ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਲਕਾ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ : ਸੀਨੀ. ਆਗੂ ਕੁਲਦੀਪ ਸਿੰਘ ਸਮਾਣਾ/ਕੋਆਰਡੀਨੇਟਰ ਫੂਲਰਾਜ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਲਕਾ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ : ਸੀਨੀ. ਆਗੂ ਕੁਲਦੀਪ ਸਿੰਘ ਸਮਾਣਾ/ਕੋਆਰਡੀਨੇਟਰ ਫੂਲਰਾਜ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਕੁਲਵੰਤ ਸਿੰਘ ਵਿਧਾਇਕ ਦੀ ਦੇਖ-ਰੇਖ ਹੇਠ ਤਿੰਨ ਬੱਸਾਂ ਨੂੰ ਰਵਾਨਾ ਕੀਤਾ ਗਿਆ। ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਵੱਲੋਂ ਬਠਲਾਣਾ, ਮਿੱਡੇ ਮਾਜਰਾ ਅਤੇ ਕੁਰੜੀ ਤੋਂ ਸ਼ਰਧਾਲੂਆਂ ਦੀਆਂ 3 ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸੀਨੀਅਰ ਸਿਟੀਜਨ ਨੂੰ ਇਸ ਯਾਤਰਾ ਦੇ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਅਤੇ ਜਿਉਂ- ਜਿਉਂ ਇਸ ਯਾਤਰਾ ਤੋਂ ਸ਼ਰਧਾਲੂ ਵਾਪਸ ਪਰਤਣ ਉਪਰੰਤ ਆਪਣੇ ਅਨੁਭਵ ਇੱਕ ਦੂਸਰੇ ਨਾਲ ਸਾਂਝੇ ਕੀਤੇ ਜਾਂਦੇ ਹਨ। ਸੀਨੀਅਰ ਸਿਟੀਜਨ ਧਾਰਮਿਕ ਆਸਥਾ ਦੇ ਚਲਦਿਆਂ ਤੀਰਥ ਸਥਾਨਾਂ ਤੇ ਨਤਮਸਤਕ ਹੁੰਦੇ ਹਨ ਉੱਥੇ ਸੰਗਤ ਦੇ ਰੂਪ ਵਿੱਚ ਤੀਰਥ ਯਾਤਰਾ 'ਤੇ ਜਾਣ ਦੇ ਚਲਦਿਆਂ ਉਹਨਾਂ ਵਿੱਚ ਆਪਸੀ ਭਾਈਚਾਰਕ ਸਾਂਝ ਦਾ ਵੀ ਵਾਧਾ ਹੁੰਦਾ ਹੈ ਅਤੇ ਭਵਿੱਖ ਵਿੱਚ ਇੱਕ ਦੂਸਰੇ ਦੇ ਦੁੱਖ -ਸੁੱਖ ਵਿੱਚ ਸ਼ਰੀਕ ਹੁੰਦੇ ਹਨ। ਆਪ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ ਇਹ ਸਭ ਕੁਝ ਦੇ ਨਾਲ ਸਮੁੱਚੇ ਚੁਗਿਰਦੇ ਵਿਚਲੀ ਫਿਜ਼ਾ ਹਮੇਸ਼ਾ ਤਰੋ-ਤਾਜ਼ਾ ਰਹਿੰਦੀ ਹੈ। ਸਰਦਾਰ ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਨੇ ਦੱਸਿਆ ਕਿ ਰਜਿਸਟਰੇਸ਼ਨ ਦਾ ਦੌਰ ਦਿਨ ਪ੍ਰਤੀ ਦਿਨ ਹੋਰ ਤੇਜ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਧਾਰਮਿਕ ਯਾਤਰਾ ਦੇ ਲਈ 3 ਦੀ ਬਜਾਏ 6 ਬੱਸਾਂ ਰੋਜ਼ਾਨਾ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰਵਾਨਾ ਹੋਇਆ ਕਰਨਗੀਆਂ ਅਤੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ , ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ ਬਾਘਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਬਾਲਾਸਰ, ਹਰਿਦੁਆਰ ਆਦਿ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਵੀ ਜਾ ਸਕਣਗੇ। ਉਹਨਾਂ ਦੱਸਿਆ ਕਿ ਇਸ ਯਾਤਰਾ ਦੇ ਲਈ ਸਮੁੱਚੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਗੁਰਪ੍ਰੀਤ ਸਿੰਘ ਬਰਿਆਲੀ, ਬਲਜੀਤ ਸਿੰਘ ਹੈਪੀ (ਪੀਏ) ਐਮਐਲਏ, ਅਮਰਜੀਤ ਸਿੰਘ, ਜਸਪਾਲ ਸਿੰਘ ਮਟੋਰ, ਸਤਿਨਾਮ ਸਿੰਘ ਬਲਾਕ ਪ੍ਰਧਾਨ, ਜਸਪਾਲ ਸਿੰਘ ਮਟੌਰ, ਸਰਪੰਚ ਮਲਕੀਤ ਕੌਰ, ਸਾਬਕਾ ਸਰਪੰਚ ਸੁੱਖਵਿੰਦਰ ਸਿੰਘ, ਪੰਚ- ਹਰਪ੍ਰੀਤ ਸਿੰਘ, ਪੰਚ- ਹਰਵਿੰਦਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਸੁੱਖਵਿੰਦਰ ਸਿੰਘ, ਗੁਰਜੀਤ ਸਿੰਘ ਫ਼ੌਜੀ ਬਠਲਾਣਾ, ਅਮਰਜੀਤ ਸਿੰਘ ਬਠਲਾਣਾ, ਜਗਤਾਰ ਸਿੰਘ ਬਠਲਾਣਾ, ਸੁਖਵਿੰਦਰ ਸਿੰਘ ਸਰਪੰਚ ਮਿਢੀਮਾਜਰਾ, ਹਰਵਿੰਦਰ ਸਿੰਘ ਮਿਢੇ ਮਾਜਰਾ, ਨਿਰਮਲ ਸਿੰਘ ਕੁਰੜੀ, ਛੱਜਾ ਸਿੰਘ ਕੁਰੜੀ, ਗੁਰਪ੍ਰੀਤ ਸਿੰਘ ਕੁਰੜਾ, ਨਵਕਰਨ ਸਿੰਘ ਧਾਲੀਵਾਲ, ਹਰਪਾਲ ਸਿੰਘ ਬਰਾੜ, ਨਛੱਤਰ ਸਿੰਘ, ਰਿਪਜੀਤ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.