ਸੁਖਬੀਰ ਸਿੰਘ ਬਾਦਲ 25 ਜੂਨ ਵੀਰਵਾਰ ਨੂੰ ਹਲਕਾ ਖਡੂਰ ਸਾਹਿਬ ਦੇ ਦੌਰੇ ’ਤੇ

ਸੁਖਬੀਰ ਸਿੰਘ ਬਾਦਲ 25 ਜੂਨ ਵੀਰਵਾਰ ਨੂੰ ਹਲਕਾ ਖਡੂਰ ਸਾਹਿਬ ਦੇ ਦੌਰੇ ’ਤੇ

ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣ ਰਣਨੀਤੀ ਦਾ ਲੈਣਗੇ ਜਾਇਜ਼ਾ- ਬਿੱਲਾ ਸ਼ੇਰੋਂ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,23 ਜੂਨ 

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 25 ਜੂਨ ਦਿਨ ਵੀਰਵਾਰ ਨੂੰ ਹਲਕਾ ਖਡੂਰ ਸਾਹਿਬ ਦੇ ਦੌਰੇ ’ਤੇ ਪਹੁੰਚਣਗੇ।ਇਸ ਦੌਰਾਨ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਹਾਸਲ ਕਰਨਗੇ।

ਇਹ ਜਾਣਕਾਰੀ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਦਿੰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ’ਤੇ ਚਰਚਾ ਕਰਨਗੇ।ਉਨ੍ਹਾਂ ਕਿਹਾ ਕਿ ਇਸ ਮੌਕੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਕੁਝ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਗਿਲੇ-ਸ਼ਿਕਵੇ ਦੂਰ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਭ ਨੂੰ ਇਕਜੁੱਟ ਹੋ ਕੇ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਇਸ ਦੌਰੇ ਨੂੰ ਲੈ ਕੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਾਰਟੀ ਕਾਡਰ ਉਨ੍ਹਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਦੌਰਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.