ਪਿੰਡ ਕੱਕਾ ਕੰਡਿਆਲਾ ਵਿਖੇ ਸਮੁੱਚਾ ਮਸੀਹ ਭਾਈਚਾਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ

ਪਿੰਡ ਕੱਕਾ ਕੰਡਿਆਲਾ ਵਿਖੇ ਸਮੁੱਚਾ ਮਸੀਹ ਭਾਈਚਾਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ

 ਤਨ-ਮਨ ਨਾਲ ਕੰਮ ਕਰਨ ਵਾਲੇ ਹਰ ਮਿਹਨਤੀ ਵਰਕਰ ਦਾ ਭਾਜਪਾ ਹਮੇਸ਼ਾਂ ਮਾਣ ਸਨਮਾਨ ਰੱਖਦੀ ਹੈ ਬਹਾਲ– ਹਰਜੀਤ ਸੰਧੂ

 ਰਾਕੇਸ਼ ਨਈਅਰ ਚੋਹਲਾ ਤਰਨਤਾਰਨ,10 ਜੁਲਾਈ

 ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚਾ ਮਸੀਹ ਭਾਈਚਾਰਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਿਆ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਮਾਨਤ ਮਸੀਹ,ਯੂਹਨਾ ਮਸੀਹ,ਜਾਰਜ ਮਸੀਹ,ਜਸਵਿੰਦਰ ਮਸੀਹ,ਲਾਰੰਸ ਮਸੀਹ,ਗੋਲਡੀ ਮਸੀਹ, ਮੇਜਰ ਸਿੰਘ,ਬਲਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਮੋਹਤਬਰਾਂ ਨੂੰ ਪਰਿਵਾਰਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਜ਼ਿਲ੍ਹਾ ਲੀਡਰਸ਼ਿਪ ਦੀ ਹਾਜਰੀ ਵਿੱਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਹਲਾਤਾਂ ਨੂੰ ਮੁੱਖ ਰੱਖਦਿਆਂ ਸਾਨੂੰ ਕਿਸੇ ਦ੍ਰਿੜ,ਬੇਦਾਗ ਅਤੇ ਸੁਹਿਰਦ ਮੁੱਖ ਮੰਤਰੀ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪੰਜਾਬ ਦੀ ਵਾਗਡੋਰ ਭਾਰਤੀ ਜਨਤਾ ਪਾਰਟੀ ਦੇ ਸੁਚੱਜੇ ਅਤੇ ਇਮਾਨਦਾਰ ਹੱਥਾਂ ਵਿੱਚ ਨਹੀਂ ਆਉਂਦੀ ਪੰਜਾਬ ਇਸੇ ਤਰਾਂ ਹੀ ਲੁੱਟਿਆ-ਕੁੱਟਿਆ ਜਾਂਦਾ ਰਹੇਗਾ।ਜਿਵੇਂ ਕਿ ਭਾਰਤੀ ਦੀ ਅਜਾਦੀ ਤੋਂ ਬਾਅਦ ਲਗਭਗ 8 ਦਹਾਕੇ ਤੋਂ ਹੀ ਪੰਜਾਬ ਵਿੱਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਕੰਗਾਲੀ ਦੇ ਰਾਹ 'ਤੇ ਖੜਾ ਕਰਕੇ ਰੱਖ ਦਿੱਤਾ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਚੰਗੀ ਤਰਾਂ ਸਮਝ ਚੁੱਕੇ ਹਨ ਕਿ ਦੇਸ਼ ਦੇ ਦੂਸਰੇ ਸੂਬੇ ਜੋ ਤਰੱਕੀ ਦੀਆਂ ਲੀਹਾਂ 'ਤੇ ਹਨ ਵਾਂਗ ਹੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ।

ਇਹ ਤਾਂ ਹੀ ਸੰਭਵ ਹੈ ਕਿ ਆਪਾਂ ਸਾਰੇ ਵਰਗਾਂ ਨੂੰ ਮਿਲ ਕੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਬਹੁਮਤ ਦੇ ਕੇ ਲੋਕਤੰਤਰ ਤਰੀਕੇ ਨਾਲ ਕਾਮਯਾਬ ਕਰੀਏ।ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਪਿੰਡ ਕੱਕਾ ਕੰਡਿਆਲਾ ਦੀ ਸਮੁੱਚੀ ਸੰਗਤ 'ਤੇ ਮਾਣ ਹੈ ਕਿ ਉਨਾਂ ਨੇ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਚੱਲਣ ਦਾ ਫੈਸਲਾ ਲਿਆ ਹੈ, ਕਿਉਂਕਿ ਭਾਜਪਾ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਹਰ ਪਾਰਟੀ ਆਗੂ ਦਾ ਭਾਜਪਾ ਪੂਰਾ ਮਾਨ-ਸਨਮਾਨ ਬਹਾਲ ਰੱਖਦੀ ਹੈ ਅਤੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਚਟਾਂਨ ਵਾਂਗ ਖੜਦੀ ਵੀ ਹੈ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਸੀਨੀਅਰ ਆਗੂ ਪਵਨ ਦੇਵਗਨ,ਸਰਕਲ ਸ਼ਹਿਰੀ ਪ੍ਰਧਾਨ,ਰੋਹਿਤ ਸ਼ਰਮਾ,ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ,ਮਾਸਟਰ ਬਲਦੇਵ ਸਿੰਘ ਮੰਡ,ਅਮਰੀਕ ਸਿੰਘ ਸੋਹਲ,ਬਲਕਾਰ ਸਿੰਘ,ਕਰਮਜੀਤ ਸਿੰਘ,ਜਸਵਿੰਦਰ ਸਿੰਘ ਤਰਨਤਾਰਨ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.