ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਕੰਮ ਕਰ ਰਹੀ ਹੈ-ਪੱਡਾ

ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਕੰਮ ਕਰ ਰਹੀ ਹੈ-ਪੱਡਾ

ਕਿਹਾ-ਭਾਜਪਾ ਵਲੋਂ ਵੋਟਰਾਂ ਦੀਆਂ ਵੋਟਾਂ ਕੱਟਣ ਦੀ ਯੋਜਨਾ ਬਣਾਈ ਜਾ ਰਹੀ ਹੈ

ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਹਲਕਾ ਕਪੂਰਥਲਾ ਹਲਕਾ ਇੰਚਾਰਜ ਬਦਲਣ ਦੀ ਉੱਠੀ ਮੰਗ 

ਕਪੂਰਥਲਾ 8 ਜੂਨ ਗੌਰਵ ਮੜੀਆ 

ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਲੋਂ ਕੁੱਝ ਖਾਸ਼ ਪ੍ਰਦਰਸ਼ਨ ਨਾ ਕਰ ਸਕਣ ਤੋਂ ਬਾਅਦ ਹਲਕਾ ਕਪੂਰਥਲਾ ਚ ਕਿਸੇ ਮਜਬੂਤ, ਸੂਝਵਾਨ ਤੇ ਵਰਕਰਾਂ ਨੂੰ ਇਕਜੁੱਟ ਕਰਕੇ ਕੰਮ ਕਰਨ ਵਾਲੇ ਤਜਰਬੇਕਾਰ ਵਿਅਕਤੀ ਨੂੰ ਆਮ ਆਦਮੀ ਪਾਰਟੀ ਦਾ ਹਲਕਾ ਇੰਚਾਰਜ ਲਗਾਏ ਜਾਣ ਦੀਆਂ ਅਵਾਜਾ ਉੱਠਣੀਆਂ ਸ਼ੁਰੂ ਹੋ ਗਈਆਂ ਹਨ।ਐਤਵਾਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸਰਦਾਰ ਸੁਖਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਇਕ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਪਾਰਟੀ ਆਗੂਆ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਅਗਾਮੀ ਚੋਣਾਂ ਵਿੱਚ ਕਪੂਰਥਲਾ ਹਲਕੇ ਤੋਂ ਸੀਟ ਜਿੱਤਣ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਕਿ ਸੁਖਵੰਤ ਸਿੰਘ ਪੱਡਾ ਨੂੰ ਕਪੂਰਥਲਾ ਹਲਕੇ ਦੀ ਜ਼ਿੰਮੇਵਾਰੀ ਦਿੱਤੀ ਜਾਵੇ ਤਾਂ ਜੋ 2027 ਦੀਆਂ ਚੋਣਾਂ ਵਿਚ ਪਾਰਟੀ ਨੂੰ ਵੱਡੀ ਲੀਡ ਨਾਲ ਜਿੱਤ ਦਿਲਾਈ ਜਾ ਸਕੇ।ਇਸ ਮੀਟਿੰਗ ਦੌਰਾਨ ਕਪੂਰਥਲਾ ਦੇ ਵਿਕਾਸ ਅਤੇ ਹੋਰ ਸਮੱਸਿਆਵਾਂ ਤੇ ਚਰਚਾ ਕੀਤੀ ਗਈ ਅਤੇ ਆਉਣ ਵਾਲੀਆ 2027 ਦੀਆ ਚੋਣਾਂ ਲਈ ਰਣਨੀਤੀ ਵੀ ਤਿਆਰ ਕੀਤੀ ਗਈ।ਮੀਟਿੰਗ ਦੌਰਾਨ ਕਿਸਾਨ ਵਿੰਗ ਦੇ ਬਲਾਕ ਪ੍ਰਧਾਨਾਂ,ਜਿਲ੍ਹਾ ਪ੍ਰਧਾਨ,ਸਰਕਲ ਪ੍ਰਧਾਨ ਵੱਲੋਂ ਸੁਖਵੰਤ ਸਿੰਘ ਪੱਡਾ ਦੇ ਹੱਕ ਵਿੱਚ ਨਾਰੇ ਲਗਾਏ ਗਏ ਅਤੇ ਕਪੂਰਥਲਾ ਦੀ ਜਿੰਮੇਵਾਰੀ ਦੇਣ ਦੀ ਮੰਗ ਕੀਤੀ ਗਈ।ਇਸ ਦੇ ਨਾਲ ਹੀ ਹਲਕੇ ਦੇ ਪਿੰਡਾਂ ਅਤੇ ਸ਼ਹਿਰਾ ਤੋਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਹੁੰਗਾਰਾ ਭਰਦੀਆਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਵੱਧ ਚੜ੍ਹ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਵੰਤ ਸਿੰਘ ਪੱਡਾ ਨੇ ਭਾਰਤੀ ਜਨਤਾ ਪਾਰਟੀ ਉੱਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਸਿਆਸੀ ਹਥਕੰਡੇ ਵਰਤ ਰਹੀ ਹੈ।ਉਨ੍ਹਾਂਨੇ ਕਿਹਾ ਕਿ ਈ.ਡੀ, ਸੀ.ਬੀ.ਆਈ ਅਤੇ ਹੁਣ ਐਸ.ਆਈ. ਆਰ ਰਾਹੀਂ ਪੰਜਾਬ ਵਿੱਚ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਵਿੱਚ ਐਸ.ਆਈ.ਆਰ ਰਾਹੀਂ ਵੋਟਾਂ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਹਾਲਤ ਵਿੱਚ ਪੰਜਾਬੀਆਂ ਦੀਆਂ ਵੋਟਾਂ ਨਹੀਂ ਕੱਟਣ ਦਿੱਤੀਆਂ ਜਾਣਗੀਆਂ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.