ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੋ ਰਿਹਾ ਮਜ਼ਬੂਤ

ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੋ ਰਿਹਾ ਮਜ਼ਬੂਤ

ਪਾਰਟੀ ਦੀ ਜਿੱਤ ਲਈ ਹਰ ਵਰਕਰ ਨਿਭਾਏਗਾ ਅਹਿਮ ਭੂਮਿਕਾ: ਹਰਪਾਲ ਸਿੰਘ ਗਿੱਲ,ਗੁਰਭੇਜ ਸਿੰਘ ਕੱਦ ਗਿੱਲ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,3 ਅਗਸਤ 

ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਯੂਥ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਹਰਪਾਲ ਸਿੰਘ ਕੱਦ ਗਿੱਲ ਅਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੈਂਬਰ ਪੰਚਾਇਤ ਗੁਰਭੇਜ ਸਿੰਘ ਕੱਦ ਗਿੱਲ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਸ਼ਾਮਲ ਰਹਿੰਦੇ ਹਨ,ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲਗਾਤਾਰ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਪੂਰੀ ਤਨਦੇਹੀ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੀ ਵੱਡਾ ਜਨ ਸਮਰਥਨ ਮਿਲੇਗਾ। ਸਾਬਕਾ ਸਰਪੰਚ ਹਰਪਾਲ ਸਿੰਘ ਕੱਦ ਗਿੱਲ ਅਤੇ ਗੁਰਭੇਜ ਸਿੰਘ ਕੱਦ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਸਮੁੱਚੇ ਪੰਜਾਬ ਦੇ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।ਉਨ੍ਹਾਂ ਸਮੂਹ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੰਦਿਆਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਮੁੜ ਪੰਜਾਬ ਦੀ ਸਿਆਸਤ ਵਿੱਚ ਮਜ਼ਬੂਤ ਸਥਾਨ ਹਾਸਲ ਕਰੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.