ਗੁਰਦੁਆਰਾ ਸਿੰਘ ਸਭਾ ਰੋਦੀਗੋ ਮਾਨਤੋਵਾ ਵਿਖੇ ਸ਼ਹੀਦੀ ਸਮਾਗਮ ਤੇ ਗੁਰਮਤਿ ਗਿਆਨ ਮੁਕਾਬਲੇ ਅਤੇ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ 5 ਜੁਲਾਈ ਨੂੰ

ਗੁਰਦੁਆਰਾ ਸਿੰਘ ਸਭਾ ਰੋਦੀਗੋ ਮਾਨਤੋਵਾ ਵਿਖੇ ਸ਼ਹੀਦੀ ਸਮਾਗਮ ਤੇ ਗੁਰਮਤਿ ਗਿਆਨ ਮੁਕਾਬਲੇ ਅਤੇ ਵਿਦਿਆਲੇ ਦੀ ਪਹਿਲੀ ਵਰ੍ਹੇਗੰਢ 5 ਜੁਲਾਈ ਨੂੰ

ਬਰੇਸ਼ੀਆ, ਨਜ਼ਰਾਨਾ ਟਾਈਮਜ ਬਿਊਰੋ-ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ 'ਤੇ ਪ੍ਰਸਾਰ ਲਈ ਮੋਹਰਲੀ ਕਤਾਰ ਦੀ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਬੱਚਿਆਂ ਨੂੰ ਗੁਰਮੁਖੀ ਅਤੇ ਗੁਰਬਾਣੀ ਨਾਲ ਜੋੜਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਉਸ ਲੜੀ ਅਨੁਸਾਰ ਸ਼ਹੀਦ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰਮਤਿ ਗਿਆਨ ਮੁਕਾਬਲੇ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਇਟਲੀ ਦੀ ਪਹਿਲੀ ਵਰ੍ਹੇਗੰਢ ਮਨਾਈ ਜਾਵੇਗੀ। ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਸੇਵਾਦਾਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਗੁਰਬਾਣੀ, ਗੁਰ ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਨਾ ਹੈ। ਸਾਲ 2026 ਦਾ ਇਹ ਦੂਜਾ ਵੱਡਾ ਮੁਕਾਬਲਾ ਹੈ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਇਟਲੀ ਦੀ ਪਹਿਲੀ ਵਰ੍ਹੇਗੰਢ ਦੌਰਾਨ ਜੋ ਬੱਚਿਆਂ ਗੁਰਬਾਣੀ ਸੰਥਿਆ ਪ੍ਰਾਪਤ ਕੀਤੀ ਉਹ ਐਤਵਾਰ ਦੇ ਦੀਵਾਨਾਂ ਵਿੱਚ ਗੁਰਬਾਣੀ ਜਾਪ ਕਰਨਗੇ, ਜਿਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸੁਕਤਾ ਪੈਦਾ ਹੋਈ ਸ਼ਾਹ ਦੇਖਿਆ ਜਾ ਰਿਹਾ ਹੈ। ਮੁਕਾਬਲੇ ਦੀਆਂ ਮੁੱਖ ਵਿਸ਼ੇਸ਼ਤਾਵਾਂ
ਇਨ੍ਹਾਂ ਮੁਕਾਬਲਿਆਂ ਨੂੰ 4 ਵੱਖ-ਵੱਖ ਉਮਰ ਵਰਗਾਂ ਵਿੱਚ ਵੰਡਿਆ ਗਿਆ ਹੈ:
ਪਹਿਲਾ ਗਰੁੱਪ: 5 ਤੋਂ 8 ਸਾਲ

ਦੂਜਾ ਗਰੁੱਪ: 8 ਤੋਂ 11 ਸਾਲ
ਤੀਜਾ ਗਰੁੱਪ: 11 ਤੋਂ 14 ਸਾਲ
ਚੌਥਾ ਗਰੁੱਪ: 14 ਸਾਲ ਤੋਂ ਉੱਪਰ (ਸਾਰੇ)

ਇਹ ਮੁਕਾਬਲੇ ਲਿਖਤੀ ਰੂਪ ਵਿੱਚ ਹੋਣਗੇ। ਬੱਚਿਆਂ ਨੂੰ ਓਬਜੈਕਟਿਵ ਪੇਪਰ ਸ਼ੀਟ ਦਿੱਤੀ ਜਾਵੇਗੀ, ਜਿਸ ਵਿੱਚ ਸਹੀ ਜਵਾਬ 'ਤੇ ਨਿਸ਼ਾਨ ਲਗਾਉਣਾ ਹੋਵੇਗਾ। ਪੇਪਰ ਲਈ 40 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਸਾਰੇ ਸਵਾਲ 'ਕਲਤੂਰਾ ਸਿੱਖ' ਦੀ ਵੈੱਬਸਾਈਟ 'ਤੇ ਉਪਲਬਧ ਸਲੇਬਸ ਵਿੱਚੋਂ ਹੀ ਪੁੱਛੇ ਜਾਣਗੇ। ਪ੍ਰਬੰਧਕਾਂ ਵੱਲੋਂ ਹੁਮਹੁਮਾ ਕੇ ਪਹੁੰਚਣ ਦੀ ਅਪੀਲ
ਗੁਰਦੁਆਰਾ ਸਾਹਿਬ ਦੀਆਂ ਸੰਗਤਾਂ, ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਸੇਵਾਦਾਰਾਂ ਨੇ ਸਮੂਹ ਇਟਲੀ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਜ਼ਰੂਰ ਲੈ ਕੇ ਪਹੁੰਚਣ। ਹਿੱਸਾ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਅਤੇ ਸ਼ਹੀਦਾ ਨੂੰ ਸ਼ਰਧਾ ਦੇ ਫੁੱਲ ਭੇਟ ਕਰੀਏ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.