ਆਪ' ਸਰਕਾਰ ਵੱਲੋਂ ਤੀਰਥ ਯਾਤਰਾ ਸਮੇਤ ਸ਼ੁਰੂ ਕੀਤੀਆਂ ਹੋਰ ਲੋਕ ਭਲਾਈ ਯੋਜਨਾਵਾਂ ਵੀ ਰਹਿਣਗੀਆਂ ਹਮੇਸ਼ਾ ਲਾਗੂ : ਵਿਧਾਇਕ ਕੁਲਵੰਤ ਸਿੰਘ

ਆਪ' ਸਰਕਾਰ ਵੱਲੋਂ ਤੀਰਥ ਯਾਤਰਾ ਸਮੇਤ ਸ਼ੁਰੂ ਕੀਤੀਆਂ ਹੋਰ ਲੋਕ ਭਲਾਈ ਯੋਜਨਾਵਾਂ ਵੀ ਰਹਿਣਗੀਆਂ ਹਮੇਸ਼ਾ ਲਾਗੂ : ਵਿਧਾਇਕ ਕੁਲਵੰਤ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 3 ਬੱਸਾਂ ਨੂੰ ਦਿੱਤੀ ਹਰੀ ਝੰਡੀ : ਕੋਆਰਡੀਨੇਟਰ ਫੂਲਰਾਜ ਸਿੰਘ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਭਰ ਦੇ ਵਿੱਚੋਂ ਵੱਡੀ ਗਿਣਤੀ ਦੇ ਵਿੱਚ ਰੋਜ਼ਾਨਾ ਸੀਨੀਅਰ ਸਿਟੀਜਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰ ਰਹੇ ਹਨ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਇਸ ਦੇ ਨਾਲ ਹੀ- ਖਾਟੂਸ਼ਾਮ, ਸਾਲਾਸਰ, ਬਰਿੰਦਾਵਨ, ਹਰਿਦੁਆਰ ਦੇ ਦਰਸ਼ਨਾਂ ਲਈ ਵੀ ਰੋਜ਼ਾਨਾ ਬੱਸਾਂ ਰਵਾਨਾ ਹੋਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਦੇ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਫੇਜ਼-5, ਪਿੰਡ ਕੰਡਾਲਾ ਅਤੇ ਐਰੋਸਿਟੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਜਥੇ ਨੂੰ ਰਵਾਨਾ ਕਰ ਰਹੇ ਸਨ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਤਿੰਨੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਸੀਨੀਅਰ ਸਿਟੀਜਨ ਸ਼ਰਧਾਲੂ ਨੂੰ ਤੀਰਥ ਯਾਤਰਾ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਇਸ ਮੌਕੇ 'ਤੇ ਇਸ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਅਰਦਾਸ ਕੀਤੀ ਕਿ ਜੋ-ਜੋ ਵੀ ਮਨੋਕਾਮਨਾ ਲੈ ਕੇ ਸ਼ਰਧਾਲੂ ਇਸ ਯਾਤਰਾ ਦੇ ਲਈ ਰਵਾਨਾ ਹੋ ਰਹੇ ਹਨ। ਪਰਮਾਤਮਾ ਉਹਨਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰੇ। ਫੇਜ-5 ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪ ਨੇਤਾ -ਅਨੂ ਬੱਬਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਬਹੁਤ ਕੰਮ ਕੀਤਾ ਹੈ ਅਤੇ ਅਨੂ ਬੱਬਰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਅੱਜ ਇਹਨਾਂ ਦੀ ਅਗਵਾਈ ਵਿੱਚ ਤੀਰਥ ਯਾਤਰਾ ਦੇ ਲਈ ਫੇਜ਼-5 ਤੋਂ ਬਸ ਰਵਾਨਾ ਕੀਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮੇਤ ਹੋਰਨਾਂ ਸਭ ਸ਼ੁਰੂ ਕੀਤੀ ਗਈਆਂ ਯੋਜਨਾਵਾਂ ਲਗਾਤਾਰ ਲਾਗੂ ਰਹਿਣਗੀਆਂ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਰੋਧੀ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈਆਂ ਯੋਜਨਾਵਾਂ 'ਤੇ ਸਵਾਲ ਉਠਾਉਂਦੇ ਰਹੇ ਹਨ। ਪ੍ਰੰਤੂ ਆਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੰਮੇਵਾਰੀ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਬਿਨ੍ਹਾਂ ਕਿਸੇ ਪਾਰਟੀਬਾਜੀ ਅਤੇ ਬਿਨ੍ਹਾਂ ਕਿਸੇ ਖਾਸ ਵਰਗੀਕਰਨ ਦੇ ਸਭਨਾਂ ਲਈ 600 ਯੂਨਿਟ ਪ੍ਰਤੀ ਬਿਲ ਬਿਜਲੀ ਮੁਆਫ ਕੀਤੀ ਅਤੇ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਅੱਜ ਵੀ ਲਗਾਤਾਰ ਚੱਲ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਜਗਤ ਦੇ ਵਿੱਚ ਵੱਡਾ ਰੋਲ ਨਿਵਾਇਆ ਜਾ ਰਿਹਾ ਹੈ ਅਤੇ ਅੱਜ ਪੰਜਾਬ ਵਿੱਚ 14 ਸਾਲ ਤੋਂ 70 ਸਾਲ ਤੱਕ ਉਮਰ ਵਰਗ ਦੇ ਖਿਡਾਰੀ ਇਕੱਠੇ ਹੀ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਨੌਜਵਾਨ ਵਰਗ ਨੂੰ ਤੰਦਰੁਸਤ ਬਣਾਉਣ ਦੇ ਲਈ ਪੰਜਾਬ ਦੇ ਵਿੱਚ ਵੱਡੇ ਪੱਧਰ 'ਤੇ ਨਵੇਂ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਵਿੱਚੋਂ ਕਈਆਂ ਨੂੰ ਤਿਆਰ ਕਰਨ ਉਪਰੰਤ ਖੇਡ ਪ੍ਰੇਮੀਆਂ ਦੇ ਸਪੁਰਦ ਕੀਤਾ ਜਾ ਚੁੱਕਾ ਹੈ। ਉਹਨਾਂ ਸਪਸ਼ਟ ਕਿਹਾ ਕਿ ਜਿਸ ਵੀ ਖਿਡਾਰੀ ਨੂੰ ਖੇਡ ਦੇ ਲਈ ਕਿਸੇ ਵੀ ਸਮਾਨ ਦੀ ਜਰੂਰਤ ਹੋਵੇਗੀ, ਉਸ ਨੂੰ ਹਰ- ਹੀਲੇ ਸਮੇਂ ਸਿਰ ਮੁਹਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਗੱਲ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੁਹਰਾਇਆ ਕਿ ਜਿਉਂ- ਜਿਉਂ ਲੋਕਾਂ ਦੀ ਮੰਗ ਵੱਧਦੀ ਜਾਵੇਗੀ, ਤਿਉਂ- ਤਿਉਂ ਇਹ ਸਿਲਸਿਲਾ ਜਾਰੀ ਰਹੇਗਾ। ਲੋਕਾਂ ਦਾ ਪੈਸਾ ਹੈ ਅਤੇ ਸਰਕਾਰ ਵੱਲੋਂ ਲੋਕਾਂ 'ਤੇ ਹੀ ਲਾਇਆ ਜਾ ਰਿਹਾ ਹੈ, ਤਾਂ ਵਿਰੋਧੀਆਂ ਨੂੰ ਇਸ ਗੱਲ ਦੀ ਫਿਕਰ ਨਹੀਂ ਕਰਨੀ ਚਾਹੀਦੀ। ਇਸ ਮੌਕੇ 'ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ, ਆਪ ਨੇਤਾ ਅਨੂ ਬੱਬਰ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਸਰਪੰਚ ਕੰਡਾਲਾ, ਰਾਕੇਸ਼ ਗਰੋਵਰ, ਹਰਜੀਤ ਸਿੰਘ ਰੁੜਕਾ, ਦਵਿੰਦਰ ਸਿੰਘ ਨਡਿਆਲੀ, ਪ੍ਰਗਟ ਸਿੰਘ -ਰਾਇਪੁਰ ਕਲਾ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.