ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ

ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ

ਚੋਹਲਾ ਸਾਹਿਬ ਦੀ ਮੌਜੂਦਾ ਪੰਚਾਇਤ ਮੈਂਬਰ ਅਤੇ ਸੀਨੀਅਰ ਯੂਥ ਆਗੂ ਨੇ ਸਾਥੀਆਂ ਸਮੇਤ ਛੱਡੀ 'ਆਪ' ਪਾਰਟੀ 

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਨੇ ਕੀਤਾ ਸਵਾਗਤ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,29 ਮਈ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਇਸ ਹਲਕੇ ਦੇ ਵੱਡੇ ਅਤੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਮੈਂਬਰ ਪੰਚਾਇਤ ਬੀਬੀ ਰਾਜਵਿੰਦਰ ਕੌਰ ਅਤੇ ਬਲਾਕ ਚੋਹਲਾ ਸਾਹਿਬ ਤੋਂ ਆਪ’ ਦੇ ਸੀਨੀਅਰ ਯੂਥ ਆਗੂ ਰਣਜੀਤ ਸਿੰਘ ਰਾਣਾ ਆਪਣੇ ਸਾਥੀਆਂ ਸਮੇਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਨੌਜਵਾਨ ਆਗੂ ਸੁਨੀਲ ਕੁਮਾਰ ਸ਼ੀਲੂ ਵਲੋਂ ਆਪਣੀ ਪਰਜਾਪਤ ਬਰਾਦਰੀ ਅਤੇ ਹੋਰਨਾਂ ਲੋਕਾਂ ਦੇ ਕਰਵਾਏ ਵੱਡੇ ਇਕੱਠ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਇਸ ਦੌਰਾਨ ਮੈਂਬਰ ਪੰਚਾਇਤ ਬੀਬੀ ਰਾਜਵਿੰਦਰ ਕੌਰ ਅਤੇ ਯੂਥ ਆਗੂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਖਡੂਰ ਸਾਹਿਬ ਵਿੱਚ ਵਿਕਾਸ ਦੇ ਨਾਮ ‘ਤੇ ਕੋਈ ਖਾਸ ਕੰਮ ਨਹੀਂ ਹੋਇਆ,ਜਿਸ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਭਰ ਵਿੱਚ ਹੋਏ ਵਿਕਾਸ ਕਾਰਜ ਅੱਜ ਵੀ ਲੋਕਾਂ ਨੂੰ ਯਾਦ ਹਨ ਅਤੇ ਉਹੀ ਕੰਮ ਪਾਰਟੀ ਦੀ ਅਸਲ ਪਛਾਣ ਹਨ।ਇਸ ਮੌਕੇ ਭਰਵੇਂ ਇਕੱਠ ਵਿੱਚ ਹਾਜ਼ਰ ਲੋਕਾਂ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰੇਗਾ।

ਇਸ ਮੌਕੇ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਬਣ ਕੇ ਲੋਕਾਂ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਭਵਿੱਖ ਵਿੱਚ ਵੀ ਇਹ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਨੌਜਵਾਨ ਆਗੂ ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ,ਮਲਕੀਤ ਸਿੰਘ,ਰਾਜਾ ਸਰਪੰਚ ਭੈਲ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਸੋਨੂੰ ਸਰਪੰਚ ਕਿਰਤੋਵਾਲ,ਚਰਨਜੀਤ ਸਿੰਘ ਦਿਓਲ ਫਤਿਆਬਾਦ, ਮਨਜਿੰਦਰ ਸਿੰਘ ਲਾਟੀ ਪ੍ਰਧਾਨ ਬੀਸੀ ਵਿੰਗ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਗੁਰਵੇਲ ਸਿੰਘ ਫੌਜੀ, ਚਰਨਜੀਤ ਸਿੰਘ ਧੁੰਨ ਤੋਂ ਇਲਾਵਾ ਹਰਬੰਸ ਲਾਲ ਵਪਾਰੀ,ਜਗੀਰ ਲਾਲ ਵਪਾਰੀ, ਬਲਵਿੰਦਰ ਸਿੰਘ ਬਿੰਦਾ,ਸੁਰਜੀਤ ਕੁਮਾਰ ਬੰਟੀ ਮੋਬਾਈਲ ਵਾਲੇ, ਜੋਗਿੰਦਰਪਾਲ ਸਿੰਘ,ਮੰਗਲ ਦਾਸ, ਦਲਬੀਰ ਸਿੰਘ,ਗੁਰਬਚਨ ਸਿੰਘ,ਪ੍ਰਦੀਪ ਕੁਮਾਰ,ਗੁਰਪ੍ਰੀਤ ਸਿੰਘ,ਦਿਲਬਾਗ ਸਿੰਘ,ਕਸ਼ਮੀਰ ਸਿੰਘ,ਗੁਰਮੇਜ ਸਿੰਘ, ਹਰੀਆ, ਮਨਦੀਪ ਕੁਮਾਰ,ਰਾਜੂ, ਵਰਿੰਦਰ ਸਿੰਘ,ਗੌਰਵ ਕੁਮਾਰ,ਰਿਸ਼ੀ ਕੁਮਾਰ,ਜਸਬੀਰ ਸਿੰਘ,ਮੁਹੱਬਤਪਾਲ ਸਿੰਘ, ਰਕੇਸ਼ ਕੁਮਾਰ ਵਸੀਕਾ ਨਵੀਸ, ਕੁਲਵੰਤ ਸਿੰਘ ਗਾਬੜੀਆ , ਭੁਪਿੰਦਰ ਸਿੰਘ ਗਾਬੜੀਆ, ਗੁਰਅਵਤਾਰ ਸਿੰਘ ਸੋਨੂੰ ,ਮਿੰਟੂ ਹਲਵਾਈ,ਗੋਰਾ,ਸੁਰਿੰਦਰ ਸਿੰਘ ਖਰਾਦ ਵਾਲੇ,ਮੇਜਰ ਸਿੰਘ,ਰਾਹੁਲ ਧੀਰ,ਬਿੱਟੂ ਧੀਰ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.