ਪਿੰਡ ਮੁੱਛਲ ਦੇ ਅਕਾਲੀ ਅਤੇ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ, ਈ ਟੀ ਓ ਨੇ ਕੀਤਾ ਸਵਾਗਤ
- ਰਾਜਨੀਤੀ
- 20 Apr, 2026 11:03 AM (Asia/Kolkata)
ਟਾਂਗਰਾ, ਸੁਰਜੀਤ ਸਿੰਘ ਖ਼ਾਲਸਾ
ਸ੍ਰਃ ਸਵਿੰਦਰ ਸਿੰਘ ਮੁੱਛਲ ਦੀ ਪ੍ਰੇਰਨਾ ਸਦਕਾ ਪਿੰਡ ਮੁੱਛਲ ਤੋਂ 'ਕਾਗਰਸ ਤੇ ਅਕਾਲੀ ਦਲ ਛੱਡ ਕੇ ਆਪ' ਪਾਰਟੀ ਵਿੱਚ ਸ਼ਾਮਲ ਹੋਏ ਨਾਲ ਜੁੜੇ ਨਵੇਂ ਵਲੰਟੀਅਰਾਂ ਦਾ ਕੈਬਨਿਟ ਮੰਤਰੀ ਸ੍ਰਃ ਹਰਭਜਨ ਸਿੰਘ ਈਟੀਓ ਜੀ ਨੇ ਨਿੱਘਾ ਸੁਆਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਦੇ ਹੋਏ ਲੋਕ ਸੇਵਾ ਦੇ ਸੰਕਲਪ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ. ਸਵਿੰਦਰ ਸਿੰਘ ਮੁਛਲ ਨੇ ਕਿਹਾ ਕਿ ਮੁਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ੲੀ ਟੀ ਓ ਦੇ ਰਿਕਾਰਡ ਤੋੜ ਵਿਕਾਸ ਦੇ ਕੰਮਾਂ ਨੂੰ ਮੁਖ ਰਖਕੇ ਦੂਸਰੀਆਂ ਪਾਰਟੀਆਂ ਦੇ ਵਰਕਰ ਸ਼ਾਮਲ ਹੋ ਰਹੇ ਹਨ
ਸ਼ਾਮਲ ਹੋਣ ਵਾਲਿਆਂ ਵਿੱਚ ਸੁਰਜੀਤ ਸਿੰਘ ਫੋਜੀ, ਗੁਰਦਿਆਲ ਸਿੰਘ ਸੰਧੂ, ਸੁਖਵਿੰਦਰ ਸਿੰਘ ਬੱਸਾ ਵਾਲੇ, ਗੁਰਪਾਲ ਸਿੰਘ ਸੰਧੂ, ਚੈਚਲ ਸਿੰਘ, ਸੁਰਜੀਤ ਸਿੰਘ ਸੈਕਟਰੀ, ਲਖਬੀਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਦਵਿੰਦਰ ਸਿੰਘ ਰਾਜੂ, ਡਾਃ ਬਲਦੇਵ ਸਿੰਘ, ਕੁਲਜਿੰਦਰ ਸਿੰਘ, ਗੁਰਭੇਜ ਸਿੰਘ, ਜਗਤਾਰ ਸਿੰਘ, ਗੁਲਜਿੰਦਰ ਸਿੰਘ, ਪਲਵਿੰਦਰ ਸਿੰਘ, ਲਖਵਿੰਦਰ ਸਿੰਘ, ਮਨਜੋਤ ਸਿੰਘ, ਵੀਰ ਸਿੰਘ ਹਲਵਾਈ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਗੁਰਦੀਪ ਸਿੰਘ, ਪਿੰਕੀ ਫੋਜੀ, ਬਾਊ ਗਿੱਲ, ਗੁਰਪੰਥ ਸਿੰਘ ਆਦਿ ਹਾਜ਼ਰ ਸਨ।
Leave a Reply