ਸਰਪੰਚ ਜੰਗਸ਼ੇਰ ਸਿੰਘ ਟੋਨੀ ਦੇ ਮਾਤਾ ਦਰਸ਼ਨ ਕੌਰ ਨੂੰ ਅੰਤਿਮ ਵਿਦਾਇਗੀ

ਸਰਪੰਚ ਜੰਗਸ਼ੇਰ ਸਿੰਘ ਟੋਨੀ ਦੇ ਮਾਤਾ ਦਰਸ਼ਨ ਕੌਰ ਨੂੰ ਅੰਤਿਮ ਵਿਦਾਇਗੀ

ਰਾਜਨੀਤਿਕ,ਸਮਾਜਿਕ ਤੇ ਧਾਰਮਿਕ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨ

ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਜੰਗਸ਼ੇਰ ਸਿੰਘ ਟੋਨੀ ਦੇ ਮਾਤਾ ਸ੍ਰੀਮਤੀ ਦਰਸ਼ਨ ਕੌਰ ਦੇ ਦੇਹਾਂਤ ਉਪਰੰਤ ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਪਿੰਡ ਰੂੜੀਵਾਲਾ ਵਿਖੇ ਕੀਤਾ ਗਿਆ।ਇਸ ਮੌਕੇ ਸੈਂਕੜੇ ਸੇਜ਼ਲ ਅੱਖਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਸਰਪੰਚ ਜੰਗਸ਼ੇਰ ਸਿੰਘ ਟੋਨੀ ਵੱਲੋਂ ਦਿਖਾਈ ਗਈ।
ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ, ਸੀਨੀਅਰ ਭਾਜਪਾ ਆਗੂ ਗੁਰਮੁੱਖ ਸਿੰਘ ਘੁੱਲਾ ਬਲੇਹਰ,ਜਗਜੀਤ ਸਿੰਘ ਜੱਗੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਤਰਨਤਾਰਨ,ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ,ਸੀਨੀਅਰ ਅਕਾਲੀ ਦਲਬੀਰ ਸਿੰਘ ਜਹਾਂਗੀਰ,ਹਰਜੀਤ ਸਿੰਘ ਸਰਪੰਚ ਸ਼ੇਰੋਂ,ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਭੱਠਿਆਂ ਵਾਲੇ,ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ, ਪੱਤਰਕਾਰ ਨਈਅਰ ਚੋਹਲਾ ਸਾਹਿਬ,ਬਾਬਾ ਪ੍ਰਗਟ ਸਿੰਘ ਗੁਰਦੁਆਰਾ ਬਾਬਾ ਲੂਆਂ ਸਾਹਿਬ ਵਾਲੇ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਬਲਕਾਰ ਸਿੰਘ ਸ਼ੇਰੋਂ, ਠੇਕੇਦਾਰ ਭੂਪਿੰਦਰ ਸਿੰਘ ਭਿੰਦਾ ਹਲਕਾ ਪ੍ਰਧਾਨ ਬੀਸੀ ਵਿੰਗ ਫਤਿਆਬਾਦ,ਕਸ਼ਮੀਰ ਸਿੰਘ ਫਤਿਆਬਾਦ ਹਲਕਾ ਪ੍ਰਧਾਨ ਐਸਸੀ ਵਿੰਗ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ,ਸਰਪੰਚ ਪਰਮਜੀਤ ਸਿੰਘ ਚੰਬਲ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ, ਚੇਅਰਮੈਨ ਡਾ. ਉਪਕਾਰ ਸਿੰਘ ਸੰਧੂ, ਨਰੈਣ ਸਿੰਘ ਸਰਪੰਚ ਸੁਹਾਵਾ, ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ,ਸੁਖਦੇਵ ਸਿੰਘ ਸਰਪੰਚ ਗੁੱਜਰਪੁਰ,ਕਪੂਰ ਸਿੰਘ ਸਾਬਕਾ ਸਰਪੰਚ ਘੜਕਾ, ਚਰਨਜੀਤ ਸਿੰਘ ਧੁੰਨ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ, ਅਮਿਤ ਕੁਮਾਰ ਨਈਅਰ ਪ੍ਰਧਾਨ ਦਾਣਾ ਮੰਡੀ, ਸਵਿੰਦਰ ਸਿੰਘ ਕਰਮੂੰਵਾਲਾ,ਦਇਆ ਸਿੰਘ ਚੋਹਲਾ ਖੁਰਦ, ਦਲੇਰ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ,ਰਵਿੰਦਰ ਕੁਮਾਰ ਪਿੰਟੂ ਆੜ੍ਹਤੀ,ਨਿਰਵੈਲ ਸਿੰਘ ਨੈਲਾ ਚੋਹਲਾ ਸਾਹਿਬ, ਗੁਰਮੇਲ ਸਿੰਘ ਫੌਜੀ,ਮੁਹੱਬਤ ਪਾਲ ਸਿੰਘ,ਸੁਨੀਲ ਕੁਮਾਰ ਸ਼ੀਲੂ,ਪਵਨ ਕੁਮਾਰ, ਪ੍ਰਦੀਪ ਕੁਮਾਰ ਢਿੱਲੋਂ,ਵਿੱਕੀ ਖੁਰਾਣਾ ਰੂੜੀਵਾਲਾ,ਰਾਹੁਲ ਧੀਰ ਅਤੇ ਬਲਜਿੰਦਰ ਸਿੰਘ ਗੱਬਰ ਸਮੇਤ ਵੱਡੀ ਗਿਣਤੀ ਵਿੱਚ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਹੋਈਆਂ।
ਹਾਜ਼ਰ ਆਗੂਆਂ ਅਤੇ ਪਤਵੰਤਿਆਂ ਨੇ ਸਰਪੰਚ ਜੰਗਸ਼ੇਰ ਸਿੰਘ ਟੋਨੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.