ਵਪਾਰਕ ਬਿਜਲੀ ਖਪਤਕਾਰ ਬਕਾਇਆ ਬਿੱਲ ਤੁਰੰਤ ਜਮ੍ਹਾਂ ਕਰਵਾਉਣ: S.D.O ਸਰਹਾਲੀ

ਵਪਾਰਕ ਬਿਜਲੀ ਖਪਤਕਾਰ ਬਕਾਇਆ ਬਿੱਲ ਤੁਰੰਤ ਜਮ੍ਹਾਂ ਕਰਵਾਉਣ: S.D.O ਸਰਹਾਲੀ

ਬਕਾਇਆ ਰਕਮ ਦੀ ਅਦਾਇਗੀ ਨਾ ਕਰਨ ’ਤੇ ਵਿਭਾਗੀ ਨਿਯਮਾਂ ਅਨੁਸਾਰ ਹੋ ਸਕਦੀ ਹੈ ਕਾਰਵਾਈ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਸਰਹਾਲੀ ਕਲਾਂ,9 ਅਗਸਤ

ਪਾਵਰਕਾਮ ਸਬ ਡਵੀਜ਼ਨ ਸਰਹਾਲੀ ਦੇ ਐਸਡੀਓ ਹਰਜੀਤ ਸਿੰਘ ਵੱਲੋਂ ਸਬ ਡਵੀਜ਼ਨ ਅਧੀਨ ਆਉਂਦੇ ਸਾਰੇ ਦੁਕਾਨਦਾਰਾਂ ਅਤੇ ਵਪਾਰਕ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਦੇ ਬਿਜਲੀ ਬਿੱਲਾਂ ਦੀ ਕੋਈ ਬਕਾਇਆ ਜਾਂ ਡਿਫਾਲਟ ਰਕਮ ਅਜੇ ਤੱਕ ਜਮ੍ਹਾਂ ਨਹੀਂ ਹੋਈ,ਉਹ ਆਪਣਾ ਬਕਾਇਆ ਬਿਜਲੀ ਬਿੱਲ ਤੁਰੰਤ ਅਦਾ ਕਰਨ।
ਐਸਡੀਓ ਹਰਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਬਿੱਲ ਦੀ ਬਕਾਇਆ ਰਕਮ ਸਮੇਂ ਸਿਰ ਜਮ੍ਹਾਂ ਕਰਵਾਉਣਾ ਹਰੇਕ ਵਪਾਰਕ ਬਿਜਲੀ ਖਪਤਕਾਰ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਬਕਾਇਆ ਰਕਮ ਦੀ ਅਦਾਇਗੀ ਨਾ ਕਰਨ ਦੀ ਸੂਰਤ ਵਿੱਚ ਪੀਐੱਸਪੀਸੀਐੱਲ ਦੇ ਲਾਗੂ ਨਿਯਮਾਂ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਬਿਜਲੀ ਸਪਲਾਈ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਸਮੂਹ ਵਪਾਰਕ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਣਚਾਹੀ ਵਿਭਾਗੀ ਕਾਰਵਾਈ ਤੋਂ ਬਚਣ ਲਈ ਆਪਣੇ ਕਮਰਸ਼ੀਅਲ ਬਿਜਲੀ ਕੁਨੈਕਸ਼ਨ ਦਾ ਬਕਾਇਆ ਬਿੱਲ ਤੁਰੰਤ ਚੈੱਕ ਕਰਕੇ ਬਣਦੀ ਰਕਮ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਖਪਤਕਾਰ ਆਪਣੇ ਬਿਜਲੀ ਬਿੱਲ ਦੀ ਸਥਿਤੀ ਦੀ ਜਾਂਚ ਕਰਕੇ ਬਕਾਇਆ ਰਕਮ ਸਮੇਂ ਸਿਰ ਕਲੀਅਰ ਕਰਨ,ਤਾਂ ਜੋ ਬਿਜਲੀ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਬਕਾਇਆ ਬਿਜਲੀ ਬਿੱਲ ਦੀ ਤੁਰੰਤ ਅਦਾਇਗੀ ਕਰਕੇ ਖਪਤਕਾਰ ਵਿਭਾਗੀ ਕਾਰਵਾਈ ਤੋਂ ਬਚ ਸਕਦੇ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.