ਪੱਤਰਕਾਰਾਂ ਦੇ ਸਨਮਾਨ ’ਚ ਗੁਰੂ ਅਰਜਨ ਦੇਵ ਪਬਲਿਕ ਸਕੂਲ ਵੱਲੋਂ ਵਿਸ਼ੇਸ਼ ਸਮਾਗਮ

ਪੱਤਰਕਾਰਾਂ ਦੇ ਸਨਮਾਨ ’ਚ ਗੁਰੂ ਅਰਜਨ ਦੇਵ ਪਬਲਿਕ ਸਕੂਲ ਵੱਲੋਂ ਵਿਸ਼ੇਸ਼ ਸਮਾਗਮ

ਡਾ.ਪਰਮਿੰਦਰ ਕੌਰ ਖਹਿਰਾ ਨੇ ਪੱਤਰਕਾਰਾਂ ਨੂੰ ਸਨਮਾਨ ਪੱਤਰ ਤੇ ਆਪਣੀਆਂ ਪੁਸਤਕਾਂ ਦੇ ਸੈੱਟ ਕੀਤੇ ਭੇਟ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਅਗਸਤ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਅਤੇ ਉੱਘੀ ਲੇਖਕਾ ਡਾ.ਪਰਮਿੰਦਰ ਕੌਰ ਖਹਿਰਾ ਵੱਲੋਂ ਪੱਤਰਕਾਰ ਭਾਈਚਾਰੇ ਵੱਲੋਂ ਸੰਸਥਾ ਨੂੰ ਮਿਲ ਰਹੇ ਸਹਿਯੋਗ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰੈਸ ਕਲੱਬ ਚੋਹਲਾ ਸਾਹਿਬ ਨਾਲ ਸਬੰਧਤ ਪੱਤਰਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਮਾਗਮ ਦੌਰਾਨ ਡਾ.ਪਰਮਿੰਦਰ ਕੌਰ ਖਹਿਰਾ ਵੱਲੋਂ ਹਾਜ਼ਰ ਪੱਤਰਕਾਰਾਂ ਨੂੰ ਸਨਮਾਨ ਪੱਤਰ ਭੇਟ ਕੀਤੇ ਗਏ।ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲਿਖੇ 'ਬਾਗੀ ਬਾਪੂ', 'ਬਾਗੀ ਘਰਾਂ ਦੀ ਚੁੱਪ' (ਨਾਵਲ), 'ਸ਼ਹੀਦ ਕੌਣ ਹੁੰਦੇ?' (ਕਹਾਣੀਆਂ) ਅਤੇ 'ਬਾਗੀ ਦਾਸਤਾਨ' (ਕਵਿਤਾਵਾਂ) ਦੇ ਪੁਸਤਕ ਸੈੱਟ ਵੀ ਪੱਤਰਕਾਰਾਂ ਨੂੰ ਭੇਟ ਕੀਤੇ ਗਏ।
ਇਸ ਮੌਕੇ ਡਾ.ਪਰਮਿੰਦਰ ਕੌਰ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਨੂੰ ਪੱਤਰਕਾਰ ਭਾਈਚਾਰੇ ਦਾ ਹਮੇਸ਼ਾਂ ਭਰਪੂਰ ਸਹਿਯੋਗ ਮਿਲਦਾ ਰਿਹਾ ਹੈ ਅਤੇ ਪੱਤਰਕਾਰਾਂ ਨੇ ਇਸ ਵਿੱਦਿਅਕ ਸੰਸਥਾ ਨੂੰ ਹਮੇਸ਼ਾਂ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਪੱਤਰਕਾਰ ਭਾਈਚਾਰੇ ਵੱਲੋਂ ਸੰਸਥਾ ਨੂੰ ਇਸੇ ਤਰ੍ਹਾਂ ਸਹਿਯੋਗ ਮਿਲਦੇ ਰਹਿਣ ਦੀ ਉਮੀਦ ਪ੍ਰਗਟ ਕੀਤੀ।
ਇਸ ਮੌਕੇ ਪ੍ਰੈਸ ਕਲੱਬ ਚੋਹਲਾ ਸਾਹਿਬ ਦੇ ਪੱਤਰਕਾਰਾਂ ਵੱਲੋਂ ਵੀ ਡਾ.ਪਰਮਿੰਦਰ ਕੌਰ ਖਹਿਰਾ ਦਾ ਪੱਤਰਕਾਰਾਂ ਨੂੰ ਮਾਣ-ਸਨਮਾਨ ਦੇਣ ਲਈ ਧੰਨਵਾਦ ਕੀਤਾ ਗਿਆ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਰਵੀ ਇੰਦਰ ਸਿੰਘ ਗਿੱਲ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਉੱਘੇ ਚਿੰਤਕ ਬਲਬੀਰ ਸਿੰਘ ਪਰਵਾਨਾ ਤੋਂ ਇਲਾਵਾ ਪੱਤਰਕਾਰ ਰਾਕੇਸ਼ ਨਈਅਰ,ਬਲਵਿੰਦਰ ਸਿੰਘ,ਪਰਮਿੰਦਰ ਸਿੰਘ ਅਤੇ ਰਮਨ ਕੁਮਾਰ ਚੱਡਾ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.