ਵਾਰਿਸ ਪੰਜਾਬ ਦੇ ਪਾਰਟੀ ਨੂੰ ਮਿਲ ਰਿਹਾ ਜੋਰਦਾਰ ਸਮਰਥਨ ਸਾਬਕਾ ਸਰਪੰਚ ਰਾਜਬੀਰ ਕੌਰ ਜੱਬੋਵਾਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ

ਵਾਰਿਸ ਪੰਜਾਬ ਦੇ ਪਾਰਟੀ ਨੂੰ ਮਿਲ ਰਿਹਾ ਜੋਰਦਾਰ ਸਮਰਥਨ ਸਾਬਕਾ ਸਰਪੰਚ ਰਾਜਬੀਰ ਕੌਰ ਜੱਬੋਵਾਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ

ਟਾਂਗਰਾ - ਸੁਰਜੀਤ ਸਿੰਘ ਖਾਲਸਾ 
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜੱਬੋਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਸਾਬਕਾ ਸਰਪੰਚ ਰਾਜਬੀਰ ਕੌਰ ਜੱਬੋਵਾਲ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਹ ਸ਼ਮੂਲੀਅਤ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਅਤੇ ਮੁੱਖ ਸੇਵਾਦਾਰ ਅਮਰੀਕ ਸਿੰਘ ਬਿੱਟਾ ਦੇ ਵਿਸ਼ੇਸ਼ ਯਤਨਾਂ ਸਦਕਾ ਹੋਈ। ਇਸ ਮੌਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਬੀਬੀ ਬਲਵਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਅਤੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਸਮਾਗਮ ਦੌਰਾਨ ਭਾਈ ਹਰਭਜਨ ਸਿੰਘ ਤੁੜ ਮੈਂਬਰ ਕੇਂਦਰੀ ਕਮੇਟੀ, ਭਾਈ ਜਸਕਰਨ ਸਿੰਘ ਰਿਆੜ ਦਿਹਾਤੀ ਪ੍ਰਧਾਨ, ਭਾਈ ਸਰਬਜੀਤ ਸਿੰਘ ਖ਼ਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ, ਭਾਈ ਜੁਗਰਾਜ ਸਿੰਘ ਉਦੋਨੰਗਲ (ਯੂਥ ਪ੍ਰਧਾਨ ਦਿਹਾਤੀ), ਭਾਈ ਜੁਗਰਾਜ ਸਿੰਘ ਧੂਲਕਾ, ਤਲਵਿੰਦਰ ਸਿੰਘ ਬਾਊ ਜੋਧਾਨਗਰੀ, ਰਾਜਬੀਰ ਸਿੰਘ ਤਲਵੰਡੀ ਡੋਗਰਾਂ, ਲਖਵਿੰਦਰ ਸਿੰਘ ਲੱਖਾ, ਅਜਮੇਰ ਸਿੰਘ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋ ਰਹੇ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.