ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ 'ਆਪ' ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਧਰਨਾ
- ਰਾਜਨੀਤੀ
- 30 Apr, 2026 03:24 PM (Asia/Kolkata)
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,30 ਅਪ੍ਰੈਲ
ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਤਾਦਾਦ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਖਡੂਰ ਸਾਹਿਬ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।ਬਿਜਲੀ ਘਰ ਖਡੂਰ ਸਾਹਿਬ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਆਪਣਾ ਗੁੱਸਾ ਜ਼ਾਹਿਰ ਕੀਤਾ ਗਿਆ।ਇਸ ਮੌਕੇ ਹੋਏ ਵਿਸ਼ਾਲ ਇਕੱਠ ਦੌਰਾਨ ਆਪਣੇ ਸੰਬੋਧਨ ਵਿੱਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ ਤਾਂ ਜੋ 'ਆਪ' ਪਾਰਟੀ ਨੂੰ ਸਬਕ ਸਿਖਾਇਆ ਜਾ ਸਕੇ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ ਅਤੇ ਹਲਕਾ ਖਡੂਰ ਸਾਹਿਬ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾਵੇਗੀ।ਪ੍ਰਦਰਸ਼ਨ ਤੋਂ ਬਾਅਦ ਐਸਡੀਓ ਬਿਜਲੀ ਬੋਰਡ ਨੂੰ ਬਿਜਲੀ ਦੇ ਲੱਗ ਰਹੇ ਕੱਟਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਬਿਜਲੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ।ਇਸ ਵਿਸ਼ਾਲ ਇਕੱਠ ਵਿੱਚ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਔਲਖ ਮੀਤ ਪ੍ਰਧਾਨ,ਸਿਕੰਦਰ ਸਿੰਘ ਵਰਾਣਾ, ਸਰਪੰਚ ਕੁਲਦੀਪ ਸਿੰਘ ਲਹੌਰੀਆ ਗੋਇੰਦਵਾਲ ਸਾਹਿਬ,ਜੰਗਸ਼ੇਰ ਸਿੰਘ ਟੋਨੀ ਸਰਪੰਚ ਰੂੜੀਵਾਲਾ, ਬਲਵਿੰਦਰ ਸਿੰਘ ਵੇਈਂ ਪੂਈਂ ਮੈਂਬਰ ਐਸਜੀਪੀਸੀ , ਭੁਪਿੰਦਰ ਸਿੰਘ ਭਿੰਦਾ ਸਰਪੰਚ ਫਤਿਆਬਾਦ,ਬੇਅੰਤ ਸਿੰਘ ਫਤਿਆਬਾਦ ਪੈਟਰੋਲ ਪੰਪ ਵਾਲ,ਸਤਨਾਮ ਸਿੰਘ ਸ਼ੇਰੋ, ਠੇਕੇਦਾਰ ਹੀਰਾ ਭੁੱਲਰ ਹਰੀਕੇ,ਅੰਗਰੇਜ਼ ਸਿੰਘ ਸ਼ੇਰਦਿਲ ਸਰਹਾਲੀ, ਭਗਵਾਨ ਸਿੰਘ ਕਾਜੀਕੋਟ,ਸਰਪੰਚ ਰਜਿੰਦਰ ਸਿੰਘ ਰਾਜਨ ਵੇਈਂ ਪੂਈਂ,ਅੰਮ੍ਰਿਤਪਾਲ ਸਿੰਘ ਬੱਚੜੇ, ਗੁਰਵੇਲ ਸਿੰਘ ਫੌਜੀ ਚੋਹਲਾ ਸਾਹਿਬ,ਸੁਖਰਾਜ ਸਿੰਘ ਭੈਲ,ਸਕੱਤਰ ਸਿੰਘ ਭੈਲ,ਸੋਨੂੰ ਸਰਪੰਚ ਕਿਲਤੋਵਾਲ ,ਗੁਰਪ੍ਰੀਤ ਸਿੰਘ ਸਮਰਾ ਪੱਖੋਕੇ,ਸੋਨੂ ਸ਼ਾਹ ਜਿਓਣਵਾਲਾ ,ਤਜਿੰਦਰ ਸਿੰਘ,ਕਸ਼ਮੀਰ ਸਿੰਘ ਫਤਿਆਬਾਦ,ਪ੍ਰਤਾਪ ਸਿੰਘ ਜਾਮਾਰਾਏ ,ਰਜਿੰਦਰ ਪਾਲ ਸਿੰਘ ਜਾਮਾਰਾਏ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਤੇ ਵਰਕਰ ਪਹੁੰਚੇ ਹੋਏ ਸਨ।
Leave a Reply