ਐਂਟੀ ਡਰੱਗ ਐਸੋਸੀਏਸ਼ਨ ਪੰਜਾਬ ਦੇ ਮੁਖੀ ਵੱਲੋਂ ਖੇਮਕਰਨ ਪੁਲਿਸ ਤੇ ਚੁੱਕੇ ਗਏ ਸਵਾਲ
- ਰਾਜਨੀਤੀ
- (Asia/Kolkata)
ਕੀ ਪੰਜਾਬ ਪੁਲਿਸ ਦਾ ਕੰਮ ਇਕੱਲੇ ਵਾਹਨਾਂ ਦੇ ਚਲਾਨ ਕੱਟਣਾਂ ਹੈ - ਮਨਾਵਾਂ
ਗੁਰਮੀਤ ਸਿੰਘ ਵਲਟੋਹਾ ਨਜ਼ਰਾਨਾ ਟਾਈਮਜ਼
ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਭੂਰਾ ਕਰੀਮਪੁਰਾ ਤੋਂ ਸੋਮਵਾਰ ਨੂੰ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਪਿੰਡ ਭੂਰਾ ਕਰੀਮਪੁਰਾ ਦੇ ਨੌਜਵਾਨਾਂ ਵੱਲੋਂ ਪਿੰਡਾਂ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਤਲਾਸ਼ੀ ਦੌਰਾਨ ਉਸ ਨੌਜਵਾਨ ਦੇ ਕੋਲੋਂ ਨਸ਼ੀਲੇ ਪਦਾਰਥਾਂ ਦੀਆਂ ਪੁੜੀਆਂ ਵੀ ਬਰਾਮਦ ਹੋਈਆਂ ਜੋ ਕਿ ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਵੱਲੋਂ ਪਿੰਡ ਦੇ ਮੋਹਤਬਾਰ ਲੋਕਾਂ ਦੀ ਹਾਜ਼ਰੀ ਵਿੱਚ ਉਸ ਨਸ਼ਾ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਖੇਮਕਰਨ ਪੁਲਿਸ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਵਿਸ਼ੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਂਟੀ ਡਰੱਗ ਐਸੋਸੀਏਸ਼ਨ ਪੰਜਾਬ ਦੇ ਮੁਖੀ ਸਤਨਾਮ ਸਿੰਘ ਮਨਾਵਾਂ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਤੇ ਇੱਕ ਵਾਰ ਫਿਰ ਤੋਂ ਸਵਾਲ ਚੁੱਕੇ ਹਨ। ਮਨਾਵਾਂ ਨੇ ਕਿਹਾ ਕਿ ਜੇਕਰ ਆਮ ਲੋਕਾਂ ਨੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨਾ ਹੈ, ਤਾਂ ਫਿਰ ਪੰਜਾਬ ਪੁਲਿਸ ਕੀ ਇਕੱਲੇ ਮੋਟਰਾਂ ਗੱਡੀਆਂ ਦੇ ਚਲਾਨ ਕੱਟਣ ਨੂੰ ਹੀ ਰੱਖੀ ਹੋਈ ਹੈ? ਇੱਕ ਪਾਸੇ ਤਾਂ ਪੰਜਾਬ ਸਰਕਾਰ ਵਿਧਾਨ ਸਭਾ ਅੰਦਰ ਵੀ ਵੱਡੀਆਂ ਵੱਡੀਆਂ ਡੀਗਾਂ ਮਾਰਦੀ ਹੋਈ ਦਿਖਾਈ ਦੇ ਰਹੀ ਹੈ, ਕਿ ਅਸੀਂ ਨਸ਼ੇ ਨੂੰ ਠੱਲ੍ਹ ਪਾ ਦਿੱਤੀ ਹੈ। ਪਰ ਨਸ਼ਾ ਅੱਜ ਪੰਜਾਬ ਦੀ ਗਲੀ ਗਲੀ ਵਿਕ ਰਿਹਾ ਹੈ। ਇਸ ਵੀਡੀਓ ਨੇ ਬਾਰਡਰ ਇਲਾਕੇ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ, ਕਿਉਂਕਿ ਸਾਰਿਆਂ ਨੇਂ ਦੇਖਿਆ ਹੈ ਕਿ ਇੱਕ ਨਸ਼ਾ ਸਪਲਾਈ ਕਰਨ ਵਾਲਾ ਵਿਅਕਤੀ ਕਿਸ ਤਰ੍ਹਾਂ ਬੇਖੌਫ ਹੋ ਕੇ ਮੋਟਰਸਾਈਕਲ ਤੇ ਹੀ ਨਸ਼ਾ ਘਰ -ਘਰ ਵੰਡਦਾਂ ਫਿਰ ਰਿਹਾ ਹੈ,ਅਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਕੰਮ ਕਰ ਰਿਹਾ ਹੈ। ਮਨਾਵਾਂ ਨੇ ਕਿਹਾ ਕਿ ਇਹ ਇਕੱਲਾ ਵਿਅਕਤੀ ਤਾਂ ਇਸ ਕਾਰੋਬਾਰ ਨੂੰ ਨਹੀਂ ਚਲਾ ਰਿਹਾ, ਲਾਜ਼ਮੀ ਹੈ ਕਿ ਇਸ ਦੇ ਪਿੱਛੇ ਜੜ੍ਹਾਂ ਬਹੁਤੀਆਂ ਡੂੰਘੀਆਂ ਹੋਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਵੱਲੋਂ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਸੀਂ ਉਨ੍ਹਾਂ ਦੀ ਸਲਾਘਾ ਕਰਦੇ ਹਾਂ, ਅਤੇ ਨਾਲ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਵੀ ਨਸੀਹਤ ਦਿੰਦੇ ਹਾਂ ਕਿ ਨਸ਼ਾ ਵੇਚਣ ਵਾਲੇ ਅਨਸਰਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੇ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।
Leave a Reply