ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿੱਚ ਭਾਈ ਸੱਜਣ ਦੀ ਅਗਵਾਈ ਹੇਠ ਹੋਏ ਝਾੜੂ ਫੂਕ ਪ੍ਰਦਰਸ਼ਨ : ਭਾਈ ਭੁਪਿੰਦਰ ਸਿੰਘ ਸੱਜਣ

ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿੱਚ ਭਾਈ ਸੱਜਣ ਦੀ ਅਗਵਾਈ ਹੇਠ ਹੋਏ ਝਾੜੂ ਫੂਕ ਪ੍ਰਦਰਸ਼ਨ : ਭਾਈ ਭੁਪਿੰਦਰ ਸਿੰਘ ਸੱਜਣ

ਹੁਸ਼ਿਆਰਪੁਰ 26 ਅਕਤੂਬਰ , ਭਾਈ ਰਣਜੀਤ ਸਿੰਘ ਖਾਲਸਾ 

 ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਮਾਨਸਾ ਵਿਖੇ ਭਾਈ ਝੋਟੇ ਲਈ ਇਨਸਾਫ਼ ਅਤੇ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੇ ਪੱਧਰ ’ਤੇ ਸੰਘਰਸ਼ ਚੱਲ ਰਿਹਾ ਹੈ। ਬੀਤੇ ਕੱਲ੍ਹ ਐਕਸ਼ਨ ਕਮੇਟੀ ਮਾਨਸਾ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਝਾੜੂ ਫੂਕ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਵੱਖ-ਵੱਖ ਧਿਰਾਂ ਅਤੇ ਜਥੇਬੰਦੀਆਂ ਨੇ ਭਰਵਾਂ ਸਮਰਥਨ ਦਿੱਤਾ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਦੀ ਅਗਵਾਈ ਹੇਠ ਪਿੰਡ ਪੱਧਰ ’ਤੇ ਇਹ ਪ੍ਰਦਰਸ਼ਨ ਕੀਤੇ ਗਏ। ਹਲਕਾ ਸ਼ਾਮ ਚੁਰਾਸੀ ਦੇ ਪਿੰਡਾਂ ਵਿੱਚ ਵੀ ਪਾਰਟੀ ਦੇ ਹਲਕਾ ਇੰਚਾਰਜ ਭਾਈ ਭੁਪਿੰਦਰ ਸਿੰਘ ਸੱਜਣ ਦੀ ਅਗਵਾਈ ਹੇਠ ਝਾੜੂ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਸੱਜਣ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਰਾਹੀਂ ਉਹ ਮੌਜੂਦਾ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖ਼ਫ਼ਾ ਹਨ ਅਤੇ ਹੁਣ ਇਸ ਨੂੰ ਹੋਰ ਬਰਦਾਸ਼ਤ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੰਜਾਬ ਦੀ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਾਂ ਰਾਹੀਂ ਭਾਈ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਮਾਨਸਾ ਨੂੰ ਇਹ ਭਰੋਸਾ ਦਿੱਤਾ ਗਿਆ ਹੈ ਕਿ ਹਲਕਾ ਸ਼ਾਮ ਚੁਰਾਸੀ ਦੇ ਲੋਕ ਵੀ ਉਨ੍ਹਾਂ ਵੱਲੋਂ ਵਿੱਢੇ ਗਏ ਸੰਘਰਸ਼ ਦੀ ਪੂਰੀ ਹਮਾਇਤ ਕਰਦੇ ਹਨ।
ਭਾਈ ਸੱਜਣ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਪੰਜਾਬ ਦੀ ਵਾਗਡੋਰ ਪੰਜਾਬ ਦੇ ਅਸਲ ਵਾਰਸਾਂ ਦੇ ਹੱਥ ਨਹੀਂ ਆ ਜਾਂਦੀ, ਉਦੋਂ ਤੱਕ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਦੀ ਸੰਭਾਲ ਲਈ ਖ਼ੁਦ ਸੁਚੇਤ ਰਹਿਣ। ਉਨ੍ਹਾਂ ਲੋਕਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਇਨ੍ਹਾਂ ਝਾੜੂ ਫੂਕ ਮੁਜ਼ਾਹਰਿਆਂ ਵਿੱਚ ਸਰਦਾਰ ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ, ਭਾਈ ਦਲਜੀਤ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਬਲਵੀਰ ਸਿੰਘ ਪੰਡੋਰੀ, ਭਾਈ ਸਰਬਜੀਤ ਸਿੰਘ ਪੰਡੋਰੀ, ਭਾਈ ਅੰਮ੍ਰਿਤ ਰਾਏ ਸਿੰਘ ਸਤੌਰ, ਭਾਈ ਕੁਲਵੀਰ ਸਿੰਘ ਸਤੌਰ, ਭਾਈ ਮਨੋਹਰ ਸਿੰਘ ਸਤੌਰ, ਭਾਈ ਸੁਰਿੰਦਰ ਸਿੰਘ ਸਤੌਰ, ਭਾਈ ਕੁਲਵੰਤ ਸਿੰਘ ਨਸਰਾਲਾ ਕਲੋਨੀ, ਰਾਮ ਲਾਲ ਨਸਰਾਲਾ ਕਲੋਨੀ, ਪ੍ਰਦੀਪ ਨਸਰਾਲਾ ਕਲੋਨੀ, ਭਾਈ ਮਾਨ ਸਿੰਘ ਨੀਲਾ ਨਲੋਆ, ਭਾਈ ਗੁਰਬਚਨ ਸਿੰਘ ਨੀਲਾ ਨਲੋਆ, ਭਾਈ ਗੁਰਲਾਲ ਸਿੰਘ ਰਾਜੋਵਾਲ, ਸਤਨਾਮ ਸਿੰਘ ਰਾਜੋਵਾਲ, ਗੁਰਸਿਮਰਨ ਸਿੰਘ, ਅਜੀਤ ਸਿੰਘ ਅਤੇ ਮਨੁਰੀਤ ਸ਼ਰਮਾ ਸ਼ੇਰਪੁਰ ਗਲਿੰਡ ਤੋਂ ਇਲਾਵਾ ਹਲਕੇ ਦੇ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.