ਐਸਜੀਪੀਸੀ ਮੈਂਬਰ ਜਥੇ.ਕਰਮੂੰਵਾਲਾ ਤੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਵਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ
- ਰਾਜਨੀਤੀ
- 16 May, 2026 03:05 PM (Asia/Kolkata)
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਦਿੱਤਾ ਭਰੋਸਾ
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਨੂੰ ਦਿੱਤਾ ਸਮਰਥਨ
ਰਾਕੇਸ਼ ਨਈਅਰ,
ਨਜ਼ਰਾਨਾ ਟਾਈਮਜ,ਚੋਹਲਾ ਸਾਹਿਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ,ਮੌਜੂਦਾ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਤੇ ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਵਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕਰਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।ਜਥੇਦਾਰ ਕਰਮੂੰਵਾਲਾ ਅਤੇ ਜੱਗੀ ਚੋਹਲਾ ਨੇ ਸੁਖਬੀਰ ਸਿੰਘ ਬਾਦਲ ਨੂੰ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੂੰ ਪੂਰਨ ਸਮਰਥਨ ਦੇਣ ਦਾ ਵਿਸ਼ਵਾਸ ਵੀ ਦਿਵਾਇਆ।ਇਸ ਮੌਕੇ ਜਥੇ.ਕਰਮੂੰਵਾਲਾ ਅਤੇ ਜੱਗੀ ਚੋਹਲਾ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਵੀ ਬਾਕੀ ਨਹੀਂ ਛੱਡਣਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਹਲਕੇ ਦੇ ਹਰ ਪਿੰਡ,ਹਰ ਘਰ ਵਿੱਚ ਲੈ ਕੇ ਜਾਣਗੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਪੰਜਾਬ ਦੇ ਹੋਏ ਸਮੁੱਚੇ ਵਿਕਾਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਅਤੇ 2027 ਵਿੱਚ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਾਉਣ ਲਈ ਉਤਾਵਲੇ ਹਨ।ਜਥੇ.ਕਰਮੂੰਵਾਲਾ ਅਤੇ ਜੱਗੀ ਚੋਹਲਾ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਈ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਦਲੇਰ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ, ਮਨਜੀਤ ਸਿੰਘ ਪੱਖੋਪੁਰ ਸਾਬਕਾ ਸੰਮਤੀ ਮੈਂਬਰ,ਇੰਦਰਜੀਤ ਸਿੰਘ ਕਰਮੂੰਵਾਲਾ ਸਾਬਕਾ ਸਰਪੰਚ, ਸਵਿੰਦਰ ਸਿੰਘ ਕਰਮੂੰਵਾਲਾ ਪ੍ਰਧਾਨ, ਦਇਆ ਸਿੰਘ ਚੋਹਲਾ ਖੁਰਦ,ਯੂਥ ਆਗੂ ਸੁਖਚੈਨ ਸਿੰਘ ਰੰਧਾਵਾ, ਭੁਪਿੰਦਰ ਸਿੰਘ ਭੂਪੀ ਸਰਹਾਲੀ ਆਦਿ ਵੀ ਹਾਜ਼ਰ ਸਨ।
Leave a Reply