'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਮੁੱਖ ਮਨੋਰਥ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ, ਆਜ਼ਾਦ ਅਤੇ ਸਮਾਜਿਕ ਤੌਰ 'ਤੇ ਮਜ਼ਬੂਤ ਬਣਾਉਣਾ-ਮੁੱਖ ਮੰਤਰੀ ਮਾਨ

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਮੁੱਖ ਮਨੋਰਥ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ, ਆਜ਼ਾਦ ਅਤੇ ਸਮਾਜਿਕ ਤੌਰ 'ਤੇ ਮਜ਼ਬੂਤ ਬਣਾਉਣਾ-ਮੁੱਖ ਮੰਤਰੀ ਮਾਨ

"ਅਬੋਹਰ 'ਚ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਅਧੀਨ ਵਿਸ਼ਾਲ ਸਮਾਗਮ ਦੌਰਾਨ 37.43 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ 'ਚ 1291 ਕਰੋੜ ਰੁਪਏ ਦੀ ਰਾਸ਼ੀ ਕੀਤੀ ਟਰਾਂਸਫਰ। 

ਬਿੰਦਰ ਸਿੰਘ ਖੁੱਡੀ ਕਲਾਂ 
ਪੰਜਾਬ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ, ਆਜ਼ਾਦ ਅਤੇ ਸਮਾਜਿਕ ਤੌਰ 'ਤੇ ਮਜ਼ਬੂਤ ਬਣਾਉਣ ਦੇ ਮਨੋਰਥ ਨਾਲ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਅਧੀਨ ਇੱਕ ਰਾਜ ਪੱਧਰੀ ਵਿਸ਼ਾਲ ਅਤੇ ਇਤਿਹਾਸਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੀਆਂ 37 ਲੱਖ 43 ਹਜ਼ਾਰ ਤੋਂ ਵੱਧ ਮਾਵਾਂ, ਭੈਣਾਂ ਅਤੇ ਧੀਆਂ ਦੇ ਬੈਂਕ ਖਾਤਿਆਂ ਵਿੱਚ 1291 ਕਰੋੜ ਰੁਪਏ ਦੀ ਵਿਸ਼ਾਲ ਸਨਮਾਨ ਰਾਸ਼ੀ ਡਾਇਰੈਕਟ ਬੈਨੀਫਿਟ ਟਰਾਂਸਫਰ ਪ੍ਰਣਾਲੀ ਰਾਹੀਂ ਇੱਕੋ ਕਲਿੱਕ ਨਾਲ ਸਿੱਧੀ ਟਰਾਂਸਫਰ ਕੀਤੀ। ਇਸ ਵਿੱਤੀ ਸਹਾਇਤਾ ਦੇ ਜਾਰੀ ਹੋਣ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਔਰਤਾਂ ਦੇ ਘਰੇਲੂ ਆਰਥਿਕ ਸੁਧਾਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਹੋਇਆ ਹੈ।
​ ਸਮਾਗਮ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੀਆਂ ਹਜ਼ਾਰਾਂ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਮਹਿਜ਼ ਇੱਕ ਸਰਕਾਰੀ ਵਿੱਤੀ ਸਹਾਇਤਾ ਜਾਂ ਚੋਣਵੀਂ ਰਾਹਤ ਨਹੀਂ ਹੈ, ਸਗੋਂ ਇਹ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਬਦਲਣ ਵਾਲੀ ਅਤੇ ਔਰਤਾਂ ਦੀ ਸਥਿਤੀ ਨੂੰ ਉੱਚਾ ਚੁੱਕਣ ਵਾਲੀ ਇੱਕ ਬਹੁਤ ਵੱਡੀ ਸਮਾਜਿਕ ਇਨਕਲਾਬ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਸਮਾਜ ਦੀਆਂ ਔਰਤਾਂ ਆਰਥਿਕ ਤੌਰ 'ਤੇ ਮਜ਼ਬੂਤ ਨਹੀਂ ਹੁੰਦੀਆਂ, ਉਦੋਂ ਤੱਕ ਕੋਈ ਵੀ ਸੂਬਾ ਜਾਂ ਦੇਸ਼ ਅਸਲ ਮਾਇਨੇ ਵਿੱਚ ਤਰੱਕੀ ਨਹੀਂ ਕਰ ਸਕਦਾ। ਇਹ ਪਹਿਲ ਕਦਮੀ ਸਾਡੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਏਗੀ, ਉਨ੍ਹਾਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰੇਗੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਵੈ-ਮਾਣ ਨੂੰ ਹੋਰ ਉੱਚਾ ਚੁੱਕੇਗੀ। ਸਰਕਾਰ ਦਾ ਭਵਿੱਖੀ ਟੀਚਾ ਪੰਜਾਬ ਦੀਆਂ 1 ਕਰੋੜ ਤੋਂ ਵੱਧ ਯੋਗ ਔਰਤਾਂ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਲਿਆ ਕੇ ਉਨ੍ਹਾਂ ਨੂੰ ਮੁਕੰਮਲ ਵਿੱਤੀ ਸੁਰੱਖਿਆ ਛਤਰੀ ਹੇਠ ਲਿਆਉਣਾ ਹੈ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਦੁਹਰਾਉਂਦਿਆਂ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ ਆਰਥਿਕ ਆਜ਼ਾਦੀ ਦੇਣ ਦਾ ਜੋ ਇਤਿਹਾਸਕ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕਰਨ ਲਈ ਸਰਕਾਰ ਦਿਨ-ਰਾਤ ਪੂਰੀ ਲਗਨ ਅਤੇ ਸ਼ਿੱਦਤ ਨਾਲ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਘਰ ਦੀਆਂ ਔਰਤਾਂ ਦੇ ਹੱਥ ਵਿੱਚ ਆਪਣੇ ਖੁਦ ਦੇ ਪੈਸੇ ਹੁੰਦੇ ਹਨ, ਤਾਂ ਉਹ ਆਪਣੇ ਪਰਿਵਾਰ ਦੀਆਂ ਛੋਟੀਆਂ-ਮੋਟੀਆਂ ਚਿੰਤਾਵਾਂ ਤੋਂ ਮੁਕਤ ਹੋ ਜਾਂਦੀਆਂ ਹਨ। ਇਸ ਰਾਸ਼ੀ ਨਾਲ ਉਹ ਪਰਿਵਾਰ ਦੇ ਬੱਚਿਆਂ ਦੀ ਚੰਗੀ ਸਿੱਖਿਆ, ਬਿਹਤਰ ਖੁਰਾਕ, ਸਿਹਤ ਅਤੇ ਰੋਜ਼ਾਨਾ ਦੀਆਂ ਹੋਰ ਜ਼ਰੂਰੀ ਲੋੜਾਂ ਨੂੰ ਬਿਨਾਂ ਕਿਸੇ 'ਤੇ ਨਿਰਭਰ ਹੋਏ ਬਹੁਤ ਹੀ ਸੁਚੱਜੇ ਢੰਗ ਨਾਲ ਪੂਰਾ ਕਰ ਸਕਦੀਆਂ ਹਨ। ਇਸ ਯੋਜਨਾ ਰਾਹੀਂ ਹਰੇਕ ਯੋਗ ਔਰਤ ਦੇ ਖਾਤੇ ਵਿੱਚ ਪ੍ਰਤੀ ਮਹੀਨਾ ਨਿਯਮਿਤ ਰਾਸ਼ੀ ਜਮ੍ਹਾਂ ਹੋ ਰਹੀ ਹੈ। ਜਿਸ ਨਾਲ ਘਰੇਲੂ ਅਤੇ ਸਮਾਜਿਕ ਫੈਸਲਿਆਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਅਤੇ ਅਹਿਮਿਅਤ ਹੋਰ ਵਧੇਗੀ।
​ਸਮਾਗਮ ਦੌਰਾਨ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਲਾਭਪਾਤਰੀ ਔਰਤਾਂ ਨੇ ਵੀ ਆਪਣੇ ਤਜਰਬੇ ਅਤੇ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਬੈਂਕ ਖਾਤਿਆਂ ਵਿੱਚ ਪਾਰਦਰਸ਼ੀ ਤਰੀਕੇ ਨਾਲ ਪੈਸੇ ਪਹੁੰਚਣ ਦੀ ਪ੍ਰਣਾਲੀ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿੱਚ 'ਇਨਕਲਾਬ ਜ਼ਿੰਦਾਬਾਦ' ਅਤੇ 'ਮਾਵਾਂ-ਧੀਆਂ ਦਾ ਸਤਿਕਾਰ' ਦੇ ਨਾਅਰਿਆਂ ਨਾਲ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਵਰਗ, ਖਾਸ ਕਰਕੇ ਮਹਿਲਾਵਾਂ ਦੇ ਭਲਾਈ, ਸਮਾਜਿਕ ਸੁਰੱਖਿਆ ਅਤੇ ਸਰਬਪੱਖੀ ਸਸ਼ਕਤੀਕਰਨ ਲਈ ਪੂਰੀ ਵਚਨਬੱਧਤਾ ਅਤੇ ਇਮਾਨਦਾਰੀ ਨਾਲ ਕੰਮ ਕਰਦੀ ਰਹੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.