'ਮਾਵਾਂ-ਧੀਆਂ ਸਤਿਕਾਰ ਯੋਜਨਾ' 'ਤੇ ਭਗਵੰਤ ਮਾਨ ਦੇ ਬਿਆਨ ਨੇ ਖੜ੍ਹੇ ਕੀਤੇ ਗੰਭੀਰ ਸਵਾਲ: ਰਮਨਦੀਪ ਕੌਰ ਸ਼ੇਰੋਂ

'ਮਾਵਾਂ-ਧੀਆਂ ਸਤਿਕਾਰ ਯੋਜਨਾ' 'ਤੇ ਭਗਵੰਤ ਮਾਨ ਦੇ ਬਿਆਨ ਨੇ ਖੜ੍ਹੇ ਕੀਤੇ ਗੰਭੀਰ ਸਵਾਲ: ਰਮਨਦੀਪ ਕੌਰ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲੀਆ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਦੀ ਸਿਆਸੀ ਰਣਨੀਤੀ ਨੂੰ ਸਮਝਣ ਦੀ ਲੋੜ ਹੈ।ਜਿਕਰਯੋਗ ਹੈ ਕਿ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ ਰਾਹੀਂ ਮਹਿਲਾਵਾਂ ਨੂੰ ਐੱਸ.ਆਈ.ਆਰ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਕਿਹਾ ਗਿਆ ਅਤੇ ਜਿਸ ਦੀ ਵੋਟ ਹੋਵੇਗੀ ਉਸ ਨੂੰ ਹੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਦਾ ਲਾਭ ਦੇਣ ਦੀ ਗੱਲ ਕੀਤੀ ਸੀ। ਰਮਨਦੀਪ ਸੇਰੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ₹1000 ਅਤੇ ₹1500 ਪ੍ਰਤੀ ਮਹੀਨਾ ਦੇਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਉਣ ਵਾਲੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਇਹ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਜਦੋਂ ਚੋਣਾਂ ਨੇੜੇ ਹਨ ਤਾਂ ਇਸ ਸਕੀਮ ਨੂੰ ਮੁੜ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ।
ਉਹਨਾ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਤੋਂ ਇਹ ਪ੍ਰਭਾਵ ਬਣਦਾ ਹੈ ਕਿ ਸਕੀਮ ਦਾ ਲਾਭ ਉਨ੍ਹਾਂ ਮਹਿਲਾਵਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਵੋਟ ਬਣੀ ਹੋਵੇਗੀ।ਉਨ੍ਹਾਂ ਸਵਾਲ ਕੀਤਾ ਕਿ ਕੀ ਲੋਕ ਭਲਾਈ ਦੀਆਂ ਯੋਜਨਾਵਾਂ ਕਿਸੇ ਦੀ ਵੋਟ ਨਾਲ ਜੋੜੀਆਂ ਜਾਣੀਆਂ ਚਾਹੀਦੀਆਂ ਹਨ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸ ਤਰੀਕੇ ਨਾਲ ਸਿਆਸੀ ਚਾਲ ਚੱਲ ਰਹੀ ਹੈ ਸਾਡੀਆ ਔਰਤਾਂ ਨੂੰ ਸਮਝਣਾ ਚਾਹੀਦਾ ਹੈ।
ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦਾ ਧਿਆਨ ਬੇਰੁਜ਼ਗਾਰੀ, ਨਸ਼ੇ, ਕਿਸਾਨੀ ਸੰਕਟ, ਉਦਯੋਗਾਂ ਦੇ ਪਲਾਇਨ ਅਤੇ ਵਿਕਾਸ ਵਰਗੇ ਅਹਿਮ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਪੰਜਾਬ ਦੀਆਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸੋਚ-ਸਮਝ ਕੇ ਫ਼ੈਸਲਾ ਕਰਨਾ ਚਾਹੀਦਾ ਹੈ ਅਤੇ ਸੂਬੇ ਦੇ ਲੰਬੇ ਸਮੇਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.