ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਦੇ ਦਾਦੀ ਹਰਭਜਨ ਕੌਰ ਨਮਿੱਤ ਅੰਤਿਮ ਅਰਦਾਸ

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ ਦੇ ਦਾਦੀ ਹਰਭਜਨ ਕੌਰ ਨਮਿੱਤ ਅੰਤਿਮ ਅਰਦਾਸ

ਵੱਖ-ਵੱਖ ਰਾਜਨੀਤਕ ਆਗੂਆਂ,ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਸ਼ਰਧਾ ਦੇ ਫੁੱਲ ਭੇਂਟ 


ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,22 ਮਈ 

ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਖਹਿਰਾ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੇ ਸਤਿਕਾਰਯੋਗ ਦਾਦੀ ਮਾਤਾ ਹਰਭਜਨ ਕੌਰ ਜੋ ਪਿਛਲੇ ਦਿਨੀਂ ਗੁਰੂ ਚਰਨਾਂ ਦੇ ਵਿੱਚ ਜਾ ਬਿਰਾਜੇ ਹਨ।ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਸ਼ੁੱਕਰਵਾਰ ਨੂੰ ਪਿੰਡ ਸ਼ੇਰੋਂ ਵਿਖੇ ਹੋਇਆ।ਇਸ ਮੌਕੇ ਵੱਖ-ਵੱਖ ਰਾਜਨੀਤਕ ਆਗੂਆਂ,ਸਮਾਜਿਕ,ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ,ਪੰਥਕ ਆਗੂ,ਨਗਰ ਨਿਵਾਸੀ ਅਤੇ ਸੰਗਤਾਂ ਹਾਜ਼ਰ ਰਹੀਆਂ।ਗੁਰਬਾਣੀ ਕੀਰਤਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ।ਸ਼ਰਧਾਂਜਲੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਸ਼ੇਰੋਂ ਪਰਿਵਾਰ ਵੱਲੋਂ ਹਮੇਸ਼ਾਂ ਸਮਾਜ ਸੇਵਾ ਅਤੇ ਪੰਥਕ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਬਜ਼ੁਰਗ ਪਰਿਵਾਰਾਂ ਦੀਆਂ ਜੜ੍ਹਾਂ ਹੁੰਦੇ ਹਨ ਅਤੇ ਉਨ੍ਹਾਂ ਦੇ ਵਿਛੋੜੇ ਨਾਲ ਪੂਰੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਸ ਪਰਿਵਾਰ ਵਲੋਂ ਰਾਜਨੀਤਕ ਤੇ ਸਮਾਜਿਕ ਖੇਤਰ ਵਿੱਚ ਇਲਾਕੇ ਵਿੱਚ ਜੋ ਭੂਮਿਕਾ ਨਿਭਾਈ ਜਾ ਰਹੀ ਹੈ,ਉਸਨੂੰ ਮੁੱਖ ਰੱਖਦੇ ਹੋਏ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਚੋਣ ਲੜ ਕੇ ਬੀਬਾ ਰਮਨਦੀਪ ਕੌਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ।ਪ੍ਰੋ.ਵਿਰਸਾ ਸਿੰਘ ਵਲਟੋਹਾ ਨੇ ਕਿਹਾ ਅੱਜ ਦੇ ਇਸ ਸਰਧਾਂਜਲੀ ਸਮਾਗਮ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਸ਼ਿਰਕਤ ਕੀਤੀ ਜਾਣੀ ਸੀ,ਪਰ ਕੁਝ ਜ਼ਰੂਰੀ ਰੁਝੇਵਿਆਂ ਕਰਕੇ ਉਹ ਪਹੁੰਚ ਨਹੀਂ ਸਕੇ।ਜਿਸ ਕਰਕੇ ਉਨ੍ਹਾਂ ਵਲੋਂ ਖਹਿਰਾ ਪਰਿਵਾਰ ਨੂੰ ਸ਼ੋਕ ਸੰਦੇਸ਼ ਭੇਜਿਆ ਗਿਆ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਤਰਨਤਾਰਨ ਦੇ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੀਬਾ ਰਮਨਦੀਪ ਕੌਰ,ਸਰਪੰਚ ਅਵਤਾਰ ਸਿੰਘ ਬਿੱਲਾ ਸਮੇਤ ਇਹ ਸਮੁੱਚਾ ਪਰਿਵਾਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਅੱਗੇ ਰਹਿੰਦੇ ਹਨ ਅਤੇ ਇਲਾਕੇ ਵਿੱਚ ਉਨ੍ਹਾਂ ਦੀ ਵੱਖਰੀ ਪਛਾਣ ਹੈ।ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਮੂਹ ਇਲਾਕਾ ਪਰਿਵਾਰ ਦੇ ਨਾਲ ਖੜ੍ਹਾ ਹੈ।ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ,ਅੰਗਦਦੀਪ ਸਿੰਘ ਸੋਹਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ,ਭਾਜਪਾ ਆਗੂ ਗੁਰਮੁੱਖ ਸਿੰਘ ਘੁੱਲਾ ਬਲੇਹਰ,ਗੁਰਮਹਾਂਵੀਰ ਸਿੰਘ ਸਰਹਾਲੀ ਸਾਬਕਾ ਚੇਅਰਮੈਨ ਪਨਗਰੇਨ,ਹਰਮਨ ਸਿੰਘ ਸੇਖੋਂ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਪ੍ਰਗਟ ਸਿੰਘ ਬੰਗਾਲੀਪੁਰ ਪ੍ਰਧਾਨ ਐਸਸੀ ਵਿੰਗ ਨੇ ਵੀ ਆਪਣੇ ਸੰਬੋਧਨ ਵਿੱਚ ਮਾਤਾ ਹਰਭਜਨ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖਾ ਜੀਵਨ ਅਸਥਾਈ ਹੈ ਅਤੇ ਸਾਨੂੰ ਗੁਰੂ ਸਾਹਿਬਾਨ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ।ਉਨ੍ਹਾਂ ਸੰਗਤਾਂ ਨੂੰ ਨਾਮ ਸਿਮਰਨ ਅਤੇ ਸੇਵਾ ਨਾਲ ਜੁੜਨ ਦਾ ਸੰਦੇਸ਼ ਦਿੱਤਾ।ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ ਵਲੋਂ ਬਾਖੂਬੀ ਨਿਭਾਈ ਗਈ।

ਅਖੀਰ ਵਿੱਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਖਹਿਰਾ ਵਲੋਂ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੀਆਂ ਸੰਗਤਾਂ,ਰਾਜਨੀਤਕ ਆਗੂਆਂ,ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਮਾਤਾ ਹਰਭਜਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ।ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ,ਰਾਕੇਸ਼ ਨਈਅਰ ਚੋਹਲਾ ਸਾਹਿਬ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ,ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ,ਤੇਜਿੰਦਰ ਸਿੰਘ ਪ੍ਰਿੰਸ,ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਫਤਿਆਬਾਦ,ਇਕਬਾਲ ਸਿੰਘ ਮੈਣੀ,ਪ੍ਰੇਮ ਸਿੰਘ ਪੰਨੂ,ਚੇਅਰਮੈਨ ਰਣਜੀਤ ਸਿੰਘ ਆਹਲੀ ਕਲਾਂ,ਸਵਿੰਦਰ ਸਿੰਘ ਕਰਮੂੰਵਾਲਾ, ਗੁਰਵੇਲ ਸਿੰਘ ਫੌਜੀ ਚੋਹਲਾ,ਮੁਹੱਬਤਪਾਲ ਸਿੰਘ ਚੋਹਲਾ ਸਾਹਿਬ,ਰਾਹੁਲ ਧੀਰ,ਸੁਨੀਲ ਕੁਮਾਰ ਸ਼ੀਲੂ,ਮਨਜੀਤ ਸਿੰਘ ਪੱਖੋਪੁਰ,ਜਗਤਾਰ ਸਿੰਘ ਧੂੰਦਾ,ਬਲਵਿੰਦਰ ਸਿੰਘ ਸੰਮਤੀ ਮੈਂਬਰ,ਮਾ.ਬਲਦੇਵ ਸਿੰਘ ਕੱਲਾ,ਯੂਥ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ,ਗੁਰਦੇਵ ਸਿੰਘ ਸ਼ੈਲਰ ਵਾਲੇ ਫਤਿਆਬਾਦ,ਕੁਲਵੰਤ ਸਿੰਘ ਕੰਤਾ ਸ਼ੇਰੋਂ, ਸੁਖਰਾਜ ਸਿੰਘ ਭੈਲ ਸਾਬਕਾ ਸਰਪੰਚ, ਬਾਬਾ ਇੰਦਰਜੀਤ ਸਿੰਘ ਖੱਖ,ਹਰਪਾਲ ਸਿੰਘ ਸੋਨੂੰ ਕਿਰਤੋਵਾਲ,ਚਰਨਜੀਤ ਸਿੰਘ ਧੁੰਨ,ਦਲਜੀਤ ਸਿੰਘ ਵਿਰਕ,ਯਾਦਵਿੰਦਰ ਸਿੰਘ ਦੁੱਬਲੀ,ਬਲਕਾਰ ਸਿੰਘ ਸਾਬਕਾ ਸਰਪੰਚ ਚੰਬਾ,ਦਲਜੀਤ ਸਿੰਘ ਫੌਜੀ ਚੰਬਾ,ਹਰਭਜਨ ਸਿੰਘ ਸਰਹਾਲੀ, ਪਰਮਜੀਤ ਸਿੰਘ, ਮਨਜੀਤ ਕੌਰ ਬਾਠ, ਸਤਨਾਮ ਸਿੰਘ ਸੱਤਾ ਸ਼ੇਰੋਂ,ਜੁਗਰਿਜ ਸਿੰਘ ਸਾਬਕਾ ਸਰਪੰਚ, ਅੰਮ੍ਰਿਤ ਪਾਲ ਸਿੰਘ ਬੱਚੜਾ,ਸਤਨਾਮ ਸਿੰਘ ਬਾਠ,ਰਾਜਾ ਸਾਬਕਾ ਸਰਪੰਚ,ਗੁਰਲਾਭ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਜੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.