ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਲਈ ਪੰਥਕ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ

ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਲਈ ਪੰਥਕ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ

ਅੰਮ੍ਰਿਤਸਰ, 25 ਸਤੰਬਰ ( ਨਜ਼ਰਾਨਾ ਟਾਈਮਜ ਬਿਊਰੋ )

: ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਆਵਾਜ਼ ਏ ਕੌਮ ਅਤੇ ਸਮੂਹ ਪੰਥਕ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਪੰਥਕ ਆਗੂਆਂ ਨੇ ਕਿਹਾ ਕਿ ਪਟਿਆਲੇ ਜੇਲ੍ਹ ਵਿਚ ਭਾਈ ਸੰਦੀਪ ਸਿੰਘ ਸੰਨੀ 'ਤੇ ਜੋ ਭਾਰੀ ਤਸ਼ੱਦਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਲਈ ਜੋ ਸਾਜਿਸ਼ ਰਚੀ ਗਈ ਉਸ ਲਈ ਪੰਜਾਬ ਦਾ ਸਮੁੱਚਾ ਜੇਲ੍ਹ ਪ੍ਰਸ਼ਾਸਨ ਅਤੇ ਪਟਿਆਲੇ ਜੇਲ੍ਹ ਦੇ ਪੁਲਿਸ ਅਧਿਕਾਰੀ ਜ਼ਿੰਮੇਵਾਰ ਹਨ। ਆਵਾਜ਼ ਏ ਕੌਮ ਦੇ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਕਰਤਾਰਪੁਰ ਨੇ ਕਿਹਾ ਕਿ ਇੱਥੋਂ ਦੇ ਸਰਕਾਰੀ ਸਿਸਟਮ ਵਿੱਚ ਹਿੰਦੂਆਂ ਲਈ ਅਲੱਗ ਕਾਨੂੰਨ ਹਨ ਅਤੇ ਸਿੱਖਾਂ ਲਈ ਅਲੱਗ। ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ 'ਤੇ ਭਾਰੀ ਤਸ਼ੱਦਦ ਢਾਹੁਣ ਤੋਂ ਬਾਅਦ ਹਾਲੇ ਤੱਕ ਵੀ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਨਹੀਂ ਕਰਵਾਇਆ ਗਿਆ ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਸਮੂਹ ਪੰਥਕ ਜਥੇਬੰਦੀਆਂ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਦੇ ਭਰਾ ਭਾਈ ਹਰਦੀਪ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਈ ਸੰਦੀਪ ਸਿੰਘ ਸੰਨੀ ਦੇ ਭਰਾਤਾ ਭਾਈ ਹਰਦੀਪ ਸਿੰਘ, ਆਵਾਜ਼ ਏ ਕੌਮ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਕਰਤਾਰਪੁਰ, ਨੋਬਲਜੀਤ ਸਿੰਘ ਬੁੱਲ੍ਹੋਵਾਲ, ਹਰਜਿੰਦਰ ਸਿੰਘ ਜਿੰਦਾ, ਮਹਿਤਾਬ ਸਿੰਘ ਸਿਰਸਾ ਬੀ.ਕੇ.ਯੂ ਸਿਰਸਾ, ਗੁਰਪ੍ਰੀਤ ਸਿੰਘ ਖੁੱਡਾ ਮਿਸਲ ਪੰਜਆਬ, ਗੁਰਨਾਮ ਸਿੰਘ ਸਿੰਗੜੀਵਾਲਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਥੇਦਾਰ ਭੁਪਿੰਦਰ ਸਿੰਘ ਜੀ ਤਰਨਾ ਦਲ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਰਣਵੀਰ ਸਿੰਘ ਬੈਂਸਤਾਨੀ, ਕਰਨੈਲ ਸਿੰਘ ਘੋੜੇਬਾਹਾ, ਸੁਖਵਿੰਦਰ ਸਿੰਘ ਹਰਿਆਣਾ, ਕੁਲਦੀਪ ਸਿੰਘ ਢੱਡੇ ਫ਼ਤਿਹ ਸਿੰਘ, ਜਤਿੰਦਰਪਾਲ ਸਿੰਘ ਮਝੈਲ ਬਾਬਾ ਦੀਪ ਸਿੰਘ ਸੇਵਾ ਦਲ, ਸ਼ਰਨਜੀਤ ਸਿੰਘ ਚੌਲਾਂਗ, ਬਲਦੇਵ ਸਿੰਘ ਗਤਕਾ ਮਾਸਟਰ ਜਲੰਧਰ, ਅਵਤਾਰ ਸਿੰਘ, ਰਵਿੰਦਰ ਸਿੰਘ ਬੱਬੀ ਆਦਿ ਹਾਜ਼ਰ ਸਨ।