ਬਿੱਲਾ ਸ਼ੇਰੋਂ ਵੱਲੋ ਪਿੰਡ ਚੰਬਾ ਖੁਰਦ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ
- ਰਾਜਨੀਤੀ
- 03 Aug, 2026 02:08 PM (Asia/Kolkata)
ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਦਿੱਤਾ ਸੱਦਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,3 ਅਗਸਤ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੰਬਾ ਖੁਰਦ ਵਿਖੇ ਸੁਖਜਿੰਦਰ ਸਿੰਘ ਅਤੇ ਤੇਜਿੰਦਰ ਸਿੰਘ (ਮਾਲਕ ਗੋਲਡਨ ਵਿਲ੍ਹਾ) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ।
ਇਸ ਮੀਟਿੰਗ ਵਿੱਚ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਰਕਰ ਨੂੰ ਹੁਣ ਤੋਂ ਹੀ ਪਿੰਡ-ਪਿੰਡ ਅਤੇ ਘਰ-ਘਰ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ।
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਉਸ ਦਾ ਸਮਰਪਿਤ ਵਰਕਰ ਹੈ ਅਤੇ ਵਰਕਰਾਂ ਦੀ ਮਿਹਨਤ ਨਾਲ ਹੀ ਪਾਰਟੀ ਨੂੰ ਮੁੜ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਵੱਧ ਤੋਂ ਵੱਧ ਮਿਹਨਤ ਕਰਦੇ ਹੋਏ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ।
ਮੀਟਿੰਗ ਦੌਰਾਨ ਅਕਾਲੀ ਆਗੂਆਂ ਤੇ ਹਾਜ਼ਰ ਵਰਕਰਾਂ ਨੇ ਵੀ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ.ਪਰਮਜੀਤ ਸਿੰਘ ਕੋਟ ਮੁਹੰਮਦ ਖ਼ਾ,ਬਲਬੀਰ ਸਿੰਘ ਮੋਨੂੰ,ਭੁਪਿੰਦਰ ਸਿੰਘ ਲੋਹਾਰ,ਬਹਾਲ ਸਿੰਘ ਸਰਪੰਚ ਜਾਮਾਰਾਏ,ਮੋਹਨ ਸਿੰਘ ਭੈਲ, ਰਜਿੰਦਰਪਾਲ ਸਿੰਘ ਸਾਬਕਾ ਸਰਪੰਚ,ਮੋਹਨ ਸਿੰਘ,ਸੁਲੱਖਣ ਸਿੰਘ ਭੈਲ਼,ਸਤਨਾਮ ਸਿੰਘ ਸ਼ਾਹ ਮਾਨੋਚਾਹਲ,ਬਲਬੀਰ ਸਿੰਘ ਬੱਬੂ ਜਾਮਾਰਾਏ,ਸੁਰਮੁਖ ਸਿੰਘ ਜਾਮਾਰਾਏ,ਨੰਬਰਦਾਰ ਪ੍ਰਤਾਪ ਸਿੰਘ ਤੋਂ ਇਲਾਵਾ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਸੁਖਰਾਜ ਸਿੰਘ ਰਾਜਾ ਭੈਲ, ਸਰਪੰਚ ਜੰਗਸ਼ੇਰ ਸਿੰਘ ਟੋਨੀ,ਹਰਪਾਲ ਸਿੰਘ ਸਾਬਕਾ ਸਰਪੰਚ ਕੱਦ ਗਿੱਲ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਭੁੱਲਰ ਹਰੀਕੇ,ਗੁਰ ਸਿੱਧੂ ਘੜਕਾ,ਕੁਲਵਿੰਦਰ ਸਿੰਘ ਕੰਗ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Leave a Reply