ਕੌਣ ਹੈ ਨਿਖਿੱਲ ਗੁਪਤਾ …? ਜਿਸ ਤੇ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸ਼ਾਜਿਸ਼ ਰਚਣ ਦਾ ਲੱਗਾ ਹੈ ਦੋਸ਼
- ਅੰਤਰਰਾਸ਼ਟਰੀ
- (Asia/Kolkata)
ਵਾਸ਼ਿੰਗਟਨ 18 ਜੂਨ ( ਕੇਸਰ ਸਿੰਘ ) ਅਮਰੀਕਾ 'ਚ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂੰ ਦੀ ਸੁਪਾਰੀ ਦੇ ਕੇ ਕਤਲ ਕਰਾਉਣ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਦੇ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਹੁਣ ਅਮਰੀਕਾ ਦੀ ਇਕ ਅਦਾਲਤ 'ਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਗੁਪਤਾ (53) ਨੂੰ ਨਿਊਯਾਰਕ 'ਚ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਦੇ ਦੋਸ਼ 'ਚ ਅਮਰੀਕਾ ਸਰਕਾਰ ਦੀ ਅਪੀਲ 'ਤੇ 30 ਜੂਨ 2023 ਨੂੰ ਚੈੱਕ ਗਣਰਾਜ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ 14 ਜੂਨ ਨੂੰ ਅਮਰੀਕਾ ਦੇ ਹਵਾਲੇ ਕੀਤਾ ਗਿਆ ਸੀ। ਪੰਨੂ ਅਮਰੀਕਾ 'ਚ ਰਹਿੰਦਾ ਹੈ ਅਤੇ ਉਸ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਹਾਲਾਂਕਿ ਨਿਖਿਲ ਗੁਪਤਾ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।