ਖਡੂਰ ਸਾਹਿਬ ’ਚ ਅਕਾਲੀ ਦਲ ਦੀ ਰਿਕਾਰਡਤੋੜ ਰੈਲੀ, ਸੁਖਬੀਰ ਬਾਦਲ ਨੇ ‘ਆਪ’ ਤੇ ਵਾਰਿਸ ਪੰਜਾਬ ਦੇ ’ਤੇ ਕੀਤੇ ਤਿੱਖੇ ਹਮਲੇ

ਖਡੂਰ ਸਾਹਿਬ ’ਚ ਅਕਾਲੀ ਦਲ ਦੀ ਰਿਕਾਰਡਤੋੜ ਰੈਲੀ, ਸੁਖਬੀਰ ਬਾਦਲ ਨੇ ‘ਆਪ’ ਤੇ ਵਾਰਿਸ ਪੰਜਾਬ ਦੇ ’ਤੇ ਕੀਤੇ ਤਿੱਖੇ ਹਮਲੇ

ਪੰਥਕ ਵੋਟਾਂ ਵੰਡਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਪੰਜਾਬੀ : ਸੁਖਬੀਰ ਬਾਦਲ

ਰਮਨਦੀਪ ਸੇਰੋਂ ਤੇ ਬਿੱਲਾ ਸ਼ੇਰੋਂ ਦੀ ਅਗਵਾਈ ’ਚ ਹੋਇਆ ਵਿਸ਼ਾਲ ਇਕੱਠ,ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਾ ਸਾਡਾ ਫਰਜ਼: ਰਮਨਦੀਪ ਸੇਰੋਂ,ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 13 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਹੋਈ ਵਿਸ਼ਾਲ ਰੈਲੀ ਦੌਰਾਨ ਵਾਰਿਸ ਪੰਜਾਬ ਦੇ ਅਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਤੋ-ਰਾਤ ਉੱਭਰੀਆਂ ਅਜਿਹੀਆਂ ਜਥੇਬੰਦੀਆਂ ਤੋਂ ਸੁਚੇਤ ਰਹਿਣ,ਜਿਨ੍ਹਾਂ ਦਾ ਪੰਥਕ ਮੁੱਦਿਆਂ ਅਤੇ ਕੁਰਬਾਨੀਆਂ ਨਾਲ ਕੋਈ ਇਤਿਹਾਸਕ ਸਰੋਕਾਰ ਨਹੀਂ ਹੈ।

ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਪੰਥਕ ਵੋਟਾਂ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਪਰਿਵਾਰ ’ਤੇ ਵੀ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੀਆਂ ਤਾਕਤਾਂ ਦੀ ਅਸਲੀਅਤ ਸਮਝਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੀ ਵਾਰਿਸ ਪੰਜਾਬ ਦੇ ਨੂੰ ਕਥਿਤ ਤੌਰ ’ਤੇ ਵਿੱਤੀ ਸਹਾਇਤਾ ਦੇਣ ਦੇ ਦੋਸ਼ ਲਗਾਏ ਅਤੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਸਹੁੰ ਚੁੱਕ ਕੇ ਇਨ੍ਹਾਂ ਦੋਸ਼ਾਂ ਨੂੰ ਨਕਾਰਨ ਦੀ ਚੁਣੌਤੀ ਦਿੱਤੀ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰੇ ਪੈੱਨ ਨਾਲ ਪੰਜਾਬੀਆਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲਿਆਉਣਗੇ ਪਰ ਉਹਨਾਂ ਨੇ ਦੁੱਖ ਤੇ ਹੰਝੂ ਹੀ ਲਿਆਂਦੇ ਹਨ।ਸੁਖਬੀਰ ਸਿੰਘ ਬਾਦਲ ਨੇ ਜੋਰ ਦੇ ਕੇ ਕਿਹਾ ਕਿ ਅੱਜ ਦਾ ਵਿਸ਼ਾਲ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ ਆਉਂਦੀਆਂ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਵਧਾਈ ਦਿੱਤੀ ਜੋ ਇਸ ਹਲਕੇ ਤੋਂ ਹਲਕਾ ਇੰਚਾਰਜ ਹਨ,ਤੇ ਜਿਹਨਾਂ ਨੇ ਇਸ ਇਲਾਕੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਆਯੋਜਿਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ ਦੇ 'ਜ਼ੁਲਮ' ਅਤੇ 'ਆਪ' ਦੀ 'ਬਰਬਾਦੀ' ਵੇਖ ਕੇ ਤੁਸੀਂ ਫੈਸਲਾ ਲਿਆ ਹੈ ਕਿ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕੀਤੀ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਅਤੇ ਕਿਸਾਨਾਂ ਲਈ ਵੱਡੇ ਕੰਮ ਕੀਤੇ ਹਨ ਅਤੇ ਪਾਰਟੀ ਨੂੰ ਪੰਜਾਬ ਦੀ ਖੇਤਰੀ ਪਾਰਟੀ ਹੋਣ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬਿਨਾਂ ਟਿਊਬਵੈਲ ਕੁਨੈਕਸ਼ਨ ਵਾਲੇ ਕਿਸਾਨਾਂ ਨੂੰ ਇੱਕ ਮਹੀਨੇ ਵਿੱਚ ਕੁਨੈਕਸ਼ਨ ਦੇਣ,ਆਟਾ-ਦਾਲ ਸਕੀਮ ਤਹਿਤ 4 ਰੁਪਏ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ,ਸ਼ਗਨ ਸਕੀਮ ਦੀ ਰਾਸ਼ੀ ਇੱਕ ਲੱਖ ਰੁਪਏ ਕਰਨ ਅਤੇ ਬੇਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਸਮੇਤ ਕਈ ਐਲਾਨ ਕੀਤੇ।

ਉਨ੍ਹਾਂ ਸਰਕਾਰੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਕਰਨ,ਨੌਜਵਾਨਾਂ ਨੂੰ ਵਿਆਜ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਦੇਣ,ਦਰਿਆਵਾਂ ਨੂੰ ਚੈਨਲਾਈਜ਼ ਕਰਨ,ਪੰਜਾਬ ਸਟਾਈਲ ਕੁਸ਼ਤੀ ਵਿਸ਼ਵ ਕੱਪ ਸ਼ੁਰੂ ਕਰਨ ਅਤੇ ਦੁਧਾਰੂ ਪਸ਼ੂਆਂ ਦੀ ਖਰੀਦ ਲਈ 75 ਫੀਸਦੀ ਸਬਸਿਡੀ ਦੇਣ ਦਾ ਵੀ ਐਲਾਨ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਰਿਕਾਰਡਤੋੜ ਰੈਲੀ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਪ੍ਰਤੀ ਲੋਕਾਂ ਦਾ ਭਰੋਸਾ ਮੁੜ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ,ਵਿਰਸਾ ਸਿੰਘ ਵਲਟੋਹਾ ਗੁਰਬਚਨ ਸਿੰਘ ਕਰਮੂਵਾਲਾ ਮੈਂਬਰ ਐਸਜੀਪੀਸੀ,ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਪੀਏਸੀ ਮੈਂਬਰ ਸਿਕੰਦਰ ਸਿੰਘ ਵਰਾਣਾ,ਪੀਏਸੀ ਮੈਂਬਰ ਦਲਬੀਰ ਸਿੰਘ ਜਹਾਂਗੀਰ,ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ,ਗੁਰਿੰਦਰ ਸਿੰਘ ਟੋਨੀ,ਲੋਕ ਸਭਾ ਇੰਚਾਰਜ ਗੁਰਸੇਵਕ ਸਿੰਘ ਸ਼ੇਖ,ਮੈਂਬਰ ਜਨਰਲ ਕੌਂਸਲ ਤੇਜਿੰਦਰ ਸਿੰਘ ਪ੍ਰਿੰਸ,ਜਰਨਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ,ਜਰਨਲ ਕੌਂਸਲ ਮੈਂਬਰ ਜਗਦੀਪ ਸਿੰਘ ਮਿੰਟੂ,ਮਨਜਿੰਦਰ ਸਿੰਘ ਲਾਟੀ ਜਿਲ੍ਹਾ ਪ੍ਰਧਾਨ ਬੀਸੀ ਵਿੰਗ,ਸੀਨੀਅਰ ਆਗੂ ਚਰਨਜੀਤ ਸਿੰਘ ਧੁੰਨ,ਬਾਪੂ ਹਰਜੀਤ ਸਿੰਘ ਸ਼ੇਰੋਂ,ਗਿਆਨ ਸਿੰਘ ਸ਼ਾਹਬਾਜ਼ਪੁਰ, ਬਲਕਾਰ ਸਿੰਘ ਸ਼ੇਰੋਂ,ਬੀਸੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ,ਯੂਥ ਪ੍ਰਧਾਨ ਮਹਿਲ ਸਿੰਘ ਜੋਧਪੁਰ, ਐਸਸੀ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ,ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ, ਆਈਟੀ ਵਿੰਗ ਪ੍ਰਧਾਨ ਹਰਪ੍ਰੀਤ ਸਿੰਘ ਡਾਲੇਕੇ,ਬੀਬੀ ਪ੍ਰਧਾਨ ਇਸਤਰੀ ਵਿੰਗ ਹਲਕਾ ਖਡੂਰ ਸਾਹਿਬ ਮਨਜੀਤ ਕੌਰ ਡਿਆਲ,ਸਰਕਲ ਪ੍ਰਧਾਨ ਪਲਵਿੰਦਰ ਸਿੰਘ ਡਿਆਲ, ਸਰਕਲ ਪ੍ਰਧਾਨ ਮੋਹਨ ਸਿੰਘ ਭੈਲ,ਸਰਕਲ ਪ੍ਰਧਾਨ ਮਨਜਿੰਦਰ ਸਿੰਘ ਸੋਨੂੰ,ਸਰਕਲ ਪ੍ਰਧਾਨ ਸਤਨਾਮ ਸਿੰਘ ਸ਼ਾਹ,ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ,ਸਰਕਲ ਪ੍ਰਧਾਨ ਅਜੈਬ ਸਿੰਘ,ਸਰਕਲ ਪ੍ਰਧਾਨ ਜਸਵੰਤ ਸਿੰਘ, ਸਰਕਲ ਪ੍ਰਧਾਨ ਜਤਿੰਦਰ ਸਿੰਘ ਟੋਨੀ,ਸਰਕਲ ਪ੍ਰਧਾਨ ਬਲਦੇਵ ਸਿੰਘ ਕੱਲ੍ਹਾ,ਸਰਕਲ ਪ੍ਰਧਾਨ ਪਿਆਰਾ ਸਿੰਘ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ,ਸਰਕਲ ਪ੍ਰਧਾਨ ਸੁਰਮੁਖ ਸਿੰਘ ਜਾਮਾਰਾਏ,ਸਰਕਲ ਪ੍ਰਧਾਨ ਦਿਲਬਾਗ਼ ਸਿੰਘ ਕਾਹਲਵਾਂ, ਸਰਕਲ ਪ੍ਰਧਾਨ ਮੋਹਨ ਸਿੰਘ,ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਬਿੱਟੂ ਪੱਖੋਪੁਰ,ਮਨਜੀਤ ਸਿੰਘ ਪੱਖੋਪੁਰ, ਸੋਨੂ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ, ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ, ਜੰਗਸ਼ੇਰ ਸਿੰਘ ਟੋਨੀ ਸਰਪੰਚ,ਗੁਰਵੇਲ ਸਿੰਘ ਫੌਜੀ, ਨਿਰਵੈਲ ਸਿੰਘ ਚੋਹਲਾ ਸਾਹਿਬ,ਦਿਲਬਾਗ ਸਿੰਘ ਚੋਹਲਾ, ਜਗਰੂਪ ਸਿੰਘ ਪੱਖੋਪੁਰ ਅਤੇ ਭਾਰੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.