ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਇੰਡੀਅਨ
- ਰਾਜਨੀਤੀ
- (Asia/Kolkata)
ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਰੁਕਾਵਟਾਂ ਨੂੰ ਠੀਕ ਕਰਨ ਲਈ ਚੇਅਰਮੈਨ ਇੰਡੀਅਨ ਨੇ ਕਿਸਾਨਾ,ਆੜਤੀਆ ਅਤੇ ਸ਼ੈਲਰ ਮਾਲਕਾ ਨਾਲ ਕੀਤੀ ਮੀਟਿੰਗ
ਕਪੂਰਥਲਾ 12 ਅਕਤੂਬਰ ਗੋਰਵ ਮੜੀਆ
ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਰੁਕਾਵਟਾਂ ਨੂੰ ਠੀਕ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਵਲੋਂ ਕਿਸਾਨ,ਆੜਤੀਆ ਅਤੇ ਸ਼ੈਲਰ ਮਾਲਕਾ ਨਾਲ ਮੀਟਿੰਗ ਕੀਤੀ ਗਈ ਤੇ ਖਰੀਦ ਕਾਰਜਾਂ ਲਈ ਪੁੱਖਤਾ ਪ੍ਰਬੰਧ ਕੀਤੇ।ਇਸ ਮੌਕੇ ਤੇ ਚੇਅਰਮੈਨ ਇੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾ ਰਹੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦੇ ਨਾਲ-ਨਾਲ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿੱਚ ਫ਼ਸਲ ਦਾ ਬੇਲੋੜਾ ਭੰਡਾਰ ਜਮ੍ਹਾਂ ਨਾ ਹੋਵੇ ਅਤੇ ਕਿਸਾਨ ਆਪਣੀ ਅਗਲੀ ਫ਼ਸਲ ਲੈ ਕੇ ਸਮੇਂ ਸਿਰ ਮੰਡੀ ਵਿੱਚ ਪਹੁੰਚ ਸਕਣ।ਉਨ੍ਹਾਂਨੇ ਕਿਹਾ ਕਿ ਪੰਜਾਬ ਦਾ ਕਿਸਾਨ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹੈ ਅਤੇ ਕਿਸਾਨਾਂ ਦੀ ਮਿਹਨਤ ਨਾਲ ਹੀ ਦੇਸ਼ ਦਾ ਅੰਨ ਭੰਡਾਰ ਭਰਦਾ ਹੈ।ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਵੇਚਣ ਲਈ ਸੁਚਾਰੂ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਸਾਫ ਪਾਣੀ,ਸਫ਼ਾਈ, ਰੌਸ਼ਨੀ, ਬੈਠਣ ਦੀ ਵਿਵਸਥਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾਵੇ।ਉਨ੍ਹਾਂਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਮਾਪਦੰਡਾਂ ਅਨੁਸਾਰ ਆਪਣੀ ਸੁੱਕੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ,ਤਾਂ ਜੋ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ,ਇਸ ਲਈ ਉਹ ਖੁਦ ਵੀ ਮੰਡੀਆਂ ਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਤੇ ਸੁਣਿਆ ਜਾਵੇਗਾ ਅਤੇ ਜੇਕਰ ਕਿਸੇ ਮੰਡੀ ਵਿੱਚ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦਾ ਸੀਜ਼ਨ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਦੌਰਾਨ ਸਰਕਾਰ,ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।ਇਸ ਮੌਕੇ ਚੇਅਰਮੈਨ ਇੰਡੀਅਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸ਼ੈਲਰ ਮਾਲਕ ਨਿੱਕੂ ਚਾਹਲ,ਨਾਮਦੇਵ ਅਰੋੜਾ ਨਾਮੀ,ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ,ਪ੍ਰਧਾਨ ਵਿਪਨ ਅਜ਼ਾਦ,ਮਾਰਕੀਟ ਕਮੇਟੀ ਸੈਕਟਰੀ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Leave a Reply