ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਕਾਇਰਾਨਾ ਹਮਲੇ ਦੀ ਕੀਤੀ ਕਰੜੀ ਨਿੰਦਾ
- ਰਾਜਨੀਤੀ
- 17 Aug, 2026 12:40 PM (Asia/Kolkata)
ਅੱਪਰਾ, 17 ਅਗਸਤ (ਤੀਰਥ ਸਿੰਘ ਮੈਂਗੜ੍ਹਾ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 'ਤੇ ਸ੍ਰੀ ਹਜ਼ੂਰ ਸਾਹਿਬ ਜੀ ਦੇ ਗੁਰੂਦੁਆਰਾ ਸਾਹਿਬ ਜੀ ਦੀ ਹਦੂਦ ਦੇ ਅੰਦਰ ਕਾਇਰਾਨਾ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਸ ਬਾਦਲ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ। ਇਸ ਹਮਲੇ ਦੀ ਨਿੰਦਾ ਕਰਦਿਆਂ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਮੈਂਬਰ ਐਸ ਜੀ ਪੀ ਸੀ, ਜਥੇਦਾਰ ਅਮਰਜੀਤ ਸਿੰਘ ਕਟਾਣਾ ਪ੍ਰਧਾਨ ਅਕਾਲੀ ਦਲ ਅੱਪਰਾ, ਜਥੇਦਾਰ ਬਲਵਿੰਦਰ ਸਿੰਘ ਗੜ੍ਹੀ ਤੇ ਜਥੇਦਾਰ ਕੁਲਦੀਪ ਸਿੰਘ ਜੌਹਲ ਸਾਬਕਾ ਪ੍ਰਧਾਨ ਅਕਾਲੀ ਦਲ ਅੱਪਰਾ ਨੇ ਸਾਂਝੇ ਬਿਆਨਾਂ ਰਾਹੀਂ ਇਸ ਹਮਲੇ ਦੀ ਘੋਰ ਨਿਦਾ ਕੀਤੀ ਅਤੇ ਕਿਹਾ ਕਿ ਇਸ ਤਰਾਂ ਦੇ ਕਾਇਰਾਨਾ ਹਮਲੇ ਦੀ ਲੋਕਤੰਤਰੀ ਪ੍ਰਣਾਲੀ ਵਿੱਚ ਕੋਈ ਥਾਂ ਨਹੀਂ ਹੈ। ਉਨਾਂ ਅੱਗੇ ਕਿਹਾ ਕਿ ਇਹ ਹਮਲਾ ਦਰਸਾਉਂਦਾ ਹੈ ਕਿ ਸ਼੍ਰੌਮਣੀ ਅਕਾਲੀ ਦਲ ਲੋਕਾਂ ਦੀ ਹਰਮਨ ਪਿਆਰੀ ਪਾਰਟੀ ਹੈ। ਜਿਸ ਕਾਰਣ ਵਿਰੋਧੀ ਉਸ ਤੋਂ ਖੌਫ਼ ਖਾ ਰਹੇ ਹਨ। ਉਨਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਸ ਸੁਖਬੀਰ ਸਿੰਘ ਬਾਦਲ ਨੂੰ ਜਲਦ ਤੋਂ ਜਲਦ ਸਿਹਤਯਾਬ ਕਰਨ ਤਾਂ ਕਿ ਉਹ ਦੁਬਾਰਾ ਆਮ ਲੋਕਾਂ ਦੀ ਸੇਵਾ ਕਰ ਸਕਣ।
Leave a Reply