ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ,ਪਾਰਟੀ ਗਤੀਵਿਧੀਆਂ ਬਾਰੇ ਦਿੱਤੀ ਜਾਣਕਾਰੀ
- ਰਾਜਨੀਤੀ
- (Asia/Kolkata)
ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿੱਚ ਗਤੀਵਿਧੀਆਂ ਹੋਰ ਹੋਣਗੀਆਂ ਤੇਜ
ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,19 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹਲਕਾ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ,ਜਿਸ ਵਿੱਚ ਪੰਜਾਬ ਭਰ ਦੇ ਹਲਕਾ ਇੰਚਾਰਜਾਂ ਨੇ ਸ਼ਿਰਕਤ ਕੀਤੀ।
ਇਸ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ,ਯੂਥ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ,ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ ਅਤੇ ਤਜਿੰਦਰ ਸਿੰਘ ਪ੍ਰਿੰਸ ਨੇ ਵੀ ਹਾਜ਼ਰੀ ਭਰੀ।
ਮੀਟਿੰਗ ਉਪਰੰਤ ਖਡੂਰ ਸਾਹਿਬ ਦੇ ਆਗੂਆਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਅੰਦਰ ਚੱਲ ਰਹੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸੰਗਠਨਾਤਮਕ ਗਤੀਵਿਧੀਆਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਾਰਟੀ ਦੇ ਵਰਕਰਾਂ ਨੂੰ ਹੋਰ ਸਰਗਰਮ ਕਰਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ-ਹਿੱਤ ਮੁੱਦਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ,ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪਿੰਡ ਪੱਧਰ ਦੀਆਂ ਮੀਟਿੰਗਾਂ, ਵਰਕਰ ਮਿਲਣੀਆਂ ਅਤੇ ਜਨ ਸੰਪਰਕ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਪਾਰਟੀ ਦਾ ਸੁਨੇਹਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।ਇਸ ਮੌਕੇ ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਗੁਰਮੁਖ ਸਿੰਘ ਕਿਰਤੋਵਾਲ਼,ਹਰਜਿੰਦਰ ਸਿੰਘ ਕਾਲਾ ਲੰਬੀ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਸੁਖਰਾਜ ਬਹਾਦਰ ਸਿੰਘ ਰਾਜਾ ਸਰਪੰਚ ਭੈਲ ਆਦਿ ਹਾਜ਼ਿਰ ਸਨ।
Leave a Reply