ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਸਮਾਗਮ -ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ : ਪਹਿਲਵਾਨ ਗਿੱਲ

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਸਮਾਗਮ -ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ : ਪਹਿਲਵਾਨ ਗਿੱਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਨਵੰਬਰ (ਮੰਗਤ ਸਿੰਘ ਸੈਦਪੁਰ) : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ (ਰਜਿ) ਮੋਹਾਲੀ ਅਤੇ ਫੇਸ 4 ਦੇ ਨਿਵਾਸੀਆਂ ਵੱਲੋਂ ਪ੍ਰਧਾਨ ਹਰਬੰਸ ਸਿੰਘ ਕਵਲ ਸੀਨੀਅਰ ਵਾਈਸ ਪ੍ਰਧਾਨ ਕਰਨ ਜੌਹਰ ਸਕੱਤਰ ਬਲਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਬੈਦਵਾਨ ਖਜਾਨਚੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤ ਸਮਾਗਮ ਕਰਵਾਇਆ ਗਿਆ। ਇਸ ਪ੍ਰਭਾਤ ਫੇਰੀ ਸਮਾਗਮ ਦੌਰਾਨ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਸਮਾਗਮ ਵਿੱਚ ਰਾਗੀ ਸਿੰਘਾਂ ਨੇ ਆਪਣੇ ਕਥਾ ਕੀਰਤਨ ਅਤੇ ਗੁਰਮਤ ਵਿਚਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਚਾਨਨਾ ਪਾਇਆ। ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਪ੍ਰਭਾਤ ਫੇਰੀ ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਲੰਗਰਾਂ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ ਸੀ। ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਗੁਰੂ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.