ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਗਿੱਲ ਦੇ ਗ੍ਰਹਿ ਵਿਖੇ ਧੂਮ ਧਾਮ ਨਾਲ ਮਨਾਇਆ "ਤੀਆਂ ਦਾ ਤਿਉਹਾਰ'

ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਗਿੱਲ ਦੇ ਗ੍ਰਹਿ ਵਿਖੇ ਧੂਮ ਧਾਮ ਨਾਲ ਮਨਾਇਆ "ਤੀਆਂ ਦਾ ਤਿਉਹਾਰ'

ਤੀਆਂ ਦਾ ਤਿਉਹਾਰ' ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ; ਮਾਤਾ ਹਰਪਾਲ ਕੌਰ

ਸਮਾਗਮ 'ਚ ਸ਼ਾਮਿਲ ਹੋਈਆਂ ਔਰਤਾਂ ਨੂੰ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਗਿੱਲ ਨੇ ਫੁਲਕਾਰੀਆਂ ਨਾਲ ਕੀਤਾ ਸਨਮਾਨਿਤ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਗਸਤ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਆਪਣੇ ਗ੍ਰਹਿ ਵਿਖੇ ਆਪਣੇ ਖਰਚੇ ਤੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮੌਕੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਮੋਹਾਲੀ ਦੀ ਪ੍ਰਧਾਨ ਪਰਮਜੀਤ ਕੌਰ ਗਿੱਲ, ਸੀਨੀ. ਕਾਂਗਰਸੀ ਆਗੂ ਪਰਮਿੰਦਰ ਕੌਰ ਛੀਨਾ, ਮਹਿਲਾ ਸੂਬਾ ਆਗੂ ਚਰਨਜੀਤ ਕੌਰ,ਮਨਜੀਤ ਕੌਰ ਸੋਨੂ, ਰਜਨੀ ਦੀਕਸ਼ਤ ਸੈਕਟਰੀ ਮਹਿਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈਆਂ। ਇਸ ਸਮਾਗਮ ਵਿੱਚ ਉਘੇ ਕਲਾਕਾਰ ਕੁਲਜੀਤ ਕੀਤੀ ਅਤੇ ਬੀਬਾ ਚਰਨਜੀਤ ਕੌਰ ਸੰਧੂ ਐਂਡ ਪਾਰਟੀ ਨੇ ਪਹੁੰਚ ਕੇ ਆਪਣੇ ਬੋਲੀਆਂ ਅਤੇ ਗੀਤਾਂ ਰਾਹੀਂ ਪਹੁੰਚਿਆ ਮਹਿਲਾਵਾਂ ਦਾ ਮਨੋਰੰਜਨ ਕੀਤਾ। ਇਸ ਤੀਆਂ ਦੇ ਤਿਉਹਾਰ ਦੌਰਾਨ ਕਿਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਪਹਿਲਵਾਨ ਅਮਰਜੀਤ ਸਿੰਘ ਗਿੱਲ ਦੀ ਮਾਤਾ ਹਰਪਾਲ ਕੌਰ ਸਾਬਕਾ ਪੰਚਾਇਤ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਤੀਆਂ ਦਾ ਤਿਉਹਾਰ ਜੁੜਿਆ ਹੋਇਆ ਹੈ। ਆਉਣਾ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਪੁਰਾਤਨ ਰਵਾਇਤਾਂ ਨੂੰ ਯਾਦ ਕੀਤਾ ਅਤੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਸਮਾਗਮ ਦੌਰਾਨ ਔਰਤਾਂ ਅਤੇ ਲੜਕੀਆਂ ਨੇ ਰਲ ਮਿਲ ਕੇ ਤੀਆਂ ਨਾਲ ਸੰਬੰਧਿਤ ਲੋਕ ਗੀਤ ਬੋਲੀਆਂ ਅਤੇ ਗਿੱਧਾ ਪੇਸ਼ ਕੀਤਾ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਤੀਆਂ ਦੇ ਤਿਉਹਾਰ ਨਾਲ ਜੁੜੇ ਇਤਿਹਾਸ ਮਹੱਤਤਾ ਅਤੇ ਪੁਰਾਤਨ ਪੰਜਾਬੀ ਪਰੰਪਰਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਸਮਾਗਮ ਵਿੱਚ ਪਹੁੰਚੀਆਂ ਮੁੱਖ ਸ਼ਖਸੀਅਤਾਂ ਨੂੰ ਸਮਾਗਮ ਦੇ ਮੁੱਖ ਪ੍ਰਬੰਧਕ ਪਹਿਲਵਾਨ ਅਮਰਜੀਤ ਸਿੰਘ ਗਿੱਲ ਅਤੇ ਮਾਤਾ ਹਰਪਾਲ ਕੌਰ ਨੇ ਫੁਲਕਾਰੀਆਂ ਨਾਲ ਸਨਮਾਨ ਵੀ ਕੀਤਾ ਗਿਆ। ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆਂ ਔਰਤਾਂ ਨੇ ਕਿਹਾ ਕਿ 'ਤੀਆਂ ਦਾ ਤਿਉਹਾਰ' ਉਹਨਾਂ ਨੂੰ ਪੁਰਾਣੇ ਸਮੇਂ ਦੀਆਂ ਸੱਭਿਆਚਾਰਕ ਯਾਦਾਂ ਨਾਲ ਜੋੜਦਾ ਹੈ ਉਹਨਾਂ ਨੇ ਆਪਸੀ ਮਿਲਵਰਤਨ ਅਤੇ ਭੈਣਚਾਰੇ ਦੀ ਭਾਵਨਾ ਨਾਲ ਇਸ ਤਿਉਹਾਰ ਨੂੰ ਮਨਾਉਂਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇਲਾਕੇ ਦੀਆਂ ਬਹੁਤ ਸਾਰੀਆਂ ਔਰਤਾਂ ਅਤੇ ਲੜਕੀਆਂ ਨੇ ਸ਼ਾਮਿਲ ਹੋ ਕੇ ਧੀਆਂ ਦੇ ਰਵਾਇਤੀ ਗੀਤਾ ਤੇ ਗਿੱਧੇ ਪਾ ਕੇ ਸਮਾਗਮ ਨੂੰ ਯਾਦਗਾਰੀ ਬਣਾਇਆ। ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆਂ ਸਾਰੀਆਂ ਔਰਤਾਂ, ਮਾਤਾਵਾਂ ਅਤੇ ਲੜਕੀਆਂ ਦਾ ਹਰਸ਼ਪ੍ਰੀਤ ਕੌਰ ਧਰਮ ਪਤਨੀ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਧੰਨਵਾਦ ਕੀਤਾ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.