ਗੁਰੂ ਰਵਿਦਾਸ ਜੀ ਮਹਾਰਾਜ ਸਮਾਜਿਕ ਕ੍ਰਾਂਤੀ ਦੇ ਮਹਾਨ ਅਗਵਾਈਕਰਤਾ ਸਨ-ਹਰਜੀਤ ਸਿੰਘ ਸੰਧੂ,ਸਤਨਾਮ ਸਿੰਘ ਭੁੱਲਰ

ਗੁਰੂ ਰਵਿਦਾਸ ਜੀ ਮਹਾਰਾਜ ਸਮਾਜਿਕ ਕ੍ਰਾਂਤੀ ਦੇ ਮਹਾਨ ਅਗਵਾਈਕਰਤਾ ਸਨ-ਹਰਜੀਤ ਸਿੰਘ ਸੰਧੂ,ਸਤਨਾਮ ਸਿੰਘ ਭੁੱਲਰ

ਤਰਨ ਤਾਰਨ ਸ਼ਹਿਰ ਵਿਖੇ ਭਾਜਪਾ ਆਗੂਆਂ ਅਤੇ ਸੰਗਤਾਂ ਵੱਲੋਂ ਪਵਿੱਤਰ ਕਲਸ਼ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,3 ਅਗਸਤ
ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਪਾਵਨ ਜਨਮਭੂਮੀ ਵਾਰਾਣਸੀ ਤੋਂ ਲਿਆਂਦੇ ਗਏ ਪਵਿੱਤਰ ਮਿੱਟੀ ਦੇ ਕਲਸ਼ ਦਾ ਤਰਨਤਾਰਨ ਹਲਕੇ ਦੇ ਵੱਖ-ਵੱਖ ਮੰਡਲਾਂ ਵਿੱਚ ਸ਼ਰਧਾ,ਉਤਸ਼ਾਹ ਅਤੇ ਭਗਤੀ ਭਾਵਨਾ ਨਾਲ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।ਇਹ ਅਭਿਆਨ ਸਮਾਜ ਵਿੱਚ ਸਮਰਸਤਾ,ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਇਆ ਜਾ ਰਿਹਾ ਹੈ।

ਇਸੇ ਲੜੀ ਤਹਿਤ ਤਰਨਤਾਰਨ ਸ਼ਹਿਰ ਸਥਿਤ ਮੰਦਰ ਮਾਤਾ ਨੀਲਮ ਦੇਵਾ ਜੀ ਵਿਖੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ, ਹਲਕਾ ਇੰਚਾਰਜ ਤਰਨਤਾਰਨ (ਸਾਬਕਾ ਜ਼ਿਲ੍ਹਾ ਪ੍ਰਧਾਨ) ਹਰਜੀਤ ਸਿੰਘ ਸੰਧੂ,ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ,ਜਨਰਲ ਸਕੱਤਰ ਸੁਰਜੀਤ ਸਿੰਘ,ਸਰਕਲ ਪ੍ਰਧਾਨ ਰੋਹਿਤ ਸ਼ਰਮਾ,ਪ੍ਰਧਾਨ ਅਵਤਾਰ ਸਿੰਘ ਬੰਟੀ,ਯੂਥ ਵਿੰਗ ਪ੍ਰਧਾਨ ਦਿਨੇਸ਼ ਜੋਸ਼ੀ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ, ਸੀਨੀਅਰ ਆਗੂ ਰਮਨਦੀਪ ਸਿੰਘ ਭਰੌਵਾਲ,ਦੀਪਕ ਸ਼ਰਮਾ,ਅਮਨ ਅਰੋੜਾ,ਲੱਕੀ ਜੋਸ਼ੀ,ਕੇਵਲ ਜੋਸ਼ੀ,ਮੇਹਰ ਸਿੰਘ,ਸਾਹਿਬ ਸਿੰਘ,ਨਰਿੰਦਰ ਸਿੰਘ,ਕੁਲਵੰਤ ਸਿੰਘ,ਨਰਿੰਦਰ ਸਿੰਘ,ਕੁਲਦੀਪ ਸਿੰਘ ਆਦਿ ਸਮੁੱਚੇ ਸਾਥੀਆਂ ਦੀ ਹਾਜ਼ਰੀ ਵਿੱਚ ਵਾਰਾਣਸੀ ਤੋਂ ਲਿਆਂਦੇ ਗਏ ਪਵਿੱਤਰ ਮਿੱਟੀ ਦੇ ਕਲਸ਼ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਤਰਨਤਾਰਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੇ ਉੱਚੇ ਵਿਚਾਰਾਂ, ਪਵਿੱਤਰ ਉਪਦੇਸ਼ਾਂ ਅਤੇ ਬਾਣੀ ਰਾਹੀਂ ਯੁੱਗਾਂ-ਯੁੱਗਾਂ ਤੱਕ ਮਨੁੱਖਤਾ ਨੂੰ ਸੱਚ,ਸਮਾਨਤਾ ਅਤੇ ਭਾਈਚਾਰੇ ਦਾ ਰਾਹ ਦਿਖਾਇਆ।ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਮਰਸਤਾ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸਮਰਪਿਤ ਕੀਤਾ।ਇਸੇ ਲਈ ਅੱਜ ਉਨ੍ਹਾਂ ਨੂੰ ਸਮਾਜਿਕ ਕ੍ਰਾਂਤੀ ਦੇ ਮਹਾਨ ਅਗਵਾਈਕਰਤਾ ਵਜੋਂ ਯਾਦ ਕੀਤਾ ਜਾਂਦਾ ਹੈ।

ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣਾ ਸਾਰਾ ਜੀਵਨ ਦਬੇ-ਕੁਚਲੇ, ਪਿੱਛੜੇ ਅਤੇ ਗਰੀਬ ਵਰਗ ਦੇ ਲੋਕਾਂ ਦੇ ਉੱਥਾਨ ਲਈ ਸਮਰਪਿਤ ਕੀਤਾ,ਜਿਸ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਦਾ ਮਨੋਬਲ ਮਜ਼ਬੂਤ ਹੋਇਆ।ਉਹ ਅਜਿਹੇ ਸਮਾਜ ਦੀ ਕਲਪਨਾ ਕਰਦੇ ਸਨ ਜਿੱਥੇ ਹਰ ਮਨੁੱਖ ਨੂੰ ਭੋਜਨ,ਸਨਮਾਨ ਅਤੇ ਬਰਾਬਰੀ ਦਾ ਹੱਕ ਮਿਲੇ । 

ਅੰਤ ਵਿੱਚ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਸਮਾਜਿਕ ਸਮਰਸਤਾ ਦੀ ਇਸ ਮਹਾਨ ਪਰੰਪਰਾ ਨੂੰ ਅੱਗੇ ਵਧਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਗਰੀਬ, ਵੰਚਿਤ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਨੇਕਾਂ ਲੋਕ-ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਅਸੀਂ ਸਾਰੇ ਇਹ ਯਕੀਨੀ ਬਣਾਈਏ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਅਤੇ ਵੰਚਿਤ ਵਿਅਕਤੀ ਤੱਕ ਪਹੁੰਚੇ। ਇਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.