ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਹੀਦ ਚਰਨਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਹੀਦ ਚਰਨਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਜੀਠੀਆ ਅਤੇ ਗੌਰਵਦੀਪ ਸਿੰਘ ਵਲਟੋਹਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅਕਾਲੀ ਦਲ ਵੱਲੋ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ

ਵਲਟੋਹਾ ਗੁਰਮੀਤ ਸਿੰਘ ਵਲਟੋਹਾ

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਐਸਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਇਸ ਸਮੇਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਨ, 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਇਸ ਮੌਕੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ ਆਏ ਦਿਨ ਪੰਜਾਬ ਵਿੱਚ ਕੋਈ ਨਾ ਕੋਈ ਵਾਰਦਾਤ ਹੁੰਦੀ ਰਹਿੰਦੀ ਹੈ ਓਥੇ ਹੀ ਗੌਰਵ ਦੀਪ ਸਿੰਘ ਵਲਟੋਹਾ ਨੇ ਦੱਸਿਆ ਕੇ ਵਲਟੋਹਾ ਪਰਵਾਰ ਦੇ ਨਜ਼ਦੀਕੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਅਕਾਲੀ ਦਲ ਵੱਲੋ ਵੱਲੋਂ ਪੂਰਨ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੇ ਚਰਨਜੀਤ ਸਿੰਘ ਦੀ ਅਥਾਹ ਬਹਾਦਰੀ ਅਤੇ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।