ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮਾਗਮ ਕਰਵਾਏ
- Archived
- 20 Jan, 2025 12:00 AM (Asia/Kolkata)
ਭੋਗਪੁਰ 21 ਨਵੰਬਰ ( ਸੁਖਵਿੰਦਰ ਜੰਡੀਰ ) ਭੋਗਪੁਰ ਨਜ਼ਦੀਕ ਪਿੰਡ ਬੜਚੂਹੀ ਵਿਖੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪ੍ਰੰਤ ਵੱਖ-ਵੱਖ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਖੂਬ ਨਿਹਾਲ ਕੀਤਾ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਪ੍ਰੇਮ ਦੇ ਨਾਲ ਸਿਵਾਵਾਂ ਕੀਤੀਆਂ ਗਈਆਂ ਗੁਰਦੁਆਰਾ ਸਾਹਿਬ ਜੀ ਦੇ ਹੈਂਡ ਗ੍ਰੰਥੀ ਸ੍ਰੀ ਮਲਕੀਤ ਸਿੰਘ ਜੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਸੁਖਬੀਰ ਸਿੰਘ ਸਰਪੰਚ, ਜਗਜੀਤ ਸਿੰਘ ਪ੍ਰਧਾਨ, ਰਾਮਪਾਲ ਖ਼ਜ਼ਾਨਚੀ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ,ਲਭ ਪ੍ਰੀਤ, ਸਰਜੀਤ ਸਿੰਘ ਚੇਅਰਮੈਨ ਆਦਿ ਹਾਜ਼ਰ ਸਨ