ਗਰੀਬੀ, ਮਹਿੰਗਾਈ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ ਸਿਖਰਾਂ ਤੇ ਸਰਕਾਰਾਂ ਵਿਕਾਸ ਦਸ ਰਹੀਆਂ ਹਨ--: ਇੰਜ ਸ਼ੇਰਗਿੱਲ
- ਰਾਜਨੀਤੀ
- (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਅਧਿਕਾਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਗਰੀਬੀ, ਮਹਿੰਗਾਈ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ ਸਿਖਰਾਂ ਤੇ ਹੈ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀਆਂ ਹਨ।
ਅੰਤਰਰਾਸ਼ਟਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟਣ ਦੇ ਬਾਵਜੂਦ ਵੀ ਤੇਲ ਦੀਆਂ ਕੀਮਤਾਂ ਘੱਟ ਨਹੀਂ ਹੋਈਆਂ।
ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀ ਅੱਗ ਸੀ ਐਮ ਦਫਤਰ ਤੱਕ ਪਹੁੰਚ ਜਾਣਾ ਹੋਰ ਵੀ ਮੰਦਭਾਗਾ ਹੈ।
ਬੇਰੋਜ਼ਗਾਰੀ ਦਾ ਦੈਂਤ ਦਿਨੋਂ ਦਿਨ ਵੱਧ ਰਿਹਾ ਹੈ ਸਰਕਾਰਾਂ ਵੱਲੋਂ ਨੌਜ਼ਵਾਨਾਂ ਨੂੰ ਸਬਜ਼ਬਾਗ ਦਿਖਾ ਕੇ ਡੰਗ ਟਪਾਇਆ ਜਾ ਰਿਹਾ।
ਇੰਜ ਸ਼ੇਰਗਿੱਲ ਨੇ ਪੰਜਾਬ ਦੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ 2027 ਦੀ ਚੋਣ ਵਿੱਚ ਅਧਿਕਾਰ ਸੰਘਰਸ਼ ਪਾਰਟੀ ਦਾ ਸਾਥ ਦੇਣ ਅਸੀਂ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਕਰਕੇ ਕਨੂੰਨ ਦਾ ਰਾਜ ਸਥਾਪਤ ਕਰਾਂਗੇ। ਉਹਨਾਂ ਅੱਗੇ ਕਿਹਾ ਕਿ ਕਰਜ਼ਾ ਚੁੱਕ ਚੁੱਕ ਕੇ ਜ਼ਿਆਦਾ ਸਮਾਂ ਘਰ ਅਤੇ ਸਰਕਾਰਾਂ ਨਹੀਂ ਚਲਾਏ ਜਾ ਸਕਦੇ।
ਰਾਜ਼ ਵਿੱਚੋਂ ਲੁੱਟ ਘਸੁੱਟ ਬੰਦ ਕਰਦੇ ਸਰਕਾਰੀ ਖ਼ਜ਼ਾਨਾ ਭਰਨ ਲਈ ਵਸੀਲੇ ਪੈਦਾ ਕਰਨੇ ਹੋਣਗੇ।
ਇੰਜ ਸ਼ੇਰਗਿੱਲ ਨੇ ਕਿਹਾ ਕਿ ਸ਼ਭ ਲਈ ਬਰਾਬਰ ਮੌਕੇ ਅਤੇ ਸ਼ਭ ਦਾ ਬਰਾਬਰ ਸਤਿਕਾਰ ਅਧਿਕਾਰ ਸੰਘਰਸ਼ ਪਾਰਟੀ ਦਾ ਨਾਹਰਾ ਹੈ ਅਤੇ ਅਸੀਂ ਇਸੇ ਤੇ ਹੀ ਕੰਮ ਕਰ ਰਹੇ ਹਾਂ।
Leave a Reply