ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਅਤੇ ਰਸ਼ਮਾ ਵਿੱਚ ਸ਼ਾਮਿਲ ਹੋਣ ਲਈ ਤਿੰਨ ਦਿਨਾਂ ਦੀ ਪੈਰੋਲ 'ਤੇ ਪਹੁੰਚੇ ਪਿੰਡ ਜਲੂਖੇੜਾ...

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਅਤੇ ਰਸ਼ਮਾ ਵਿੱਚ ਸ਼ਾਮਿਲ ਹੋਣ ਲਈ ਤਿੰਨ ਦਿਨਾਂ ਦੀ ਪੈਰੋਲ 'ਤੇ ਪਹੁੰਚੇ ਪਿੰਡ ਜਲੂਖੇੜਾ...

14 ਨਵੰਬਰ ਨੂੰ ਸੰਸਕਾਰ ਲਈ ਰਸਮੀ ਕਾਰਵਾਈਆਂ ਪੂਰੀਆਂ ਨਾ ਹੋਣ 'ਤੇ ਮਾਨਯੋਗ ਅਦਾਲਤ 'ਚ ਅਰਜੀ ਦਾਇਰ ਕਰਕੇ ਅਪੀਲ ਕੀਤੀ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ 18 ਨਵੰਬਰ ਨੂੰ ਪਿੰਡ ਜਲੂਖੇੜਾ ਲਿਆਉਣ ਦੇ ਹੁਕਮ ਕਰੇ ਹੁਕਮ ਜਾਰੀ : ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ, 14 ਨਵੰਬਰ (ਮੰਗਤ ਸਿੰਘ ਸੈਦਪੁਰ) : ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਹ ਭਾਰੀ ਪੁਲਿਸ ਸੁਰੱਖਿਆ ਹੇਠ ਜਲੂਪੁਰ ਖੇੜਾ ਪਹੁੰਚੇ। ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਮਾਤਾ (ਅੰਮ੍ਰਿਤਪਾਲ ਸਿੰਘ ਦੀ ਦਾਦੀ) ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਅਤੇ ਰਸਮਾਂ ਵਿੱਚ ਸ਼ਾਮਲ ਹੋਣ ਲਈ 3 ਦਿਨ ਦੀ ਪੈਰੋਲ ਮਿਲੀ ਹੈ। ਅਦਾਲਤ ਨੇ ਹਰਜੀਤ ਸਿੰਘ ਨੂੰ 14, 15 ਅਤੇ 16 ਨਵੰਬਰ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਉਹ ਆਪਣੀ ਮਾਤਾ ਜੀ ਦੇ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਤੋਂ ਬਾਹਰ ਆਏ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਇੱਕ ਹੋਰ ਰਿਸ਼ਤੇਦਾਰ ਲਈ ਪੈਰੋਲ ਦੀ ਮੰਗ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਅਦਾਲਤ ਨੇ ਹਰਜੀਤ ਸਿੰਘ ਨੂੰ 3 ਦਿਨ ਅਤੇ ਰਿਸ਼ਤੇਦਾਰ ਸੁਖਦੀਪ ਸਿੰਘ ਨੂੰ ਦੋ ਦਿਨ ਦੀ ਪੈਰੋਲ ਦਿੱਤੀ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਕਸਟਡੀ ਪੈਰੋਲ ਦੀ ਮਨਜ਼ੂਰੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਹਰਜੀਤ ਸਿੰਘ ਨੂੰ ਬਠਿੰਡਾ ਜੇਲ੍ਹ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿੰਡ, ਜਲੂਪੁਰ ਖੇੜਾ ਲੈ ਕੇ ਆਈ। ਇਸ ਦੌਰਾਨ ਪਿੰਡ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਖਾਸ ਗੱਲ ਇਹ ਹੈ ਕਿ ਪਰਿਵਾਰਕ ਮੈਂਬਰਾਂ ਅਤੇ ਉਹਨਾਂ ਦੇ ਵਕੀਲ ਨੇ ਉਹਨਾਂ ਨੂੰ 14 ਨਵੰਬਰ ਨੂੰ ਲਿਆਉਣ ਲਈ ਰਸਮੀ ਕਹਿਰਵਾਈਆਂ ਪੂਰੀਆਂ ਕਰਨ ਸੰਭਵ ਨਹੀਂ ਹੋ ਸਕੀਆਂ। ਇਸ ਲਈ ਪਰਿਵਾਰ ਨੇ ਉਹਨਾਂ ਫੈਸਲਾ ਕੀਤਾ ਕਿ ਸੰਸਕਾਰ 18 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਜਾਵੇ। ਖਾਸ ਗੱਲ ਇਹ ਹੈ ਕਿ ਸਥਾਨਕ ਅਦਾਲਤ ਵੱਲੋਂ ਤਿੰਨ ਘੰਟੇ ਦੀ ਰਿਹਾਸਤ ਪੈਰੋਲ ਦੇ ਹੁਕਮ ਤੋਂ ਬਾਅਦ ਖਡੂਰ ਸਾਹਿਬ ਦੇ ਮੈਂਬਰ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਵੱਲੋਂ ਕੱਲ ਦੇ ਰਾਤ ਸ਼ਾਮ ਤੱਕ ਇੱਕ ਐਪਲੀਕੇਸ਼ਨ ਦਾਇਰ ਕੀਤੀ ਗਈ ਸੀ ਕਿ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਹ ਮੈਂਬਰ ਪਾਰਲੀਮੈਂਟ ਭਾਈ ਅਮ੍ਰਿਤ ਪਾਲ ਸਿੰਘ ਨੂੰ 18 ਨਵੰਬਰ ਨੂੰ ਪਿੰਡ ਜਲੂਖੇੜਾ ਲਿਆਉਣ ਦੇ ਹੁਕਮ ਜਾਰੀ ਕਰੇ ਕਿਉਂਕਿ ਉਸ ਦੀ ਦਾਦੀ ਸਵਰਗੀ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਮੁੜ ਤੈ ਕੀਤਾ ਗਿਆ ਹੈ। ਪਰਿਵਾਰ ਅਤੇ ਵਕੀਲ ਵੱਲੋਂ ਦਾਇਰ ਕੀਤੀ ਅਰਜੀ ਤੇ ਮਾਣਯੋਗ ਅਦਾਲਤ ਵੱਲੋਂ ਸੁਣਵਾਈ ਕਦੋਂ ਕੀਤੀ ਜਾਵੇਗੀ ਅਤੇ ਕੀ ਭਾਈ ਅੰਮ੍ਰਿਤ ਪਾਲ ਸਿੰਘ ਨੂੰ 18 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਦੇ ਕੇ ਦਾਦੀ ਮਾਤਾ ਸਵਰਗੀ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਲਈ ਇਜਾਜਤ ਦਿੱਤੀ ਜਾਵੇਗੀ ਜਾਂ ਨਹੀਂ। ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਸਿੱਖ ਸੰਗਤਾਂ ਵੱਲੋਂ ਮਾਣਯੋਗ ਅਦਾਲਤ 'ਤੇ ਪੂਰਾ ਵਿਸ਼ਵਾਸ ਹੈ ਕਿ ਇਸ ਦੁਖਦਾਇਕ ਸਮੇਂ 'ਤੇ ਭਾਈ ਅੰਮ੍ਰਿਤ ਪਾਲ ਸਿੰਘ ਨੂੰ 18 ਨਵੰਬਰ ਨੂੰ ਹੀ ਪੈਰੋਲ ਤੇ ਲਿਆ ਕੇ ਉਹਨਾਂ ਦੀ ਦਾਦੀ ਮਾਤਾ ਚਰਨ ਕੌਰ ਦੀਆਂ ਅੰਤਮ ਰਸਮਾਂ ਵਿੱਚ ਸ਼ਾਮਿਲ ਹੋਣ ਲਈ ਲਿਆਂਦਾ ਜਾਵੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.