ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਬਲਾਕ ਪੱਧਰੀ ਖੇਡਾਂ ਦਾ ਰਸਮੀ ਉਦਘਾਟਨ...

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਬਲਾਕ ਪੱਧਰੀ ਖੇਡਾਂ ਦਾ ਰਸਮੀ ਉਦਘਾਟਨ...

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਤੋਂ ਬਣਾਇਆ ਜਾ ਰਿਹਾ ਰੰਗਲਾ ਅਤੇ ਮਜਬੂਤ ਪੰਜਾਬ : ਵਿਧਾਇਕ ਕੁਲਵੰਤ ਸਿੰਘ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ -4 ਸ਼ੁਰੂ ਹੋ ਚੁੱਕਾ ਹੈ। ਜਿਨ੍ਹਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ 14 ਅਗਸਤ 2026 ਤੋਂ ਕਰ ਦਿੱਤਾ ਗਿਆ ਸੀ। ਬਲਾਕ, ਤਹਿਸੀਲ ਅਤੇ ਸੂਬਾ ਪੱਧਰ 'ਤੇ ਖੇਡਾਂ ਵਤਨ ਪੰਜਾਬ ਦੀਆਂ ਹੋ ਰਹੀਆਂ ਹਨ ਅਤੇ ਪੂਰੇ ਪੰਜਾਬ ਵਿੱਚ 14 ਤੋਂ 70 ਸਾਲ ਦੀ ਉਮਰ ਵਰਗ ਦੇ ਖਿਡਾਰੀ ਇਸ ਇਹਨਾਂ ਖੇਡਾਂ ਚ ਹਿੱਸਾ ਲੈ ਰਹੇ ਹਨ। ਇਹ ਪ੍ਰਗਟਾਵਾ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਬਲਾਕ ਪੱਧਰੀ ਖੇਡਾਂ ਬਲਾਕ ਮੋਹਾਲੀ ਕਾਰਪੋਰੇਸ਼ਨ ਦੇ ਰਸਮੀ ਉਦਘਾਟਨ ਮੌਕੇ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਗਈਆਂ ਖੇਡਾਂ ਬਦਨ ਪੰਜਾਬ ਦੀਆਂ 2026 ਸੀਜ਼ਨ-4 ਵਿੱਚ ਪਹੁੰਚੇ ਖਿਡਾਰੀਆਂ ਦੇ ਨਾਲ ਗੁਫਤਗੂ ਕਰ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਹੋਰਾਂ ਵੱਲੋਂ ਲਗਾਤਾਰ ਖੇਡਾਂ ਪੰਜਾਬ ਦੇ ਵਿੱਚ ਖੇਡਾਂ ਦੇ ਲਈ ਸੰਜੀਦਾ ਮਾਹੌਲ ਬਣਾਉਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਖਿਡਾਰੀ ਬਿਨ੍ਹਾਂ ਕਿਸੇ ਰੁਕਾਵਟ ਅਤੇ ਸਟੇਡੀਅਮ ਅਤੇ ਖੇਡਾਂ ਦੇ ਦੌਰਾਨ ਲੋੜੀਂਦੇ ਸਮਾਨ ਦੀ ਉਪਲਬਧਤਾ ਦੇ ਨਾਲ ਖੇਡਾਂ ਵਿੱਚ ਹਿੱਸਾ ਲੈ ਸਕਣ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਕੋਨੇ ਵਿੱਚ ਲਾਇਬੇਰੀਆ ਬਣਾਈਆਂ ਜਾ ਰਹੀਆਂ ਹਨ। ਪੰਜਾਬ ਫਿਰ ਤੋਂ ਸਹੀ ਮਾਅਨਿਆਂ ਦੇ ਵਿੱਚ ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ ਬਣ ਸਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ 14 ਸਾਲ ਤੋਂ 70 ਸਾਲ ਉਮਰ ਵਰਗ ਦੇ ਖਿਡਾਰੀਆਂ ਵੱਲੋਂ ਇਨੀ ਵੱਡੀ ਪੱਧਰ 'ਤੇ ਇਹਨਾਂ ਖੇਡਾਂ ਦੇ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ ਇਹ ਵੀ ਪਹਿਲੀ ਵਾਰ ਹੈ ਕਿ ਕ੍ਰਿਕਟ ਖੇਡ ਜੋ ਕਿ ਅੱਜ ਹਰ ਕੋਨੇ ਵਿੱਚ ਖੇਡੀ ਜਾ ਰਹੀ ਹੈ ਨੂੰ ਵੀ ਇਹਨਾਂ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ। ਉਹਨਾਂ ਕਿਹਾ ਕਿ ਬਿਨ੍ਹਾਂ ਕਿਸੇ ਸ਼ੱਕ ਇਹਨਾਂ ਖੇਡਾਂ ਦੇ ਨਾਲ ਪੰਜਾਬ ਫਿਰ ਤੋਂ ਮਜਬੂਤ ਪੰਜਾਬ ਬਣਨ ਨਾਲ ਸਹੀ ਲੀਹਾਂ 'ਤੇ ਤੁਰ ਪਵੇਗਾ। ਇਸ ਮੌਕੇ ਕੁਲਵੰਤ ਸਿੰਘ ਵਿਧਾਇਕ ਦੇ ਨਾਲ ਰਜਿੰਦਰ ਪ੍ਰਸ਼ਾਦ ਸ਼ਰਮਾ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ ਆਦਿ ਹਾਜਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.