ਰਸੂਲਪੁਰ ਨਹਿਰ ਟੁੱਟਣ ਮਗਰੋਂ ਮੌਕੇ 'ਤੇ ਪਹੁੰਚੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ

ਰਸੂਲਪੁਰ ਨਹਿਰ ਟੁੱਟਣ ਮਗਰੋਂ ਮੌਕੇ 'ਤੇ ਪਹੁੰਚੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ

ਫੱਟ ਪੂਰਨ ਲਈ ਦਿੱਤੀ ਸਹਾਇਤਾ ਰਾਸ਼ੀ,ਨਹਿਰਾਂ ਦੀ ਸੰਭਾਲ ਵਿੱਚ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ- ਬਿੱਲਾ ਸ਼ੇਰੋਂ 

ਰਾਕੇਸ਼ ਨਈਅਰ 
ਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨ 

ਪਿੰਡ ਰਸੂਲਪੁਰ ਵਿਖੇ ਨਹਿਰ ਟੁੱਟਣ ਦੀ ਘਟਨਾ ਤੋਂ ਬਾਅਦ ਅੱਜ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਮੌਕੇ 'ਤੇ ਪਹੁੰਚ ਕੇ ਟੁੱਟ ਚੁੱਕੀ ਰਸੂਲਪੁਰ ਨਹਿਰ ਦੇ ਚੱਲ ਰਹੇ ਕੰਮ ਅਤੇ ਨਹਿਰੀ ਪਾਣੀ ਨਾਲ ਨੁਕਸਾਨੇ ਖੇਤਰ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਲਾ ਸ਼ੇਰੋਂ ਨੇ ਕਿਹਾ ਕਿ ਰਸੂਲਪੁਰ ਨਹਿਰ ਦਾ ਟੁੱਟਣਾ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਅਤੇ ਨਾਕਾਮੀ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਪਹਿਲਾਂ ਤੋਂ ਹੀ ਪਤਾ ਸੀ ਕਿ ਨਹਿਰਾਂ ਵਿੱਚ ਪਾਣੀ ਛੱਡਿਆ ਜਾਣਾ ਹੈ,ਪਰ ਇਸ ਦੇ ਬਾਵਜੂਦ ਨਹਿਰਾਂ ਦੀ ਮੁਰੰਮਤ ਅਤੇ ਮਜ਼ਬੂਤੀ ਵੱਲ ਕੋਈ ਠੋਸ ਕਦਮ ਨਹੀਂ ਚੁੱਕੇ ਗਏ।ਜਿਸ ਕਾਰਨ ਅੱਜ ਕਿਸਾਨਾਂ ਦੀਆਂ ਫ਼ਸਲਾਂ,ਘਰਾਂ ਅਤੇ ਹੋਰ ਸੰਪਤੀ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ,ਨਾਲ ਹੀ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਹਿਰੀ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ।ਇਸ ਦੌਰਾਨ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਗੁਰਦੁਆਰਾ ਗੁਰੂਸਰ ਸਾਹਿਬ ਰਸੂਲਪੁਰ ਨਹਿਰਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਸਤਾ ਸਿੰਘ ਜੀ ਅਤੇ ਸੰਤ ਬਾਬਾ ਕਰਤਾਰ ਸਿੰਘ ਜੀ ਦੀ ਅਗਵਾਈ ਹੇਠ ਨਹਿਰ ਦੇ ਪਾੜ ਨੂੰ ਪੂਰਨ ਲਈ ਦਿਨ ਰਾਤ ਚੱਲ ਰਹੀ ਨਿਸ਼ਕਾਮ ਸੇਵਾ ਦੀ ਸ਼ਲਾਘਾ ਕਰਦਿਆਂ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਦੇ ਰੂਪ ਵਿੱਚ ਸੇਵਾ ਭੇਟ ਕੀਤੀ।ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਅਤੇ ਅਜਿਹੀਆਂ ਐਮਰਜੈਂਸੀ ਸਥਿਤੀਆਂ ਵਿੱਚ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਜਗਦੀਪ ਸਿੰਘ ਮਿੰਟੂ ਸਰਪੰਚ ਖ਼ਾਨ ਰਜ਼ਾਦਾ,ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਸਿੰਘ ਭੁੱਲਰ,ਸਤਨਾਮ ਸਿੰਘ ਸ਼ੇਰੋ,ਹਰਪਾਲ ਸਿੰਘ,ਮਨਦੀਪ ਸਿੰਘ ਆਦਿ ਹਾਜ਼ਿਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.