ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਦੀ ਰਾਖੀ ਲਈ 5 ਜੁਲਾਈ ਦੇ ਸਮਾਗਮ 'ਚ ਮਿਸਲ ਸਤਲੁਜ ਦੇ ਮੈਂਬਰ ਵੱਡੀ ਗਿਣਤੀ 'ਚ ਹੋਣਗੇ ਸ਼ਾਮਲ : ਪ੍ਰਧਾਨ ਅਜੇਪਾਲ ਸਿੰਘ ਬਰਾੜ
- ਧਾਰਮਿਕ/ਰਾਜਨੀਤੀ
- 29 Jun, 2026 02:32 PM (Asia/Kolkata)
ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜੂਨ (ਮੰਗਤ ਸਿੰਘ ਸੈਦਪੁਰ) : ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੱਤੀ ਕਿ ਅੱਜ ਮਿਸਲ ਸਤਲੁਜ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਮੌਹਾਲੀ ਵਿੱਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ 5 ਜੁਲਾਈ ਨੂੰ ਉਲੀਕੇ ਗਏ ਪ੍ਰੋਗਰਾਮ ਵਿੱਚ ਮਿਸਲ ਸਤਲੁਜ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਸਰਦਾਰ ਬਰਾੜ ਨੇ ਪੰਜਾਬ ਦੀ ਸੰਗਤ ਅਤੇ ਸਮੂਹ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਮਰਿਆਦਾ, ਸਿੱਖੀ-ਖ਼ਾਲਸਾ ਸਿਧਾਂਤਾਂ ਅਤੇ ਪੰਥਕ ਏਕਤਾ ਦੀ ਰਾਖੀ ਲਈ ਹਰ ਸਿੱਖ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪ੍ਰੰਪਰਾਵਾਂ ਨੂੰ ਸਮਰਪਿਤ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਸੱਦੇ 'ਤੇ ਹੋਣ ਵਾਲੇ ਹਰ ਪੰਥਕ ਕਾਰਜ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਹਰ ਸਿੱਖ ਦਾ ਫ਼ਰਜ਼ ਹੈ। ਅੱਜ ਦੀ ਵਿਸ਼ੇਸ਼ ਕੋਰ ਕਮੇਟੀ ਮੀਟਿੰਗ ਸਰਦਾਰ ਅਜੇਪਾਲ ਸਿੰਘ ਬਰਾੜ ਅਤੇ ਪਾਰਟੀ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮਿਸਲ ਸਤਲੁਜ ਵੱਲੋਂ ਹੁਣ ਤੱਕ ਕੀਤੀਆਂ ਸਮਾਜਿਕ, ਧਾਰਮਿਕ ਅਤੇ ਲੋਕ-ਹਿੱਤ ਦੀਆਂ ਗਤੀਵਿਧੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਭਵਿੱਖ ਦੀ ਕਾਰਜ-ਯੋਜਨਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਜਥੇਦਾਰ ਕਰਨੈਲ ਸਿੰਘ ਪੰਜੋਲੀ, ਬੀਬੀ ਜਸਮੀਤ ਕੌਰ ਛੀਨਾ, ਗੁਰਸੇਵਕ ਸਿੰਘ ਚਾਹਲ, ਰਮਨਦੀਪ ਸਿੰਘ ਬਠਿੰਡਾ, ਹਰਦੀਪ ਸਿੰਘ ਡੋਡ, ਹਰਰਣਪਿੰਦਰਜੀਤ ਸਿੰਘ ਗੋਲਡੀ, ਮਾਨ ਸਿੰਘ ਕਿੱਲੀ, ਹਰਦੇਵ ਸਿੰਘ ਘਣੀਏਵਾਲਾ, ਤੇਜਵਿੰਦਰ ਸਿੰਘ ਤੇਜੀ ਮਾਂਗਟ, ਗੁਰਲਾਲ ਸਿੰਘ ਫਾਜ਼ਿਲਕਾ, ਐਡਵੋਕੇਟ ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ ਯਾਦੂ, ਗੁਰਬੀਰ ਸਿੰਘ ਬੱਬੂ ਖੋਸਾ, ਅਮਰਿੰਦਰ ਸਿੰਘ ਤੁੜ, ਹਰਜੀਤ ਸਿੰਘ ਖਿਜਰਾਬਾਦ, ਬੀਬੀ ਨਰਿੰਦਰਜੋਤ ਕੌਰ, ਮਨਜੀਤ ਸਿੰਘ ਚਾਹਲ, ਕੰਵਰ ਜੰਗਬੀਰ ਸਿੰਘ ਸਹੂੰਗੜਾ, ਅੰਕੂਸ਼ ਧੰਜੂ ਅਤੇ ਸੰਦੀਪ ਕੌਰ ਸਮੇਤ ਹੋਰ ਆਗੂਆਂ ਨੇ ਹਾਜ਼ਰੀ ਭਰੀ।
Leave a Reply