ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਆਗਤ
- ਅੰਤਰਰਾਸ਼ਟਰੀ
- (Asia/Kolkata)
ਸ੍ਰੀ ਅੰਮ੍ਰਿਤਸਰ, 30 ਅਕਤੂਬਰ-ਕੰਵਰ ਪ੍ਰਤਾਪ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਖ਼ਾਲਸਾ ਪੰਥ ਦੀ ਅਮਾਨਤ ਹਨ ਜਿਨ੍ਹਾਂ ਦਾ ਪ੍ਰਬੰਧ ਖੁਦਮੁਖਤਿਆਰ ਢੰਗ ਨਾਲ ਸਿੱਖਾਂ ਕੋਲ ਹੀ ਰਹਿਣਾ ਚਾਹੀਦਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਆਸ ਹੈ ਕਿ ਕਿਤੇ ਵੀ ਸਿੱਖ ਸੰਸਥਾਵਾਂ ਅੰਦਰ ਸਰਕਾਰੀ ਜਾਂ ਬਾਹਰੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਸਿੱਖਾਂ ਦਾ ਮੁੱਢਲਾ ਫਰਜ਼ ਹੈ ਕਿ ਇਸ ਵਿਰੁੱਧ ਸੰਘਰਸ਼ ਕਰਕੇ ਪ੍ਰਬੰਧ ਪੰਥਕ ਹੱਥਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿੱਚ ਜਿਨ੍ਹਾਂ ਸਿੰਘਾਂ ਨੇ ਪ੍ਰਬੰਧਕੀ ਬੋਰਡ ਨੂੰ ਸਿੱਖ ਭਾਵਨਾਵਾਂ ਅਨੁਸਾਰ ਬਹਾਲ ਕਰਵਾਉਣ ਲਈ ਜੱਦੋ ਜਹਿਦ ਕੀਤੀ ਹੈ ਉਹ ਵਧਾਈ ਦੇ ਪਾਤਰ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਗੁਰਧਾਮਾਂ ਤੇ ਸਿੱਖ ਸੰਸਥਾਵਾਂ ਲਈ ਪਿਆਰ ਤੇ ਸਤਿਕਾਰ ਦੀ ਭਾਵਨਾ ਰੱਖਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਗੁਰਮਤਿ ਅਨੁਸਾਰ ਹੀ ਹੋ ਸਕਦਾ ਹੈ, ਇਸ ਲਈ ਸਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਦਖਲ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Leave a Reply