ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ਼ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ਼ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਕਪੂਰਥਲਾ 23 ਨਵੰਬਰ ਗੌਰਵ ਮੜੀਆ 

ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ਼ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਸਮੂਹ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਵਿਸ਼ਾਲ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਪੂਰੇ ਰਸਤੇ ਦੌਰਾਨ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।

ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸ਼ਰਮਾ ਕਲੋਨੀ, ਲਾਹੌਰੀ ਗੇਟ ਅਤੇ ਮਹਿਤਾਬਗੜ੍ਹ ਰੋਡ ਸਮੇਤ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਬੀਬੀਆਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਰਾਗੀ ਗੁਰਮੁਖ ਸਿੰਘ ਵਲੋ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ.

ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸਮੁੱਚਾ ਮਾਹੌਲ ਗੁਰੂ ਸਾਹਿਬ ਦੀ ਮਹਿਮਾ ਅਤੇ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਹੋਇਆ ਸੀ।ਇਸ ਮੌਕੇ ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ,ਪ੍ਰਧਾਨ ਕੰਵਲਜੀਤ ਸਿੰਘ ਕਾਕਾ, ਗੁਰਦੀਪ ਸਿੰਘ ਸੋਨੂ,ਕ੍ਰਿਪਾਲ ਸਿੰਘ, ਸਰੂਪ ਸਿੰਘ,ਹਰਪ੍ਰੀਤ ਕਾਕਾ, ਦਿਲਬਾਗ ਸਿੰਘ,ਰੇਸ਼ਮ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ, ਓਂਕਾਰ ਸਿੰਘ,ਰਾਜੂ ਅਟਵਾਲ, ਗਗਨਦੀਪ ਸਿੰਘ, ਸਤਪਾਲ ਸਿੰਘ,ਵਿੱਕੀ ਗੁਜਰਾਲ,ਕੁਲਦੀਪ ਸਿੰਘ,ਅਵਤਾਰ ਸਿੰਘ, ਜਸਵਿੰਦਰ ਸਿੰਘ, ਤੇ ਸਮੂਹ ਮੁਹੱਲਾ ਨਿਵਾਸੀ ਹਾਜ਼ਰ ਸਨ.

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.