ ਧੱਕਾ ਅਤੇ ਬੇਇਨਸਾਫ਼ੀ ਹੋ ਰਹੀ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋੜਵੰਦ ਅਤੇ ਪੱਛੜੇ ਵਰਗਾਂ ਦੇ ਹੱਕਾਂ ਲਈ ਆਵਾਜ਼ ਉਠਾਉਣਾ ਸਮੇਂ ਦੀ ਮੁੱਖ ਲੋੜ ਹੈ।
ਨਾਹਰ ਨੇ ਕਿਹਾ ਕਿ ਵਾਲਮੀਕਿ ਸ਼ਸ਼ਤ੍ਰ ਸੈਨਾ ਸਮਾਜ ਦੇ ਹੱਕਾਂ, ਸਨਮਾਨ ਅਤੇ ਬਰਾਬਰੀ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ। ਉਨ੍ਹਾਂ ਨਵ-ਨਿਯੁਕਤ ਪੰਜਾਬ ਪ੍ਰਧਾਨ ਬੀਬੀ ਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸੰਗਠਨ ਨੂੰ ਪੰਜਾਬ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਇਸ ਮੌਕੇ ਬੀਬੀ ਰਜਿੰਦਰ ਕੌਰ ਨੇ ਵੀ ਸੰਗਠਨ ਦੇ ਸਰਪ੍ਰਸਤ ਸਤੀਸ਼ ਕੁਮਾਰ ਨਾਹਰ ਅਤੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਸਮਾਜ ਦੇ ਹੱਕਾਂ ਤੇ ਹਿੱਤਾਂ ਲਈ ਹਰ ਸੰਭਵ ਯਤਨ ਕਰਨਗੇ।
ਸਮਾਗਮ ਦੌਰਾਨ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਨਵ-ਨਿਯੁਕਤ ਪੰਜਾਬ ਪ੍ਰਧਾਨ ਬੀਬੀ ਰਜਿੰਦਰ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੰਗਠਨ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।
Leave a Reply