ਪੰਜਾਬ ਕ੍ਰਿਸ਼ਚਨ ਯੂਥ ਫੈਲੋਸ਼ਿਪ ਵੱਲੋ ਕਪੂਰਥਲਾ ਵਿੱਚ ਪਹਿਲਾ ਵਿਸ਼ਾਲ ਖੂਨਦਾਨ ਕੈਂਪ 20 ਅਗਸਤ ਨੂੰ
- ਸਮਾਜ ਸੇਵਾ
- 18 Aug, 2026 06:56 PM (Asia/Kolkata)
ਮੁੰਡੀ ਮੋੜ, ਦਾਣਾ ਮੰਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ ਕੈਂਪ : ਗੌਰਵ ਮਸੀਹ
ਕਪੂਰਥਲਾ, 18 ਅਗਸਤ ਗੌਰਵ ਮੜੀਆ
ਪੰਜਾਬ ਕ੍ਰਿਸ਼ਚਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਮੀਤ ਪ੍ਰਧਾਨ ਪੰਜ਼ਾਬ ਗੌਰਵ ਮਸੀਹ ਦੀ ਅਗਵਾਈ ਵਿੱਚ 20 ਅਗਸਤ 2026 ਦਿਨ ਵੀਰਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਮੁੰਡੀ ਮੋੜ ਦਾਣਾ ਮੰਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।
ਇਸ ਮੌਕੇ ਗੌਰਵ ਮਸੀਹ ਨੇ ਦਸਿਆ ਕੀ ਪੰਜਾਬ ਕ੍ਰਿਸ਼ਚਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਸਰਬਜੀਤ ਰਾਜ ਪਹਿਲਾਂ ਤੋਂ ਹੀ ਸਮਾਜ ਭਲਾਈ ਦੇ ਕੰਮਾਂ ਵਜੋਂ ਜਾਣੇ ਜਾਂਦੇ ਹਨ ਅਤੇ ਇਸ ਵਾਰ ਵੀ ਕਪੂਰਥਲਾ ਦੇ ਮੁੰਡੀ ਮੋੜ ਦਾਣਾ ਮੰਡੀ ਵਿਖੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਹਿਲਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਖੂਨਦਾਨ ਕਰਨ ਵਾਲੇ ਦਾਨੀਆਂ ਵੱਲੋਂ ਦਿੱਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੋਵੇਗਾ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਵਿੱਚ ਮਨੁੱਖਤਾ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪ ਵਿੱਚ ਪਹੁੰਚ ਕੇ ਖੂਨਦਾਨ ਕਰਨ ਅਤੇ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇੱਕ ਯੂਨਿਟ ਖੂਨ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ।
ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ 9781173678 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ “ਆਓ, ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਈਏ” ਅਤੇ ਇਸ ਮਨੁੱਖਤਾ ਭਰੇ ਉਪਰਾਲੇ ਦਾ ਹਿੱਸਾ ਬਣੀਏ।
Leave a Reply