ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ, ਪਰਵਿੰਦਰ ਸਿੰਘ ਝੋਟਾ ਦਿੱਤੀ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ, ਪਰਵਿੰਦਰ ਸਿੰਘ ਝੋਟਾ ਦਿੱਤੀ ਨੂੰ ਸ਼ਰਧਾਂਜਲੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਸ਼ੁਰੂ ਹੋਈ। ਸਦਨ ਨੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਪ੍ਰਸਿੱਧ ਡਾਕਟਰ ਰਤਨ ਲਾਲ ਮਿੱਤਲ ਨੂੰ ਯਾਦ ਕੀਤਾ।

ਇਸ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸੰਗਰੂਰ ਵਿੱਚ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਨੂੰ ਵੀ ਸਦਨ ਨੇ ਸ਼ਰਧਾਂਜਲੀ ਭੇਟ ਕੀਤੀ।

ਨਸ਼ਿਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਦੀ ਸੰਭਾਵਨਾ

ਇਜਲਾਸ ਦੌਰਾਨ ਜਨਤਾ ਦੀਆਂ ਸਮੱਸਿਆਵਾਂ, ਜ਼ਰੂਰੀ ਵਿਕਾਸ ਕਾਰਜਾਂ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੱਤਾ ਧਿਰ ਅਤੇ ਵਿਰੋਧੀ ਧਿਰ ਨੇ ਸਦਨ ਦੀ ਕਾਰਵਾਈ ਲਈ ਆਪਣੀ-ਆਪਣੀ ਰਣਨੀਤੀ ਤਿਆਰ ਕੀਤੀ ਹੈ।

ਮੌਜੂਦਾ ਸਰਕਾਰ ਦੇ ਕਾਰਜਕਾਲ ਦੇ ਅਖ਼ੀਰਲੇ ਪੜਾਅ ਵੱਲ ਵਧਣ ਦੇ ਮੱਦੇਨਜ਼ਰ ਇਸ ਇਜਲਾਸ ਨੂੰ ਸਿਆਸੀ ਤੌਰ ’ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ। ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਸਦਨ ਵਿੱਚ ਉਠਾਉਣ ਦੀ ਤਿਆਰੀ ਹੈ।

ਲਟਕਦੇ ਕੰਮਾਂ ਦੀ ਪ੍ਰਗਤੀ ਅਤੇ ਸਮਾਂ-ਸੀਮਾ ’ਤੇ ਰਹੇਗਾ ਧਿਆਨ

ਸਬੰਧਤ ਵਿਭਾਗਾਂ ਦੇ ਮੰਤਰੀਆਂ ਅੱਗੇ ਮੁੱਦੇ ਉਠਾ ਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਮੰਗੀ ਜਾਵੇਗੀ। ਜ਼ਰੂਰੀ ਕੰਮ ਪੂਰੇ ਕਰਨ ਲਈ ਸਮਾਂ-ਸੀਮਾ ਤੈਅ ਕਰਨ ’ਤੇ ਵੀ ਜ਼ੋਰ ਦਿੱਤੇ ਜਾਣ ਦੀ ਸੰਭਾਵਨਾ ਹੈ।

ਇਸ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਲਟਕਦੀਆਂ ਸਮੱਸਿਆਵਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਸਰਕਾਰ ਦੀ ਜਵਾਬਦੇਹੀ ਦਾ ਮੁੱਦਾ ਵੀ ਉੱਠ ਸਕਦਾ ਹੈ।

ਰਿਪੋਰਟ ਮੰਗਤ ਸਿੰਘ ਸੈਦਪੁਰ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.